Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Sports

ਚੀਨ ਵਿੱਚੋਂ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਜਿੱਤੇ ਕੁੱਲ 7 ਤਗ਼ਮੇ

July 31, 2023 09:48 PM
SehajTimes

ਪਟਿਆਲਾ : ਚੀਨ ਵਿੱਚ ਚੱਲ ਰਹੀਆਂ ਵਿਸ਼ਵ ਯੂਨੀਵਰਸਿਟੀ ਖੇਡਾਂ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਭਾਰਤ ਵੱਲੋਂ ਖੇਡਦਿਆਂ ਤੀਰਅੰਦਾਜ਼ੀ ਦੇ ਖੇਤਰ ਵਿੱਚ ਕੁੱਲ ਸੱਤ ਤਗ਼ਮੇ ਹਾਸਲ ਕਰ ਲਏ ਹਨ। ਇਨ੍ਹਾਂ ਵਿੱਚ ਤਿੰਨ ਸੋਨ ਤਗ਼ਮੇ, ਇੱਕ ਚਾਂਦੀ ਤਗ਼ਮਾ ਅਤੇ ਤਿੰਨ ਕਾਂਸੀ ਦੇ ਤਗ਼ਮੇ ਸ਼ਾਮਿਲ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੰਗਮਪ੍ਰੀਤ ਬਿਸਲਾ ਨੇ ਇੱਕ ਸੋਨ ਤਗ਼ਮਾ ਅਤੇ ਇੱਕ ਕਾਂਸੀ ਤਗ਼ਮਾ, ਅਵਨੀਤ ਕੌਰ ਨੇ ਇੱਕ ਸੋਨ ਤਗ਼ਮਾ ਅਤੇ ਇੱਕ ਚਾਂਦੀ ਤਗ਼ਮਾ, ਅਮਨ ਸੈਣੀ ਨੇ ਇੱਕ ਇੱਕ ਸੋਨ ਤਗ਼ਮਾ ਅਤੇ ਇੱਕ ਕਾਂਸੀ ਤਗ਼ਮਾ,ਤਨਿਸ਼ਾ ਵਰਮਾ ਨੇ ਇੱਕ ਕਾਂਸੀ ਤਗ਼ਮਾ ਜਿੱਤ ਕੇ ਯੋਗਦਾਨ ਪਾਇਆ ਹੈ। ਅਵਨੀਤ ਕੌਰ ਨੇ ਕੰਪਾਊਂਡ ਵਿਅਕਤੀਗਤ ਸ਼ਰੇਣੀ ਵਿੱਚ ਵਿਅਕਤੀਗਤ ਸੋਨ ਤਗ਼ਮਾ ਜਿੱਤ ਲਿਆ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ

ਪਹਿਲਾਂ ਉਸ ਨੇ ਕੰਪਾਊਂਡ ਟੀਮ ਈਵੈਂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਸੰਗਮਪ੍ਰੀਤ ਸਿੰਘ ਬਿਸਲਾ ਨੇ ਕੰਪਾਊਂਡ ਵਿਅਕਤੀਗਤ ਸ਼ਰੇਣੀ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਉਸਨੇ ਪਹਿਲਾਂ ਕੰਪਾਊਂਡ ਟੀਮ (ਲੜਕੇ) ਸ਼ਰੇਣੀ ਵਿੱਚ ਕਾਂਸੀ ਤਗ਼ਮਾ ਜਿੱਤਿਆ ਸੀ। ਅਮਨ ਸੈਣੀ ਨੇ ਕੁੱਲ 3 ਮੈਡਲ ਜਿੱਤ ਲਏ ਹਨ। ਉਸਨੇ ਮਿਕਸ ਟੀਮ ਈਵੈਂਟ ਵਿੱਚ ਸੋਨ ਤਗ਼ਮਾ, ਵਿਅਕਤੀਗਤ ਕੰਪਾਊਂਡ ਪੁਰਸ਼ ਵਰਗ ਵਿੱਚ ਕਾਂਸੀ ਤਗ਼ਮਾ ਅਤੇ ਟੀਮ ਕੰਪਾਊਂਡ ਪੁਰਸ਼ ਵਰਗ ਵਿੱਚ ਵੀ ਕਾਂਸੀ ਦਾ ਤਗ਼ਮਾ ਜਿੱਤਿਆ ਹੈ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਲਈ ਗੱਤਕਾ ਪ੍ਰਮੋਟਰਾਂ ਵੱਲੋਂ ਗੱਤਕੇ ਦੀ ਕਲਾ ਨੂੰ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦਾ ਸੱਦਾ

ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਨ੍ਹਾਂ ਨਤੀਜਿਆਂ ਉੱਪਰ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਸਾਡਾ ਖੇਡ ਵਿਭਾਗ ਯੂਨੀਵਰਸਿਟੀ ਦਾ ਮਾਣ ਹੈ। ਉਨ੍ਹਾਂ ਖਿਡਾਰੀਆਂ, ਕੋਚ ਅਤੇ ਸਮੁੱਚੇ ਖੇਡ ਵਿਭਾਗ ਨੂੰ ਵਧਾਈ ਦਿੱਤੀ। ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ, ਜੋ ਖ਼ੁਦ ਚੀਨ ਵਿੱਚ ਇਨ੍ਹਾਂ ਖੇਡਾਂ ਦੌਰਾਨ ਵੱਖ-ਵੱਖ ਟੀਮਾਂ ਦੀ ਅਗਵਾਈ ਲਈ ਮੌਜੂਦ ਹਨ, ਵੱਲੋਂ ਵੀ ਇਸ ਪ੍ਰਾਪਤੀ ਸੰਬੰਧੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ