Thursday, January 22, 2026
BREAKING NEWS
ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Malwa

ਗ੍ਰਾਮ ਪੰਚਾਇਤ ਏਅਰ ਐਵਨਿਊ ਖੇੜੀ ਗੁੱਜਰਾਂ ਵੱਲੋਂ ਮਮਤਾ ਰਾਣੀ (ਪੀ.ਟੀ.ਆਈ.) ਅਤੇ ਐੱਨ.ਆਈ.ਐੱਸ. ਦੇ ਕੋਚ ਸਾਹਿਬਾਨਾਂ ਦਾ ਸਨਮਾਨ

August 01, 2023 03:20 PM
SehajTimes

ਪਟਿਆਲਾ :  ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਵਿਖੇ ਸਪੋਰਟਸ ਅਥਾਰਟੀ ਆਫ ਇੰਡੀਆ ਨੇਤਾਜੀ ਸੁਭਾਸ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ (ਪਟਿਆਲਾ) ਦੁਆਰਾ ਪਿਛਲੇ ਦੋ ਮਹੀਨੇ ਤੋਂ ਜੂਡੋ ਦਾ ਕੈਂਪ ਲਗਾਇਆ ਜਾ ਰਿਹਾ ਸੀ। ਇਸ ਕੈਂਪ ਲਈ ਐੱਨ.ਆਈ.ਐੱਸ. ਪਟਿਆਲਾ ਵੱਲੋਂ ਮਿਸ ਸ਼ਾਲੂ ਚੌਧਰੀ, ਸ੍ਰੀ ਪਵਨ ਕੁਮਾਰ ਅਤੇ ਸ੍ਰੀ ਸੰਦੀਪ ਹੁੱਡਾ ਨੂੰ ਬਤੌਰ ਕੋਚ ਭੇਜਿਆ ਗਿਆ ਸੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਮਾਨਿਆ ਤਿਲਕ ਪੁਰਸਕਾਰ ਨਾਲ ਸਨਮਾਨਤ

ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ, ਸ.ਮਿ.ਸ.ਖੇੜੀ ਗੁੱਜਰਾਂ ਪਟਿਆਲਾ) ਨੇ ਵੀ ਇਸ ਕੈਂਪ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ। ਜੂਡੋ ਕੈਂਪ ਦੀ ਸਮਾਪਤੀ ਤੇ ਸ੍ਰੀ ਸੁਖਵਿੰਦਰ ਸਿੰਘ ਸੋਨੂੰ (ਸਰਪੰਚ, ਗ੍ਰਾਮ ਪੰਚਾਇਤ ਏਅਰ ਐਵਨਿਊ ਖੇੜੀ ਗੁੱਜਰਾਂ) ਅਤੇ ਸ੍ਰੀ ਲਖਵਿੰਦਰ ਸਿੰਘ ਜੀ ਦੁਆਰਾ ਪਿੰਡ ਦੇ ਬੱਚਿਆ ਨੂੰ ਜੂਡੋ ਦੀ ਵਿਸ਼ੇਸ਼ ਟ੍ਰੇਨਿੰਗ ਦੇਣ ਲਈ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ), ਮਿਸ ਸ਼ਾਲੂ ਚੌਧਰੀ (ਜੂਡੋ ਕੋਚ, ਐੱਨ.ਆਈ.ਐੱਸ.), ਸ੍ਰੀ ਸੰਦੀਪ ਹੁੱਡਾ (ਜੂਡੋ ਕੋਚ, ਐੱਨ.ਆਈ.ਐੱਸ.) ਅਤੇ ਸ੍ਰੀ ਪਵਨ ਕੁਮਾਰ (ਜੂਡੋ ਕੋਚ, ਐੱਨ.ਆਈ.ਐੱਸ.) ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਲੋਕ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਆਜ਼ਾਦੀ ਦੀ ਇਕ ਹੋਰ ਲਹਿਰ ਚਲਾਉਣ : ਭਗਵੰਤ ਮਾਨ

ਸ੍ਰੀ ਸੁਖਵਿੰਦਰ ਸਿੰਘ ਸੋਨੂੰ ਜੀ (ਸਰਪੰਚ) ਨੇ ਕਿਹਾ ਕਿ ਸ੍ਰੀਮਤੀ ਮਮਤਾ ਰਾਣੀ ਜੀ (ਪੀ.ਟੀ.ਆਈ) ਦੀ ਮਿਹਨਤ ਸਦਕਾ ਸਾਡੇ ਪਿੰਡ ਦੇ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲੈ ਕੇ ਮੈਡਲ ਹਾਸਲ ਕੀਤੇ ਅਤੇ ਆਪਣੇ ਮਾਪਿਆਂ, ਪਿੰਡ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ।ਸ੍ਰੀ ਸੁਖਵਿੰਦਰ ਸਿੰਘ ਸੋਨੂੰ ਜੀ (ਸਰਪੰਚ) ਨੇ ਕਿਹਾ ਕਿ ਸਾਨੂੰ ਆਸ ਹੈ ਕਿ ਸ੍ਰੀਮਤੀ ਮਮਤਾ ਰਾਣੀ ਜੀ ਦੀ ਅਗਵਾਈ ਵਿੱਚ ਸਾਡੇ ਪਿੰਡ ਦੇ ਸਕੂਲ ਦੇ ਬੱਚੇ ਆਉਣ ਵਾਲੇ ਸਮੇਂ ਵਿੱਚ ਵੀ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨਗੇ । ਇਸ ਮੌਕੇ ਤੇ ਸ੍ਰੀਮਤੀ ਰੇਖਾ ਰਾਣੀ (ਸੀ.ਐਚ.ਟੀ.), ਸ੍ਰੀਮਤੀ ਪੂਜਾ ਕਪੂਰ, ਸ੍ਰੀਮਤੀ ਰਵਿੰਦਰਪਾਲ ਕੌਰ, ਸ੍ਰੀ ਮਨਪ੍ਰੀਤ ਸਿੰਘ, ਸ੍ਰੀਮਤੀ ਗੁਰਪ੍ਰੀਤ ਕੌਰ, ਸ੍ਰੀਮਤੀ ਨੀਤੂ, ਸ੍ਰੀਮਤੀ ਹਰਬੰਸ ਕੌਰ ਮੋਜੂਦ ਸਨ।

Have something to say? Post your comment