Friday, May 03, 2024

Malwa

ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਦੀ ਹੋਈ ਸਿਖਲਾਈ

August 01, 2023 09:15 PM
SehajTimes

ਪਟਿਆਲਾ : ਪਟਿਆਲਾ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ਦੇ ਈ.ਆਰ.ਓਜ/ਏ.ਹੀ.ਆਰ.ਓਜ਼ ਤੇ ਬੀ.ਐਲ.ਓਜ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਨਵੀਂਆਂ ਆਈ.ਟੀ ਐਪਲੀਕੇਸ਼ਨਜ਼ ਅਤੇ ਸਿਸਟਮ ਸਬੰਧੀ ਜਾਣਕਾਰੀ ਦੇਣ ਲਈ ਟਰੇਨਿੰਗ ਕਰਵਾਈ ਗਈ।

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਪੇਡਾ ਵੱਲੋਂ ਈ-ਮੋਬੀਲਿਟੀ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਵਾਸਤੇ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ

ਅੱਜ ਪਟਿਆਲਾ ਜ਼ਿਲ੍ਹੇ ਦੇ ਚੋਣ ਅਮਲੇ ਨੂੰ ਐਸ.ਡੀ.ਐਮ. ਪਰਲੀਨ ਕੌਰ ਬਰਾੜ ਵੱਲੋਂ ਟ੍ਰੇਨਿੰਗ ਦਿੱਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ ਸੈਸ਼ਨ ਦੌਰਾਨ ਪਰਲੀਨ ਕੌਰ ਬਰਾੜ ਨੇ ਈ.ਆਰ.ਓਜ ਨੂੰ ਚੋਣਾਂ ਨਾਲ ਸਬੰਧਤ ਸਾਰੇ ਕਾਨੂੰਨੀ ਪੱਖਾਂ ਅਤੇ ਗਾਈਡਲਾਈਨਜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਅਮਲ ਦਾ ਹਿੱਸਾ ਬਣਿਆ ਸਾਰਾ ਅਮਲਾ ਭਾਰਤ ਚੋਣ ਕਮਿਸ਼ਨ ਵੱਲੋਂ ਸਮੇਂ ਸਮੇਂ 'ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ ਅਤੇ ਜੋ ਗਾਈਡਲਾਈਨਜ ਸਬੰਧੀ ਕਿਤਾਬਚੇ ਹਨ ਉਨ੍ਹਾਂ ਵਿੱਚ ਦਰਜ਼ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ। 

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ :  ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਜਿੰਪਾ ਵੱਲੋਂ ਈਟੀਓ ਨਾਲ ਮੀਟਿੰਗ

ਐਸ.ਡੀ.ਐਮ ਪਰਲੀਨ ਕੌਰ ਬਰਾੜ ਨੇ ਈ.ਆਰ.ਓਜ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਵਰਤੀਆਂ ਜਾ ਰਹੀਆਂ ਆਈ.ਟੀ. ਐਪਲੀਕੇਸ਼ਨਜ਼ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਵੋਟਰ ਐਪ ਵਰਗੀਆਂ ਐਪਲੀਕੇਸ਼ਨਜ ਨੇ ਚੋਣ ਅਮਲੇ ਦਾ ਕੰਮ ਜਿਥੇ ਹੋਰ ਪਾਰਦਰਸ਼ੀ ਕੀਤਾ ਹੈ, ਉਥੇ ਹੀ ਕੰਮ ਕਰਨ ਵਿੱਚ ਵੀ ਤੇਜੀ ਆਈ ਹੈ।

ਲਿੰਕ ਨੂੰ ਕਲਿਕ ਕਰੋ ਅਤੇ ਖ਼ਬਰ ਪੜ੍ਹੋ : ਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬ ਡਾਇਲੌਗਜ਼' ਸਿਰਲੇਖ ਹੇਠ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਉਨ੍ਹਾਂ ਕਿਹਾ ਕਿ ਚੋਣਾਂ ਦੇ ਐਲਾਨ ਤੋਂ ਲੈਕੇ ਨਤੀਜਿਆਂ ਤੱਕ ਦਾ ਸਾਰਾ ਕੰਮ ਆਈ.ਟੀ. ਨਾਲ ਸਬੰਧਤ ਹੋਣ ਕਰਕੇ ਇਸ ਦੀ ਸਿਖਲਾਈ ਪ੍ਰਾਪਤ ਕਰਨਾ ਜ਼ਰੂਰੀ ਹੈ। ਟਰੇਨਿੰਗ ਵਿੱਚ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਪੀ.ਆਰ.ਟੀ.ਸੀ. ਦੇ ਏ.ਐਮ.ਡੀ ਚਰਨਜੋਤ ਸਿੰਘ ਵਾਲੀਆ, ਡੀ.ਡੀ.ਪੀ.ਓ ਅਮਨਦੀਪ ਕੌਰ ਅਤੇ ਚੋਣ ਤਹਿਸੀਲਦਾਰ ਰਾਮ ਜੀ ਲਾਲ ਵੀ ਮੌਜੂਦ ਸਨ।

Have something to say? Post your comment

 

More in Malwa

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ

ਭਰਤ ਭਾਰਦਵਾਜ਼ ਬ੍ਰਾਹਮਣ ਸਭਾ ਯੂਥ ਵਿੰਗ ਦੇ ਪ੍ਰਧਾਨ ਬਣੇ

ਸ਼ੋ੍ਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ