Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ

August 02, 2023 12:06 PM
SehajTimes
ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਮੌਜੂਦਗੀ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਾਹਿਲਪੁਰ ਵਿਖੇ ਕਰੀਬ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਮਹੱਤਵਪੂਰਨ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਵਿਚ 13.05 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮਾਹਿਲਪੁਰ-ਜੇਜੋਂ ਸੜਕ ਅਤੇ 11.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮਾਹਿਲਪੁਰ-ਫਗਵਾੜਾ ਸੜਕ ਸ਼ਾਮਿਲ ਹਨ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਮਾਹਿਲਪੁਰ-ਜੇਜੋਂ ਸੜਕ ਬਹੁਤ ਮਹੱਤਵਪੂਰਨ ਸੜਕ ਹੈ, ਜੋ ਕਿ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਸੜਕ ਦੀ ਹਾਲਤ ਜ਼ਿਆਦਾ ਚੰਗੀ ਨਹੀਂ ਸੀ ਅਤੇ ਇਸ ਦੀ ਆਖਰੀ ਮੁਰੰਮਤ ਮਈ 2015 ਵਿਚ ਹੋਈ ਸੀ। ਉਨ੍ਹਾਂ ਦੱਸਿਆ ਕਿ 15.12 ਕਿਲੋਮੀਟਰ ਲੰਬੀ ਇਸ ਸੜਕ ਦਾ ਨਿਰਮਾਣ ਕਾਰਜ ਸੁਰੂ ਹੋ ਚੁੱਕਾ ਹੈ ਅਤੇ ਜਲਦ ਹੀ ਇਸ ਸੜਕ ਨੂੰ ਮਜ਼ਬੂਤ ਕਰਨ ਦਾ ਕੰਮ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦਾ ਨਿਰਮਾਣ ਕਾਰਜ ਪੂਰਾ ਹੋਣ ਤੋਂ ਬਾਅਦ ਸੜਕ ਬਣਾਉਣ ਵਾਲੀ ਏਜੰਸੀ ਵਲੋਂ ਸੜਕ ਨਿਰਮਾਣ ਪੂਰਾ ਹੋਣ ਤੋਂ ਬਾਅਦ 5 ਸਾਲ ਲਈ ਇਸ ਸੜਕ ਦਾ ਰੱਖ-ਰਖਾਅ ਵੀ ਕੀਤਾ ਜਾਵੇਗਾ। ਇਸੇ ਤਰ੍ਹਾਂ ਮਾਹਿਲਪੁਰ ਨੂੰ ਫਗਵਾੜਾ ਨਾਲ ਜੋੜਨ ਵਾਲੀ ਸੜਕ ਵੀ ਕਾਫ਼ੀ ਮਹੱਤਵਪੂਰਨ ਹੈ ਅਤੇ ਇਸ ਸੜਕ ਦੀ ਵੀ ਆਖਰੀ ਮੁਰੰਮਤ ਮਈ 2015 ਵਿਚ ਹੋਈ ਸੀ। ਉਨ੍ਹਾਂ ਕਿਹਾ ਕਿ 14.34 ਕਿਲੋਮੀਟਰ ਲੰਬੀ ਇਸ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਜਾ ਚੁੱਕਾ ਹੈ, ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗੀ ਅਤੇ ਇਸ ਸੜਕ ਨੂੰ ਵੀ ਬਣਾਉਣ ਵਾਲੀ ਏਜੰਸੀ ਵਲੋਂ ਸੜਕ ਨਿਰਮਾਣ ਪੂਰਾ ਹੋਣ ਤੋਂ ਬਾਅਦ 5 ਸਾਲ ਲਈ ਸੜਕ ਦੀ ਸਾਂਭ-ਸੰਭਾਲ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਗੜ੍ਹਸ਼ੰਕਰ ਤੋਂ ਨੰਗਲ ਅਤੇ ਗੜ੍ਹਸ਼ੰਕਰ ਤੋਂ ਨਵਾਂਸ਼ਹਿਰ ਨੂੰ ਜਾਣ ਵਾਲੀ ਸੜਕ ਨੂੰ 33 ਫੁੱਟ ਚੌੜਾ ਕਰਨ ਦੀ ਘੋਸ਼ਣਾ ਵੀ ਕੀਤੀ।  ਸੂਬੇ ਦੇ ਬਿਜਲੀ ਵਿਭਾਗ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ, ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ 600 ਯੂਨਿਟ ਮਿਲ ਰਹੀ ਮੁਫ਼ਤ ਬਿਜਲੀ ਕਾਰਨ ਪੰਜਾਬ ਦੇ 90 ਫੀਸਦੀ ਖਪਤਕਾਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ 2015 ਤੋਂ ਬੰਦ ਪਈ ਪਛਵਾੜਾ ਕੋਲੇ ਦੀ ਖਾਣ ਨੂੰ ਸਾਡੀ ਸਕਰਾਰ ਨੇ ਆਉਂਦੇ ਹੀ ਖੁਲ੍ਹਵਾਇਆ ਹੈ, ਜਿਸ ਨਾਲ ਸੂਬੇ ਨੁੰ 1500 ਕਰੋੜ ਦੀ ਸਾਲਾਨਾ ਆਮਦਨ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਜ੍ਹਾ ਨਾਲ ਪੰਜਾਬ ਦੇ ਥਰਮਲ ਪਲਾਂਟਾਂ ਵਿਚ 45 ਦਿਨ ਦਾ ਕੋਲਾ ਰਿਜ਼ਰਵ ਪਿਆ ਹੈ। ਉਨ੍ਹਾਂ ਕਿਹਾ ਕਿ ਮਹਿਜ਼ ਸਵਾ ਸਾਲ ਦੇ ਅਰਸੇ ਵਿਚ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੀ ਆਰਥਿਕਤਾ ਦੀ ਗੱਡੀ ਨੂੰ ਪਟੜੀ ’ਤੇ ਲਿਆਂ ਦਿੱਤਾ ਹੈ।  ਇਸ ਦੌਰਾਨ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਅਤੇ ਚੱਬੇਵਾਲ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗੜ੍ਹਸੰੰਕਰ ਨੂੰ ਜੋੜਨ ਵਾਲੀਆਂ ਵੱਖ-ਵੱਖ ਸੜਕਾਂ ਦਾ ਨਿਰਮਾਣ ਕਾਰਜ ਪਹਿਲਾਂ ਹੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ, ਜਿਸ ਨਾਲ ਇਲਾਕਾ ਵਾਸੀਆਂ ਨੂੰ ਬਹੁਤ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੜ੍ਹਾਂ ਕਾਰਨ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਹੱਲੂਵਾਲ ਅਤੇ ਹੋਰ ਇਲਾਕਿਆਂ ਵਿਚ ਜਿਨ੍ਹਾਂ ਸੜਕਾਂ ਅਤੇ ਪੁਲਾਂ ਦਾ ਨੁਕਸਾਨ ਹੋਇਆ ਸੀ, ਉਸ ਦਾ ਨਿਰਮਾਣ ਕਾਰਜ ਵੀ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਸਬੰਧ ਵਿਚ ਕੈਬਨਿਟ ਮੰਤਰੀ ਨੇ ਮਨਜ਼ੂਰੀ ਦੇ ਦਿੱਤੀ ਹੈ।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ