Tuesday, June 17, 2025

Chandigarh

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ ਰਣਨੀਤੀ ਤਿਆਰ

August 02, 2023 01:12 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪੰਜਾਬ ਨੂੰ ਮੁੜ ਤੋਂ ‘ ਰੰਗਲਾ ਪੰਜਾਬ ’ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਰਾਸ਼ਟਰੀ ਸਿਹਤ ਮਿਸ਼ਨ ਦੇ ਦਫ਼ਤਰ ਵਿਖੇ ਇੱਕ ਅੰਤਰ-ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦਾ ਉਦੇਸ਼ 15 ਜੂਨ ਤੋਂ 19 ਜੁਲਾਈ, 2023 ਤੱਕ ਚਲਾਈ ਗਈ ਮੁਹਿੰਮ ਦੇ ਨਤੀਜਿਆਂ ’ਤੇ ਚਰਚਾ ਕਰਨਾ ਸੀ। ਮੀਟਿੰਗ ਵਿੱਚ ਸਿਹਤ ਵਿਭਾਗ, ਜੇਲ੍ਹ ਵਿਭਾਗ ਅਤੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਵਧੇਰੇ ਜਾਣਕਾਰੀ ਦਿੰਦਿਆਂ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਕੁੱਲ 33682 ਕੈਦੀਆਂ ਦੀ ਐਸ.ਟੀ.ਆਈ. ਲਈ, 24404 ਦੀ ਸਿਫਿਲਿਸ, 23879 ਦੀ ਐਚ.ਆਈ.ਵੀ., 33576  ਦੀ ਟੀ.ਬੀ. ਸਬੰਧੀ , 20904 ਦੀ  ਹੈਪੇਟਾਈਟਸ- ਬੀ ਅਤੇ 21299 ਹੈਪੇਟਾਈਟਸ- ਸੀ ਲਈ ਜਾਂਚ ਕੀਤੀ ਗਈ। ਜਾਂਚ ਉਪਰੰਤ ਪਾਇਆ ਗਿਆ ਕਿ ਕੁੱਲ 916 ਕੈਦੀਆਂ (2.7%) ਨੂੰ ਐਸਟੀਆਈ ਲਈ, 168 (0.7%) ਸਾਈਫਿਲਿਸ ਲਈ, 923 (3.9%) ਐੱਚਆਈਵੀ ਲਈ , 34 (0.1%) ਟੀਬੀ ਲਈ , 143 (0.7%) ਹੈਪੇਟਾਈਟਸ- ਬੀ ਲਈ ਅਤੇ ਹੈਪੇਟਾਈਟਸ ਸੀ ਲਈ 4846 (23%) ਪੋਜ਼ੀਟਿਵ ਪਾਏ ਗਏ। ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਤੁਰੰਤ ਕਾਰਵਾਈ ਕਰਦੇ ਹੋਏ, ਅਸੀਂ  ਸਾਰੇ  ਕੈਦੀਆਂ ਨੂੰ , ਜੋ ਐਸਟੀਆਈ, ਟੀਬੀ, ਸਿਫਿਲਿਸ, ਐੱਚਆਈਵੀ, ਅਤੇ ਹੈਪੇਟਾਈਟਸ ਸੀ ਲਈ ਪਾਜ਼ੇਟਿਵ ਪਾਏ ਗਏ ,  ਨੂੰ ਢੁਕਵਾਂ ਇਲਾਜ ਦਿੱਤਾ ਗਿਆ। ਮੰਤਰੀ ਨੇ ਇਸ ਮੁਹਿੰਮ ਦੇ ਮਹੱਤਵਪੂਰਨ ਨਿਰੀਖਣਾਂ ਨੂੰ ਸਵੀਕਾਰ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹੋਰ ਜੋਰਦਾਰ ਢੰਗ ਨਾਲ ਕੰਮ ਕਰਨ ਅਤੇ ਵੱਖ-ਵੱਖ ਵਿਭਾਗਾਂ ਨਾਲ ਸਹਿਯੋਗ ਕਰਨ ਦੀ ਸਲਾਹ ਦਿੱਤੀ ਤਾਂ ਜੋ ਵੱਡੇ ਪੱਧਰ ’ਤੇ ਸਮਾਜ ਤੱਕ ਪਹੁੰਚ ਕੀਤੀ ਜਾ ਸਕੇ ਅਤੇ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ: ਕਾਰਤਿਕ ਅਡਾਪਾ ਨੇ ਜੇਲ੍ਹਾਂ, ਬਾਲ ਘਰਾਂ ਅਤੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਸਬੂਤ ਅਧਾਰਤ ਰੋਕਥਾਮ ਅਤੇ ਇਲਾਜ ਸੇਵਾਵਾਂ ਨੂੰ ਵਧਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਹਨਾਂ ਜੇਲ੍ਹਾਂ ਅਤੇ ਹੋਰ ਕਲੋਜ਼ਡ ਸੈਟਿੰਗਾਂ ਵਿੱਚ ਨੁਕਸਾਨ ਘਟਾਉਣ ਸਬੰਧੀ ਤਰੀਕਿਆਂ ਦੇ ਵਿਸਥਾਰ ਦੀ ਵਕਾਲਤ ਕੀਤੀ ਤਾਂ ਜੋ ਇਹਨਾਂ ਸਿਹਤ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ।  ਵਰਲਡ ਹੈਲਥ ਪਾਰਟਨਰਜ਼ ਦੀ ਕੰਟਰੀ ਡਾਇਰੈਕਟਰ ਪ੍ਰਾਚੀ ਸ਼ੁਕਲਾ ਨੇ ਜੇਲ ਦੇ ਕੈਦੀਆਂ ਲਈ ਮਾਨਸਿਕ ਸਿਹਤ ਜਾਂਚ, ਕਾਉਂਸਲਿੰਗ ਅਤੇ ਰੈਫਰਲ ’ਤੇ ਕੇਂਦ੍ਰਿਤ ਇੱਕ ਮਹੱਤਵਪੂਰਨ  ਪ੍ਰਸਤਾਵ ਪੇਸ਼ ਕੀਤਾ। ਇਹ ਪ੍ਰੋਜੈਕਟ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀ ਸਾਂਝੇਦਾਰੀ ਨਾਲ ਪੰਜਾਬ ਦੀਆਂ ਚਾਰ ਕੇਂਦਰੀ ਜੇਲ੍ਹਾਂ ਵਿੱਚ ਲਾਗੂ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਡਾ: ਬਲਬੀਰ ਸਿੰਘ ਨੇ ਨਸ਼ਾ-ਮੁਕਤ ਪਿੰਡਾਂ ਦੀ ਸਥਾਪਨਾ ਲਈ ਪਹਿਲਕਦਮੀਆਂ ਦਾ ਸੁਝਾਅ ਦਿੱਤਾ ਅਤੇ ਮੌਜੂਦਾ ਮੁੜਵਸੇਬਾ ਕੇਂਦਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ (ਐਸਯੂਡੀਟੀਸੀ) ਦੁਆਰਾ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਲਈ ਨਤੀਜਿਆਂ ਦੇ ਵਿਸ਼ਲੇਸ਼ਣ ਦੀ ਸਿਫ਼ਾਰਸ਼ ਕੀਤੀ। ਇਹ ਮੁਲਾਂਕਣ ਸੇਵਾਵਾਂ ਦੀ ਪ੍ਰਭਾਵਸ਼ੀਲਤਾ ਨੂੰ ਵਧਾਉਣ ਅਤੇ ਸੁਧਾਰ ਲਈ ਖੇਤਰਾਂ ਦੀ ਪਛਾਣ ਕਰਨ ਵਿੱਚ ਮਦਦ ਕਰ ਸਕਦੇ ਹਨ। ਡਾ. ਬਲਬੀਰ ਸਿੰਘ ਨੇ ਏ.ਡੀ.ਜੀ.ਪੀ ਜੇਲ੍ਹਾਂ ਅਰੁਣ ਪਾਲ ਸਿੰਘ ਨੂੰ ਜੇਲ੍ਹਾਂ ਵਿਚ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ ਜੇਲ੍ਹ ਵਿਭਾਗ ਵਿਚ ਦਾਗ਼ੀ ਅਧਿਕਾਰੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ। ਮੰਤਰੀ ਨੇ ਸਮੂਹ ਪਿੰਡਾਂ ਦੀਆਂ ਪੰਚਾਇਤਾਂ, ਮੁਹੱਲਾ ਕਮੇਟੀਆਂ ਅਤੇ ਹੋਰ ਗੈਰ ਸਰਕਾਰੀ ਸੰਸਥਾਵਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ