Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡਾ. ਬਲਜੀਤ ਕੌਰ ਵੱਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

August 02, 2023 03:40 PM
SehajTimes
ਚੰਡੀਗੜ੍ਹ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ।ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੇ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਮਲਾ ਧਿਆਨ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਕਿਸੇ ਵੀ ਰਾਜਨੀਤਿਕ  ਪਾਰਟੀ ਵਿੱਚ ਸ਼ਾਮਿਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ। ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਆਗਣਵਾੜੀ ਵਰਕਰ ਹਰਗੋਬਿੰਦ ਕੌਰ ਵੱਲੋਂ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋਣ ਤੇ ਬਣਦੀ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਗਈ ਹੈ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਦੀ ਡਿਊਟੀ ਅਤੇ ਜਿੰਮੇਵਾਰੀ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਵਿਭਾਗ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਨੂੰ ਆਂਗਣਵਾੜੀ ਸੈਂਟਰਾਂ ਦੇ ਨਿਰਧਾਰਤ ਸਮੇਂ ਦੌਰਾਨ ਜ਼ਰੂਰੀ ਕੰਮਾਂ ਦਾ ਭੁਗਤਾਨ ਕਰਨ ਲਈ ਆਪਣੀ ਡਿਊਟੀ ਨਿਭਾਉਣੀ ਲਾਜ਼ਮੀ ਹੁੰਦੀ ਹੈ । ਇਸ ਤਰ੍ਹਾਂ ਆਂਗਣਵਾੜੀ ਵਰਕਰ ਵੱਲੋਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਜੁੜਨ ਕਾਰਨ ਵਿਭਾਗ ਵੱਲੋਂ ਸੌਂਪੀਆਂ ਗਈਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਿਆ ਜਾ ਸਕੇਗਾ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

ਐਕਟ ਦੀ ਉਲੰਘਣਾ ਕਾਰਨ ‘ਪਲੈਨ ਟੂ ਪਲੈਨ’ ਫਰਮ ਦੀ ਲਾਇਸੰਸ ਅਰਜ਼ੀ ਦਫਤਰ ਦਾਖਲ

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਮਾਣਕਮਾਜਰਾ ਵਿੱਚ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਖੇਡ ਗਰਾਊਂਡ ਲੋਕਾਂ ਨੂੰ ਸਮਰਪਿਤ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ