Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

75 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫ਼ਰੀਦਕੋਟ ਤੋਂ ਮਹਿਲਾ ਏ.ਐਸ.ਆਈ. ਗ੍ਰਿਫ਼ਤਾਰ

August 02, 2023 07:26 PM
SehajTimes

ਸ਼ਿਕਾਇਤਕਰਤਾ ਦੇ ਪਤੀ ਖ਼ਿਲਾਫ਼ ਸ਼ਿਕਾਇਤ 'ਤੇ ਕਾਰਵਾਈ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਸੀ ਮਹਿਲਾ ਏ.ਐਸ.ਆਈ.

ਚੰਡੀਗੜ੍ਹ  : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੂਮੈਨ ਸੈੱਲ, ਫ਼ਰੀਦਕੋਟ ਵਿਖੇ ਤਾਇਨਾਤ ਇੱਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਏ.ਐਸ.ਆਈ. ਨੂੰ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ ਤਹਿਸੀਲ ਜੈਤੋ (ਫ਼ਰੀਦਕੋਟ) ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਚੱਲ ਰਹੀ ਗਿਰਦਾਵਰੀ ਦਾ ਫ਼ੀਲਡ 'ਚ ਜਾ ਕੇ ਲਿਆ ਜਾਇਜ਼ਾ

 ਉਨ੍ਹਾਂ ਦੱਸਿਆ ਕਿ ਮਨਜੀਤ ਕੌਰ ਨੇ 31-07-2030 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਵਿਆਹ 3 ਫਰਵਰੀ, 2016 ਨੂੰ ਗੁਰਸਿਮਰਤ ਸਿੰਘ ਨਾਲ ਹੋਇਆ ਸੀ, ਜੋ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਹਾਰਾ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਦਾ ਨਾਗਰਿਕ ਹੈ। ਉਸਨੇ ਆਪਣੇ ਐਨ.ਆਰ.ਆਈ. ਪਤੀ ਖ਼ਿਲਾਫ਼ ਐਸ.ਐਸ.ਪੀ. ਦਫ਼ਤਰ ਫ਼ਰੀਦਕੋਟ ਵਿਖੇ ਧੋਖਾਧੜੀ ਅਤੇ 60 ਲੱਖ ਰੁਪਏ ਦੀ ਠੱਗੀ ਮਾਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਮਾਮਲੇ ਦੀ ਜਾਂਚ ਏ.ਐਸ.ਆਈ. ਹਰਜਿੰਦਰ ਕੌਰ ਨੂੰ ਸੌਂਪੀ ਗਈ ਸੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ

 ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮਹਿਲਾ ਏ.ਐਸ.ਆਈ. ਮੁਲਜ਼ਮ ਧਿਰ ਖ਼ਿਲਾਫ਼ ਕਾਰਵਾਈ ਕਰਨ ਲਈ ਉਸ ਕੋਲੋਂ ਰਿਸ਼ਵਤ ਵਜੋਂ 75 ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕੀ ਹੈ ਅਤੇ ਹੁਣ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਹੈ। ਉਸ ਨੇ ਸ਼ਿਕਾਇਤ ਨਾਲ ਵਿਜੀਲੈਂਸ ਬਿਊਰੋ ਨੂੰ ਮੁਲਜ਼ਮ ਏ.ਐਸ.ਆਈ. ਦੀਆਂ ਕਾਲ ਰਿਕਾਰਡਿੰਗਾਂ ਵੀ ਸੌਂਪੀਆਂ ਹਨ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 02-08-2023 ਦਰਜ ਕਰਨ ਬਾਅਦ ਅੱਜ ਮਹਿਲਾ ਏ.ਐਸ.ਆਈ. ਹਰਜਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Have something to say? Post your comment

 

More in Chandigarh

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ