Sunday, May 05, 2024

Malwa

ਖੇਤੀਬਾੜੀ ਵਿਭਾਗ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨੂੰ ਉਪਲਬਧ ਕਰਵਾਏਗਾ ਪਨੀਰੀ : ਮੁੱਖ ਖੇਤੀਬਾੜੀ ਅਫ਼ਸਰ

August 04, 2023 04:40 PM
SehajTimes

ਪਟਿਆਲਾ : ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਉਪਲਬਧ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪੀੜਤ ਕਿਸਾਨਾਂ ਲਈ ਪਨੀਰੀ ਤਿਆਰ ਕਰਨ ਲਈ ਪੀ.ਆਰ. 126 ਅਤੇ 1509 ਦਾ 170.48 ਕੁਇੰਟਲ ਬੀਜ ਪਨਸੀਡ ਰਾਹੀਂ ਅਤੇ 30 ਕੁਇੰਟਲ ਬੀਜ ਸੀਡ ਪ੍ਰੋਡਿਊਸਰ ਐਸੋਸੀਏਸ਼ਨ ਵੱਲੋਂ ਵੰਡਿਆਂ ਗਿਆ ਹੈ ਅਤੇ ਇਹ ਪਨੀਰੀ ਵੱਖ-ਵੱਖ ਸਥਾਨਾਂ ’ਤੇ ਬੀਜੀ ਗਈ ਹੈ ਅਤੇ ਕੁਝ ਹੀ ਦਿਨਾਂ ਵਿਚ ਕਿਸਾਨਾਂ ਨੂੰ ਪਨੀਰੀ ਮੁਫ਼ਤ ਦਿੱਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਪਨੀਰੀ ਲੈਣ ਲਈ ਜ਼ਿਲ੍ਹੇ ਦੇ ਕਿਸਾਨ ਮੁੱਖ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਨੰਬਰ 99148-22501 ’ਤੇ ਸਿੱਧੇ ਤੌਰ ਉਤੇ ਅਤੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕ ਖੇਤੀਬਾੜੀ ਅਫ਼ਸਰਾਂ ਅਤੇ ਖੇਤੀਬਾੜੀ ਵਿਕਾਸ ਅਫ਼ਸਰਾਂ ਨਾਲ ਵੀ ਸੰਪਰਕ ਕਰ ਸਕਦੇ ਹਨ। ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਬਲਾਕ ਸਮਾਣਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਸੰਪਰਕ ਨੰਬਰ 97589-00047 ਅਤੇ ਖੇਤੀਬਾੜੀ ਵਿਕਾਸ ਅਫ਼ਸਰ ਜੁਪਿੰਦਰ ਸਿੰਘ ਗਿੱਲ ਸੰਪਰਕ ਨੰਬਰ 97805-56004 ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਭੂਨਰਹੇੜੀ ਅਤੇ ਸਨੌਰ ਦੇ ਕਿਸਾਨ ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ ਸੰਪਰਕ ਨੰਬਰ 83605-47756 ਅਤੇ ਖੇਤੀਬਾੜੀ ਵਿਕਾਸ ਅਫ਼ਸਰ ਵਿਮਲਪ੍ਰੀਤ ਸਿੰਘ ਸੰਪਰਕ ਨੰਬਰ 98159-82309 ਨਾਲ ਰਾਬਤਾ ਕਰਨ। ਇਸੇ ਤਰ੍ਹਾਂ ਬਲਾਕ ਘਨੌਰ ਦੇ ਕਿਸਾਨ ਖੇਤੀਬਾੜੀ ਵਿਕਾਸ ਅਫ਼ਸਰ ਜੁਪਿੰਦਰ ਸਿੰਘ ਪੰਨੂ ਸੰਪਰਕ ਨੰਬਰ 73070-59201 ਅਤੇ ਖੇਤੀਬਾੜੀ ਵਿਕਾਸ ਅਫ਼ਸਰ ਅਨੁਰਾਗ ਅੱਤਰੀ ਸੰਪਰਕ ਨੰਬਰ 97819-93090, ਬਲਾਕ ਪਟਿਆਲਾ ਦੇ ਕਿਸਾਨ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ ਸੰਪਰਕ ਨੰਬਰ 80547-04471 ਅਤੇ ਖੇਤੀਬਾੜੀ ਵਿਕਾਸ ਅਫ਼ਸਰ ਜਸਪਿੰਦਰ ਕੌਰ ਸੰਪਰਕ ਨੰਬਰ 95017-394028, ਬਲਾਕ ਰਾਜਪੁਰਾ ਦੇ ਕਿਸਾਨ ਖੇਤੀਬਾੜੀ ਵਿਕਾਸ ਅਫ਼ਸਰ ਨੀਤੂ ਰਾਣੀ ਸੰਪਰਕ ਨੰਬਰ 87289-56448 ਅਤੇ ਖੇਤੀਬਾੜੀ ਵਿਕਾਸ ਅਫ਼ਸਰ ਕਰੁਨਾ ਸੰਪਰਕ ਨੰਬਰ 98726-04589 ਅਤੇ ਬਲਾਕ ਨਾਭਾ ਦੇ ਕਿਸਾਨ ਖੇਤੀਬਾੜੀ ਅਫ਼ਸਰ ਕੁਲਦੀਪਇੰਦਰ ਸਿੰਘ ਢਿੱਲੋਂ ਸੰਪਰਕ ਨੰਬਰ 80547-04473 ਅਤੇ ਖੇਤੀਬਾੜੀ ਵਿਕਾਸ ਅਫ਼ਸਰ ਰਸ਼ਪਿੰਦਰ ਸਿੰਘ ਸੰਪਰਕ ਨੰਬਰ 98789-86603 ’ਤੇ ਸੰਪਰਕ ਕਰ ਸਕਦੇ ਹਨ।

 
 

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ