Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Chandigarh

*ਪੰਜਾਬੀ ਸੱਭਿਆਚਾਰ ਨੂੰ ਫੈਲਾਉਣ ਲਈ ਗੁਰਮੁਖੀ, ਗੁਰਬਾਣੀ ਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਲੋੜ : ਹਰਜੀਤ ਗਰੇਵਾਲ*

August 05, 2023 12:22 PM
SehajTimes

ਚੰਡੀਗੜ੍ਹ : ਵਿਸ਼ਵੀਕਰਨ ਅਤੇ ਆਧੁਨਿਕਤਾ ਦੇ ਦੌਰ ਵਿੱਚ ਦਰਪੇਸ਼ ਚੁਣੌਤੀਆਂ ਦਰਮਿਆਨ ਪੰਜਾਬ ਦੀਆਂ ਅਮੀਰ ਪਰੰਪਰਾਵਾਂ ਅਤੇ ਇਤਿਹਾਸਕ ਸੱਭਿਆਚਾਰਕ ਵਿਰਸੇ ਨੂੰ ਵਿਸ਼ਵ ਭਰ ਵਿੱਚ ਸੰਭਾਲਣਉਤਸ਼ਾਹਿਤ ਕਰਨ ਅਤੇ ਹਰਮਨ-ਪਿਆਰਾ ਬਣਾਉਣ ਦਾ ਸੱਦਾ ਦਿੰਦਿਆਂ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੀ ਪੁਰਾਤਨ ਅਮੀਰ ਵਿਰਾਸਤ ਦੇ ਮੁੱਖ ਥੰਮ੍ਹਾਂ ਵਜੋਂ ਤਿੰਨ "ਗੱਗਿਆਂ" (3ਜੀ)ਭਾਵ ਗੁਰਮੁਖੀਗੁਰਬਾਣੀ ਅਤੇ ਗੱਤਕਾਨੂੰ ਪ੍ਰਚਾਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਪੰਜਾਬੀਅਤ ਦੇ ਮੂਲ ਵਿਰਸੇ ਤੇ ਵਿਰਾਸਤ ਨਾਲ ਜੁੜੀਆਂ ਰਹਿਣ। ਉਨ੍ਹਾਂ ਇਹ ਸੰਕਲਪ ਬਰੈਂਪਟਨਟੋਰਾਂਟੋ ਵਿਖੇ ਆਯੋਜਿਤ 8ਵੀਂ ਵਿਸ਼ਵ ਪੰਜਾਬੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਰਵੇਂ ਇਕੱਠ ਸਾਹਮਣੇ ਪੇਸ਼ ਕੀਤਾ। ਆਪਣੀ ਪ੍ਰਭਾਵਸ਼ਾਲੀ ਪੇਸ਼ਕਾਰੀ ਵਿੱਚਸਟੇਟ ਅਵਾਰਡ ਜੇਤੂ ਸ. ਗਰੇਵਾਲ ਨੇ ਵਿਸ਼ਵ ਪੰਜਾਬੀ ਭਾਈਚਾਰੇ ਲਈ ਏਕਤਾਵਿਲੱਖਣ ਪਛਾਣ ਅਤੇ ਅਮੀਰ ਵਿਰਸੇ ਦੇ ਇੱਕ ਸਥਾਈ ਤੇ ਗੌਰਵਮਈ ਪ੍ਰਤੀਕ ਵਜੋਂ ਅਜੋਕੇ ਯੁੱਗ ਵਿੱਚ ਗੁਰਮੁਖੀ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਗੁਰਮੁਖੀ ਨੇ ਅਧਿਆਤਮਿਕ ਭੂਮਿਕਾ ਤੋਂ ਇਲਾਵਾਪੀੜ੍ਹੀ ਦਰ ਪੀੜ੍ਹੀ ਗੁਰਬਾਣੀਗੁਰਸਿੱਖੀਸਾਹਿਤਕਵਿਤਾਬੁੱਧੀ ਅਤੇ ਬੌਧਿਕਤਾ ਦੀ ਸੰਭਾਲਪ੍ਰਸਾਰ ਅਤੇ ਤਰਬੀਅਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਕੌਮਾਂਤਰੀ ਸਿੱਖ ਸ਼ਸ਼ਤਰ ਵਿੱਦਿਆ ਕੌਂਸਲ ਦੇ ਚੇਅਰਮੈਨ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਸ. ਗਰੇਵਾਲ ਨੇ ਸ਼ਸ਼ਤਰ ਵਿੱਦਿਆ ਦੀ ਅਮੀਰ ਵਿਰਾਸਤ ਬਾਰੇ ਦੱਸਦਿਆਂ ਕਿਹਾ ਕਿ ਗੱਤਕੇ ਦਾ ਵੱਡਾ ਇਤਿਹਾਸਕ ਮਹੱਤਵ ਹੈ ਕਿਉਂਕਿ ਇਹ ਪੰਜਾਬੀਆਂ ਦੀ ਬਹਾਦਰੀਦਲੇਰੀ ਅਤੇ ਹੌਸਲੇ ਦੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਲਗਭਗ 600 ਸਾਲ ਪੁਰਾਣੀ ਇਹ ਯੁੱਧ ਕਲਾ ਪੰਜਾਬੀ ਸੱਭਿਆਚਾਰ ਦਾ ਇੱਕ ਅਨਿੱਖੜਵਾਂ ਅੰਗ ਹੈ ਜੋ ਵਿਸ਼ਵ ਭਰ ਵਿੱਚ ਭਾਈਚਾਰੇ ਦੀ ਨੇਕਪਵਿੱਤਰ ਅਤੇ ਅਦੁੱਤੀ ਭਾਵਨਾ ਦਾ ਮੁਜੱਸਮਾ ਹੈ।  ਆਪਣੇ ਸੰਬੋਧਨ ਵਿੱਚ ਗੱਤਕਾ ਪ੍ਰਮੋਟਰ ਗਰੇਵਾਲ ਨੇ ਵਿਸ਼ਵੀਕਰਨ ਦੀਆਂ ਚੁਣੌਤੀਆਂ ਅਤੇ ਨੌਜਵਾਨ ਪੀੜ੍ਹੀ ਵਿੱਚ ਪੰਜਾਬੀ ਭਾਸ਼ਾਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਪਰੰਪਰਾਵਾਂ ਦੇ ਖ਼ਾਤਮੇ ਦੇ ਮੱਦੇਨਜ਼ਰ ਪ੍ਰਮੁੱਖ ਤਿੰਨ ਥੰਮ੍ਹਾਂ (ਗੁਰਮੁਖੀਗੁਰਬਾਣੀ ਅਤੇ ਗੱਤਕੇ) ਨੂੰ ਸੰਭਾਲਣ ਦੀ ਲੋੜ 'ਤੇ ਚਾਨਣਾ ਪਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਤਕਨੀਕੀ ਤੇ ਉੱਨਤੀ ਦੇ ਯੁੱਗ ਵਿੱਚ ਭਾਈਚਾਰੇ ਦੀਆਂ ਜੜ੍ਹਾਂ ਕਾਇਮ ਰੱਖਣਗੁਰਸਿੱਖੀਪੰਜਾਬੀ ਤੇ ਪੰਜਾਬੀਅਤ ਦੀ ਪਛਾਣ ਸਦੀਵੀਂ ਬਰਕਰਾਰ ਰੱਖਣ ਲਈ ਮਾਂ-ਬੋਲੀ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨਾ ਬਹੁਤ ਜ਼ਰੂਰੀ ਹੈ।  ਤਿੰਨ "ਗੱਗਿਆਂ" ਦੇ ਪ੍ਰਚਾਰ-ਪਸਾਰ ਦੀ ਵਕਾਲਤ ਕਰਦਿਆਂ ਇਸ ਸਿੱਖ ਬੁੱਧੀਜੀਵੀ ਅਧਿਕਾਰੀ ਨੇ ਕਿਹਾ ਕਿ ਗੁਰਮੁਖੀਗੁਰਬਾਣੀ ਅਤੇ ਗੱਤਕੇ ਦਾ ਆਪਸੀ ਅਟੁੱਟ ਸੰਬੰਧ ਹੈ। ਇਨ੍ਹਾਂ ਬੇਸ਼ਕੀਮਤੀ ਸੱਭਿਆਚਾਰਕ ਤੇ ਅਧਿਆਤਮਿਕ ਖਜ਼ਾਨਿਆਂ ਨੂੰ ਗਲੇ ਲਗਾਉਣਾ ਨਾ ਸਿਰਫ਼ ਸਾਡੀ ਵਿਰਾਸਤ ਨੂੰ ਸੰਭਾਲਣਾ ਅਤੇ ਉਤਸ਼ਾਹਿਤ ਕਰਨਾ ਹੈਸਗੋਂ ਦੁਨੀਆਂ ਭਰ ਦੇ ਪੰਜਾਬੀਆਂ ਵਿੱਚ ਆਪਣਾਪਣ ਅਤੇ ਸਵੈਮਾਣ ਦੀ ਭਾਵਨਾ ਨੂੰ ਵਧਾਉਣਾ ਵੀ ਹੈ। ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਪ੍ਰਫੁੱਲਤ ਕਰਨ ਦੀ ਵੱਡੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏਉਨ੍ਹਾਂ ਦੱਸਿਆ ਕਿ ਪੰਜਾਬੀ ਸੱਭਿਆਚਾਰ ਦੇ ਮੂਲ ਸਿਧਾਂਤਾਂ ਨੂੰ ਮਜ਼ਬੂਤ ਕਰਨ ਵਜੋਂ ਵਿਰਾਸਤੀ ਮਾਰਸ਼ਲ ਆਰਟ ਲੋਕਾਈ ਵਿੱਚ ਹਿੰਮਤਬਹਾਦਰੀਲਗਨ ਅਤੇ ਦੂਜਿਆਂ ਨੂੰ ਸਤਿਕਾਰ ਦੇਣ ਵਰਗੀਆਂ ਕਦਰਾਂ-ਕੀਮਤਾਂ ਪੈਦਾ ਕਰਨ ਲਈ ਮਹੱਤਵਪੂਰਨ ਹੈ।ਗਰੇਵਾਲ ਨੇ ਪ੍ਰਵਾਸੀ ਭਾਈਚਾਰੇ ਨੂੰ ਸਮੂਹਿਕ ਤੌਰ 'ਤੇ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਇਹ ਵਿਰਾਸਤੀ ਸੱਭਿਆਚਾਰਕ ਤੇ ਅਧਿਆਤਮਿਕ ਥੰਮ੍ਹ ਸਦਾ ਚੜ੍ਹਦੀਕਲਾ ਵਿੱਚ ਰਹਿਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦੀਵੀਂ ਪ੍ਰੇਰਿਤ ਕਰਦੇ ਰਹਿਣ। ਉਨ੍ਹਾਂ ਇਸ ਕਾਨਫਰੰਸ ਰਾਹੀਂ ਬੌਧਿਕ ਅਦਾਨ-ਪ੍ਰਦਾਨਵਿਦਿਅਕ ਪਹਿਲਕਦਮੀਆਂਸੱਭਿਆਚਾਰਕ ਸਰਗਰਮੀਆਂ ਤੇ ਗੱਤਕੇ ਲਈ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕਰਨ ਲਈ ਵਿਸ਼ਵ ਪੰਜਾਬੀ ਕਾਨਫਰੰਸ ਦੇ ਸਮੂਹ ਪ੍ਰਬੰਧਕਾਂ ਸਮੇਤ ਗਿਆਨ ਸਿੰਘ ਕੰਗਕਮਲਜੀਤ ਸਿੰਘ ਲਾਲੀ ਕੰਗਪ੍ਰੋ. ਜਗੀਰ ਸਿੰਘ ਕਾਹਲੋਂਚਮਕੌਰ ਸਿੰਘ ਮਾਛੀਕੇਇਰਵਿੰਦਰ ਸਿੰਘ ਆਹਲੂਵਾਲੀਆ ਦੀ ਵੀ ਸ਼ਲਾਘਾ ਕੀਤੀ।

Have something to say? Post your comment

 

More in Chandigarh

ਜ਼ਿਲ੍ਹੇ ਦੇ ਕਿਸਾਨਾਂ ਲਈ ਪੀ.ਐਮ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਜਾਰੀ

ਮੋਹਾਲੀ ਪ੍ਰਸ਼ਾਸਨ ਨੇ ਸਵੇਰ ਅਤੇ ਸ਼ਾਮ ਦੇ ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ (ਪੀਆਰ-7) 'ਤੇ ਸੈਕਟਰ-66/82 ਜੰਕਸ਼ਨ ਤੋਂ ਏਅਰਪੋਰਟ ਗੋਲ ਚੱਕਰ ਤੱਕ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਈ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ 'ਚ ਕੀਤਾ ਵਾਧਾ

ਪ੍ਰਾਪਰਟੀ ਟੈਕਸ ਲਈ ਇੱਕ-ਮੁਸ਼ਤ ਨਿਪਟਾਰਾ ਯੋਜਨਾ 15 ਅਗਸਤ ਤੱਕ ਵਧਾਈ ਗਈ

ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ FIR ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਨਾਲ ਸਬੰਧਤ ਖੇਤਰਾਂ ਦੀ ਕੀਤੀ ਤਲਾਸ਼ੀ

ਨਵਾਂ ਗਾਉਂ ਵਿੱਚ ਫਾਇਰ ਸਟੇਸ਼ਨ ਲਗਾਉਣ ਲਈ ਸਰਕਾਰ ਵੱਲੋਂ 1,89,77,000/- ਰੁਪਏ ਦੀ ਰਾਸ਼ੀ ਮਨਜ਼ੂਰ : ਅਨਮੋਲ ਗਗਨ ਮਾਨ

ਐਸ.ਸੀ. ਕਮਿਸ਼ਨ ਵਲੋਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ