Sunday, March 15, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੁੱਖ ਮੰਤਰੀ 15 ਅਗਸਤ ਨੂੰ ਪਟਿਆਲਾ ਜ਼ਿਲ੍ਹੇ ਦੇ 13 ਆਮ ਆਦਮੀ ਕਲੀਨਿਕਾਂ ਲੋਕਾਂ ਨੂੰ ਕਰਨਗੇ ਸਮਰਪਿਤ

August 05, 2023 01:26 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 15 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਜ਼ਿਲ੍ਹੇ ਦੇ ਨਵੇਂ 13 ਹੋਰ ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਦੱਸਿਆ ਕਿ ਸਿਹਤ ਤੇ ਸਿੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਕਰਕੇ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕੀਤੀਆਂ ਜਾ ਸਕਣ। ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਨਵੇਂ ਸ਼ੁਰੂ ਹੋਣ ਵਾਲੇ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਕੇ ਇਨ੍ਹਾਂ ਦੇ ਮੁਕੰਮਲ ਕੀਤੇ ਜਾ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਰਾਜ ਭਰ ਦੇ 75 ਆਮ ਆਦਮੀ ਕਲੀਨਿਕਾਂ ਦੀ ਰਸਮੀ ਸ਼ੁਰੂਆਤ ਪਟਿਆਲਾ ਤੋਂ ਕਰਵਾਉਣਗੇ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਾਸੀ ਰੋਡ ਬਾਬਾ ਜੀਵਨ ਸਿੰਘ ਬਸਤੀ, ਅਬਲੋਵਾਲ, ਪੁਰਾਣੀ ਕਬਾੜੀ ਮਾਰਕੀਟ ਚਾਂਦਨੀ ਚੌਂਕ, ਰੈਡ ਕਰਾਸ ਬਿਲਡਿੰਗ ਬਿਸ਼ਨ ਨਗਰ, ਉਪਕਾਰ ਨਗਰ, ਟਿਵਾਣਾ ਚੌਂਕ ਨੇੜੇ ਬਾਬੂ ਸਿੰਘ ਕਲੋਨੀ, ਅਰਬਨ ਅਸਟੇਟ ਫੇਜ-2, ਫੋਕਲ ਪੁਆਇੰਟ ਨੇੜੇ ਫਾਇਰ ਦਫ਼ਤਰ ਸਨੌਰ, ਬੱਸ ਸਟਾਪ ਪਾਰਕਿੰਗ ਨੇੜੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸਮੇਤ ਪਿੰਡ ਸਿੱਧੂਵਾਲ, ਲੰਗ, ਲਚਕਾਣੀ ਤੇ ਰੋਹਟੀ ਮੌੜਾਂ ਵਿਖੇ ਇਹ ਨਵੇਂ ਆਮ ਆਦਮੀ ਕਲੀਨਿਕ 15 ਅਗਸਤ ਤੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲੱਗ ਜਾਣਗੇ। ਉਨ੍ਹਾਂ ਦੇ ਨਾਲ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਿਵਲ ਸਰਜਨ ਡਾ. ਰਮਿੰਦਰ ਕੌਰ, ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਹੋਰ ਮੌਜੂਦ ਸਨ। ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਉਪਕਾਰ ਨਗਰ ਵਿਖੇ ਨਵੇਂ ਬਨਣ ਵਾਲੇ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲੈਂਦੇ ਹੋਏ।

Have something to say? Post your comment