Sunday, March 15, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਐਮ ਐਲ ਏ ਅਜੀਤਪਾਲ ਸਿੰਘ ਕੋਹਲੀ ਨੇ ਸਰਕਟ ਹਾਊਸ 'ਚ ਸੰਗਤ ਦਰਬਾਰ ਲਗਾ ਨਿਪਟਾਈਆਂ ਲੋਕਾਂ ਦੀਆਂ ਸਮੱਸਿਆਵਾਂ

August 07, 2023 11:08 AM
SehajTimes

ਪਟਿਆਲਾ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਸਰਗਰਮ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਰਕਟ ਹਾਊਸ ਵਿਖੇ ਸੰਗਤ ਦਰਬਾਰ ਲਗਾਕੇ ਜਿੱਥੇ ਲੋਕਾਂ ਦੀਆਂ ਦਰਜ਼ਨਾਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ, ਉੱਥੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਸਮੇਤ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਰ ਦੁੱਖ ਸੁੱਖ ਦੀ ਸਾਰ ਲਈ ਜਾਵੇਗੀ।ਵਿਧਾਇਕ ਅਜੀਤਪਾਲ ਕੋਹਲੀ ਨੇ ਆਖਿਆ ਕਿ ਉਹ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜਰ ਰਹਿਣਗੇ। ਕੋਈ ਵੀ ਕਦੇ ਵੀ ਉਨ੍ਹਾਂ ਕੋਲ ਆਕੇ ਆਪਣਾ ਕੰਮ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਆਦਮੀ ਪਾਰਟੀ ਉਪਰ ਭਰੋਸਾ ਦਿਖਾਇਆ ਹੈ ਤਾਂ ਉਨ੍ਹਾਂ ਦਾ ਵੀ ਪੂਰਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਦਾ ਹਰ ਮੁਸ਼ਕਲ ਵਿੱਚ ਸਾਥ ਦੇਣ, ਜਿਸ ਉਪਰ ਉਹ ਖਰ੍ਹੇ ਉੱਤਰ ਰਹੇ ਹਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਅਤੇ ਪਟਿਆਲਾ ਸ਼ਹਿਰ ਲਈ ਵੱਖ-ਵੱਖ ਗਰਾਂਟਾਂ ਤੇ ਪ੍ਰੋਜੈਕਟਾਂ ਦੇ ਰੂਪ ਵਿੱਚ 100 ਕਰੋੜ ਦੀ ਗਰਾਂਟ ਮੰਜੂਰ ਹੋਈ ਹੈ, ਜਿਸ 'ਤੇ ਇਨ੍ਹਾਂ ਸਾਰੇ ਕੰਮਾਂ ਦੇ ਟੈਂਡਰ ਲਗਾਏ ਜਾ ਰਹੇ ਹਨ ਅਤੇ ਇਹ ਵਿਕਾਸ ਕਾਰਜ ਸ਼ਹਿਰ ਨੂੰ ਨਵਾਂ ਹੁਲਾਰਾ ਦੇਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਬੇੜਾਗਰਕ ਕਰਕੇ ਰੱਖ ਦਿੱਤਾ, ਜਿਨ੍ਹਾਂ ਦੇ ਕੀਤੇ ਗਲਤ ਕੰਮਾਂ ਨੂੰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵੱਲੋਂ ਸੁਧਾਰਿਆ ਜਾ ਰਿਹਾ ਹੈ ਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਲੋਂ ਪਟਿਆਲਾ ਵਾਸੀਆਂ ਲਈ 1 ਹਜਾਰ ਕਰੋੜ ਰੁਪਏ ਦੇ ਵਿਕਾਸ ਕਰਨ ਦੇ ਦਾਅਵੇ ਖੋਖਲੇ ਰਹੇ ਅਤੇ ਪਟਿਆਲਾ ਵਾਸੀਆਂ ਨੂੰ ਬਿਨਾਂ ਲਾਰਿਆਂ ਤੋਂ ਕੁਝ ਨਹੀਂ ਮਿਲਿਆ। ਇਸ ਮੌਕੇ ਰਾਜੂ ਸਾਹਨੀ, ਮਹਿਲਾ ਵਿੰਗ ਪ੍ਰਧਾਨ ਵੀਰਪਾਲ ਕੌਰ ਚਹਿਲ, ਸਿਮਰਨਪ੍ਰੀਤ ਸਿੰਘ, ਇੰਦਰਜੀਤ ਸਿੰਘ ਖਰੌੜ ਤੇ ਜਗਤਾਰ ਸਿੰਘ ਤਾਰੀ ਵੀ ਮੌਜੂਦ ਸਨ। ਫੋਟੋ  : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ।

Have something to say? Post your comment