Wednesday, December 03, 2025

Malwa

ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

August 07, 2023 06:19 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਸਬੰਧੀ ਅੱਜ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਵਿਖੇ ਹੋਣ ਵਾਲੇ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣਗੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਪਟਿਆਲਾ ਦੇ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਸਮਾਗਮ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾ ਲਏ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਆਜ਼ਾਦੀ ਦਿਹਾੜੇ ਮੌਕੇ ਪੁਲਿਸ, ਆਈ.ਆਰ.ਬੀ., ਐਨ.ਸੀ.ਸੀ., ਸਕਾਊਟਸ ਤੇ ਗਾਇਡਜ ਦੀ ਪਰੇਡ ਸਮੇਤ ਸੱਭਿਆਚਾਰਕ ਪ੍ਰੋਗਰਾਮ ਅਤੇ ਮੁਟਿਆਰਾਂ ਵੱਲੋਂ ਗਿੱਧਾ ਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਲਈ ਰਿਹਰਸਲਾਂ ਚੱਲ ਰਹੀਆਂ ਜਿਸ ਵਿੱਚ ਸਭਿਆਚਰਕ ਪ੍ਰੋਗਰਾਮ ਅੰਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਕਟੋਰੀਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਕਾਲਾ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ। ਮੀਟਿੰਗ ਵਿੱਚ ਈ.ਓ. ਪੀ.ਡੀ.ਏ. ਦੀਪਜੋਤ ਕੌਰ, ਐਸ.ਡੀ.ਐਮ. ਪਟਿਆਲਾ ਇਸਮਿਤ ਵਿਜੈ ਸਿੰਘ, ਤਹਿਸੀਲਦਾਰ ਜੀਨਸੂ ਬਾਂਸਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment