Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ

August 07, 2023 08:36 PM
SehajTimes

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਬਣ ਰਿਹਾ ਰੰਗਲਾ ਪੰਜਾਬ-ਜੌੜਾਮਾਜਰਾ
ਆਪ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਕਰ ਰਹੀ ਹੈ ਪੂਰਾ

ਸਮਾਣਾ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਸੰਗਰੂਰ ਰੋਡ 'ਤੇ ਸਥਿਤ ਪਿੰਡ ਸ਼ੇਖੂਪੁਰਾ ਵਿਖੇ ਇੱਕ ਸਮਾਰੋਹ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ ਕਰਦਿਆਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ, ਜਿਸ ਕਰਕੇ ਆਪ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। 

ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਦੀ ਆਪ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲੀਆ ਹੜ੍ਹਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤ ਲੋਕਾਂ ਦੀ ਬਾਂਹ ਫੜੀ ਹੈ ਅਤੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। 

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਭਾਰੀ ਮੀਂਹ ਸਮੇਤ ਘੱਗਰ ਤੇ ਹੋਰ ਦਰਿਆਵਾਂ ਦੇ ਪਾਣੀ ਕਰਕੇ ਹੜ੍ਹਾਂ ਨਾਲ ਹੋਏ ਫ਼ਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੌਰਾਨ ਹਲਕਾ ਸਮਾਣਾ ਦੀਆਂ 26 ਵੱਖ-ਵੱਖ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਸਮੇਤ ਹੋਰ ਪਤਵੰਤਿਆਂ ਦਾ ਆਪ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ।

ਉਨ੍ਹਾਂ ਦੇ ਨਾਲ ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਅਮਰਦੀਪ ਸਿੰਘ ਸੋਨੂ ਥਿੰਦ, ਬਲਾਕ ਪ੍ਰਧਾਨ ਅਮਰੀਕ ਸਿੰਘ, ਜਤਿੰਦਰ ਬਠੋਈ, ਜਤਿੰਦਰ ਝੰਡੀ, ਰਾਮ ਸਿੰਘ ਫਤਹਿਪੁਰ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਹਾਜ਼ਰ ਸਨ।

 

Have something to say? Post your comment

 

More in Malwa

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸਿਮਕ, ਹਰਨਾਮਪੁਰਾ

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ