Wednesday, April 17, 2024
BREAKING NEWS
ਤਰਨਤਾਰਨ ਵਿੱਚ ਖੋਲਿਆ ਗਿਆ ਡਾ ਤਨਵੀਨ ਡਾਇਗਨੋਸਟਿਕ ਸੈਂਟਰ ਰਿਆਇਤੀ ਦਰਾ ਤੇ ਹੋਣਗੇ ਟੈਸਟPAMS app ਸਬੰਧੀ ਸੈਕਟਰ ਸੁਪਰਵਾਈਜਰਾਂ ਨੂੰ ਦਿੱਤੀ ਸਿਖਲਾਈਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾਕੈਬਿਨਟ ਮੰਤਰੀ ਲਾਲਜੀਤ ਭੁੱਲਰ ਦੇ ਖਿਲਾਫ ਨਹੀਂ ਰੁਕ ਰਿਹਾ ਰੋਸਲੋਕ ਸਭਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਡਾਕਟਰ ਧਰਮਵੀਰ ਗਾਂਧੀ ਨੂੰ ਮਿਲਣ ’ਤੇ ਪਾਰਟੀ ਦੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੇ ਦਿਖਾਏ ਬਾਗ਼ੀ ਸੁਰਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਸਮਾਣਾ ਪੁਲਿਸ ਨੇ ਮੋਬਾਈਲ ਫੋਨ ਖੋਹਣ ਵਾਲੇ ਗਿਰੋਹ ਨੂੰ ਕੀਤਾ ਕਾਬੂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਬਲਾਕ ਸਮਾਣਾ ਦੀ ਹੋਈ ਚੋਣਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਸਮੀਖਿਆਖਹਿਰਾ ਨੂੰ ਉਮੀਦਵਾਰ ਬਣਾਏ ਜਾਣ ਤੇ ਲੌਂਗੋਵਾਲ ਦੇ ਕਾਂਗਰਸੀ ਖੁਸ਼

Religious

ਖਿਜਰਾਬਾਦ ਵਿਖੇ ਨਗਰ ਕੀਰਤਨ ਨਾਲ ਹੋਲਾ ਮੁਹੱਲਾ ਸਮਾਗਮਾਂ ਦੀ ਆਰੰਭਤਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰੀ

March 22, 2021 09:41 PM
Gurdeep Jhingran

ਕੁਰਾਲੀ : ਇੱਥੋਂ ਨੇੜਲੇ ਇਤਿਹਾਸਿਕ ਕਸਬੇ ਖਿਜਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਅਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਹੋਲੇ ਮੁਹੱਲੇ ਦੇ ਸਾਲਾਨਾ ਧਾਰਮਿਕ ਸਮਾਗਮਾਂ ਦਾ ਆਰੰਭ ਅੱਜ ਨਗਰ ਕੀਰਤਨ ਨਾਲ ਹੋਇਆ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਮਗਰੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਹੋਲੇ ਮੁਹੱਲੇ ਦੇ ਸਾਲਾਨਾ ਸਮਾਗਮਾਂ ਦੀ ਆਰੰਭਤਾ ਦੌਰਾਨ ਸਜਾਇਆ ਗਿਆ ਇਹ ਨਗਰ ਕੀਰਤਨ ਕਸਬੇ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ ਅਤੇ ਇਸਦੇ ਨਾਲ ਹੀ ਹੋਲਾ ਮੁਹੱਲਾ ਸਮਾਗਮਾਂ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਥਾਂ-ਥਾਂ ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿੱਚ ਹਾਜਰ ਸੰਗਤਾਂ ਲਈ ਲੰਗਰ ਲਗਾਏ ਗਏ। ਇਸ ਮੌਕੇ ਪੰਥ ਪ੍ਰਸਿੱਧ ਰਾਗੀ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਕੀਰਤਨ ਦੇ ਨਾਲ ਨਾਲ ਢਾਡੀ ਵਾਰਾਂ ਦੁਆਰਾ ਨਿਹਾਲ ਕੀਤਾ ਗਿਆ ਅਤੇ ਹੋਲੇ ਮੁਹੱਲੇ ਦੇ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਇਸ ਇਤਿਹਾਸਿਕ ਮਹੱਹਤਾ ਤੋਂ ਵੀ ਸੇਧ ਲੈਣ ਦਾ ਉਪਦੇਸ਼ ਦਿੱਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਆਈਆਂ ਸੰਗਤਾਂ ਅਤੇ ਇਲਾਕੇ ਦੇ ਮੋਹਤਬਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਨਗਰ ਕੀਰਤਨ ਦੌਰਾਨ ਕਿਰਪਾਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ, ਗੁਰਿੰਦਰ ਸਿੰਘ ਕਾਲਾ ਸਰਪੰਚ ਹੇਠਲੀ ਪੱਤੀ, ਬੀਬੀ ਜਸਵੀਰ ਕੌਰ ਸਰਪੰਚ ਉਪਰਲੀ ਪੱਤੀ, ਰਾਣਾ ਕੁਸ਼ਲਪਾਲ ਸੀਨੀਅਰ ਯੂਥ ਕਾਂਗਰਸੀ ਆਗੂ, ਹਰਚਰਨ ਸਿੰਘ ਡਾਇਰੈਕਟਰ ਬਾਬਾ ਜੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ, ਹਰਦੀਪ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਪਾਬਲਾ ਯੂਥ ਆਗੂ, ਸੰਦੀਪ ਸਿੰਘ ਸੰਨੀ ਬਣਵੈਤ ਯੂਥ ਆਗੂ, ਬਲਜਿੰਦਰ ਸਿੰਘ ਭੇਲੀ ਯੂਥ ਆਗੂ, ਜਸਵਿੰਦਰ ਸਿੰਘ ਕਾਲਾ ਸਮਾਜ ਸੇਵੀ, ਸਤਨਾਮ ਸਿੰਘ ਸੱਤਾ ਖਿਜਰਾਬਾਦ, ਬਲਵੀਰ ਸਿੰਘ ਮੰਗੀ, ਸੰਦੀਪ ਕੌਰ ਮੈਂਬਰ ਬਲਾਕ ਸੰਮਤੀ, ਮਨਦੀਪ ਸਿੰਘ ਖਿਜਰਾਬਾਦ, ਜਸਪ੍ਰੀਤ ਸਿੰਘ ਸਰਪੰਚ ਬਰਸਾਲਪੁਰ ਸਮੇਤ ਇਲਾਕੇ ਦੇ ਮੋਹਤਬਰਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰਦਿਆਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਣ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਤੇ ਹੋਰਨਾਂ ਮੋਹਤਬਰਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 23 ਅਤੇ ਭਲਕੇ 24 ਮਾਰਚ ਨੂੰ ਜਿੱਥੇ ਵੱਡੀ ਗਿਣਤੀ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਕੀਰਤਨ ਅਤੇ ਗੁਰੂ ਇਤਿਹਾਸ ਸ੍ਰਵਣ ਕਰਵਾ ਕੇ ਨਿਹਾਲ ਕਰਨਗੇ, ਉਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਵੀ ਇਨਾਂ ਧਾਰਮਿਕ ਸਮਾਗਮਾਂ ਵਿੱਚ ਵਿਸੇਸ਼ ਤੌਰ ਤੇ ਸ਼ਿਰਕਤ ਕਰਨਗੇ।

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ