Sunday, November 02, 2025

Chandigarh

ਡੀਜੀਪੀ ਗੌਰਵ ਯਾਦਵ ਨੇ ਖੰਨਾ ਵਿੱਚ ਪੁਲਿਸ ਥਾਣੇ ਵਿਖੇ ਕਾਨਫਰੰਸ ਹਾਲ ਦਾ ਕੀਤਾ ਉਦਘਾਟਨ

August 08, 2023 12:39 PM
SehajTimes
ਚੰਡੀਗੜ੍ਹ/ਖੰਨਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਜ਼ਬੂਤ ਪੁਲਿਸ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਉਦੇਸ਼ ਨਾਲ, ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਪੁਲਿਸ ਜ਼ਿਲਿ੍ਹਆਂ ਦੇ ਆਪਣੇ ਦੌਰੇ ਦੌਰਾਨ ਖੰਨਾ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਵਿੱਚ ਥਾਣਾ ਸਿਟੀ-1 ਖੰਨਾ ਦੀ ਇਮਾਰਤ ਅਤੇ ਅਤਿ ਆਧੁਨਿਕ ਕਾਨਫਰੰਸ ਹਾਲ ਸ਼ਾਮਲ ਹਨ। ਲੁਧਿਆਣਾ ਰੇਂਜ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡੀਜੀਪੀ ਨੇ ਉਨ੍ਹਾਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਪੁਖ਼ਤਾ ਜਾਣਕਾਰੀ ਸਾਂਝੀ ਕੀਤੀੇ। ਇਸ ਮੀਟਿੰਗ ਵਿੱਚ ਲੁਧਿਆਣਾ ਰੇਂਜ ਦੇ ਇੰਸਪੈਕਟਰ ਜਨਰਲ ਡਾ: ਕੌਸਤੁਭ ਸ਼ਰਮਾ, ਐਸਐਸਪੀ ਖੰਨਾ ਅਮਨੀਤ ਕੋਂਡਲ, ਐਸਐਸਪੀ ਲੁਧਿਆਣਾ (ਦਿਹਾਤੀ) ਨਵਨੀਤ ਸਿੰਘ ਬੈਂਸ ਅਤੇ ਐਸ.ਐਸ.ਪੀ. ਐਸ.ਬੀ.ਐਸ. ਨਗਰ ਡਾ: ਅਖਿਲ ਚੌਧਰੀ ਹਾਜ਼ਰ ਸਨ। ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚੌਕਸ ਰਹਿਣ ਅਤੇ ਪੁਲਿਸ ਗਸ਼ਤ ਤੇਜ਼ ਕਰਨ ਦੇ ਆਦੇਸ਼ ਦਿੱਤੇ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਕਾਨਫਰੰਸ ਹਾਲ ਦੇ ਉਦਘਾਟਨ ਨਾਲ ਜ਼ਿਲ੍ਹੇ ਵਿੱਚ ਤਾਇਨਾਤ ਜੀ.ਓਜ਼ ਅਤੇ ਐਨ.ਜੀ.ਓਜ਼ ਪੁਲਿਸ ਵਿਭਾਗ ਦੇ ਕੰਮਕਾਜ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਹਿੱਤ  ਵੱਖ-ਵੱਖ ਸੈਮੀਨਾਰ, ਮੀਟਿੰਗਾਂ ਅਤੇ ਸਮਾਗਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਤਿ-ਆਧੁਨਿਕ ਕਾਨਫਰੰਸ ਹਾਲ ਪ੍ਰੋਜੈਕਟਰ ਅਤੇ ਐਲਈਡੀ ਸਕਰੀਨਾਂ ਵਾਲੀ ਨਵੀਨਤਮ ਤਕਨੀਕ ਨਾਲ ਲੈਸ ਹੈ। ਉਨ੍ਹਾਂ ਨੇ ਪੁਲਿਸ ਥਾਣਾ ਸਿਟੀ-1 ਖੰਨਾ ਦੀ ਇਮਾਰਤ ਨੂੰ ਵੀ ਲੋਕਾਂ ਨੂੰ ਸਮਰਪਿਤ ਕੀਤਾ। ਪੁਲਿਸ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਨਵਾਂ ਬਣਾਇਆ ਗਿਆ ਪੁਲਿਸ ਸਟੇਸ਼ਨ ਨਵੀਨਤਮ ਬੁਨਿਆਦੀ ਢਾਂਚੇ ਅਤੇ ਸਾਧਨਾਂ ਨਾਲ ਲੈਸ ਹੈ। ਬਾਅਦ ਵਿੱਚ ਡੀ.ਜੀ.ਪੀ ਗੌਰਵ ਯਾਦਵ ਨੇ ਲੁਧਿਆਣਾ ਰੇਂਜ ਦੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੀਜੀਪੀ ਕਮੈਂਡੇਸ਼ਨ ਡਿਸਕ ਅਤੇ ਸੀਸੀ-1 ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤਾਂ ਜੋ ਉਹ ਆਪਣੀ ਡਿਊਟੀ ਹੋਰ ਤਨਦੇਹੀ ਤੇ ਸਮਰਪਣ ਨਾਲ ਨਿਭਾਉਣ।
----------

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ