Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਰੋਡਵੇਜ਼ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, 3 ਦਿਨ ਨਹੀਂਂ ਚੱਲਣਗੀਆਂ ਸਰਕਾਰੀ ਬੱਸਾਂ

August 08, 2023 01:04 PM
SehajTimes

ਜੇ ਤੁਸੀਂ ਸਰਕਾਰੀ ਬੱਸਾਂ ਰਾਹੀਂ ਸਫਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ’ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ। ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ। ਮੀਟਿੰਗਾਂ ਵਿੱਚ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਜਾਂਦਾ ਹੈ। ਪਰ ਹੁਣ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ। ਯੂਨੀਅਨ ਆਗੂਆਂ ਨਾਲ ਪੈਨਲ ਦੀ ਮੀਟਿੰਗ 10 ਜੁਲਾਈ ਨੂੰ ਹੋਣੀ ਸੀ ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਇਹ ਰੱਦ ਹੋ ਗਈ। ਰੋਡਵੇਜ਼-ਪਨਬੱਸ ਦੇ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕਿਹਾ ਸੀ ਕਿ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮ ਜਿਨ੍ਹਾਂ ਨੇ 1 ਸਾਲ ਦੀ ਸੇਵਾ ਪੂਰੀ ਕਰ ਲਈ ਹੈ, ਨੂੰ ਪੱਕਾ ਕੀਤਾ ਜਾਵੇਗਾ। ਪਰ ਸਰਕਾਰ ਦਾ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਕਿ ਠੇਕੇ ਜਾਂ ਆਊਟਸੋਰਸ ਰਾਹੀਂ ਕੋਈ ਭਰਤੀ ਨਹੀਂ ਕੀਤੀ ਜਾਵੇਗੀ। ਸਗੋਂ ਵਿਭਾਗ ਵਿੱਚ ਸਿੱਧੀ ਪੱਕੀ ਭਰਤੀ ਹੋਵੇਗੀ। ਪਰ ਹੁਣ ਵੀ ਆਊਟਸੋਰਸ ‘ਤੇ ਮੁਲਾਜ਼ਮ ਰੱਖੇ ਜਾ ਰਹੇ ਹਨ। ਯੂਨੀਅਨ ਦੇ ਮੀਤ ਪ੍ਰਧਾਨ ਚੰਨਣ ਸਿੰਘ ਨੇ ਕਿਹਾ ਕਿ 6600 ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ। ਅਧਿਕਾਰੀਆਂ ਦੀ ਮਨਮਰਜ਼ੀ ‘ਤੇ ਰੋਕ ਲਗਾ ਕੇ ਮੁਲਾਜ਼ਮਾਂ ਦੀਆਂ ਡਿਊਟੀਆਂ ਸਬੰਧੀ ਸਥਿਤੀਆਂ ਨੂੰ ਵੀ ਸੁਧਾਰਨਾ ਚਾਹੀਦਾ ਹੈ। ਵਿਭਾਗ ਨੂੰ ਮੁਹੱਈਆ ਕਰਵਾਈਆਂ ਗਈਆਂ 400 ਦੇ ਕਰੀਬ ਮੁਲਾਜ਼ਮਾਂ ਦੀਆਂ ਸੂਚੀਆਂ ਬਹਾਲ ਕੀਤੀਆਂ ਜਾਣ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ