Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਕੂਲ ‘ਤੇ ਰੇਡ, ਮੌਕੇ ‘ਤੇ ਫੜਿਆ ਸ਼ਰਾਬੀ ਪ੍ਰਿੰਸੀਪਲ, ਬਾਕੀ ਸਟਾਫ਼ ਦੀ ਲਾਈ ਕਲਾਸ

August 08, 2023 03:23 PM
SehajTimes

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੋਪੜ ਦੇ ਸਰਕਾਰੀ ਸਕੂਲ ‘ਚ ਅਚਾਨਕ ਛਾਪਾ ਮਾਰ ਕੇ ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਦੋਸ਼ ਹੈ ਕਿ ਪ੍ਰਿੰਸੀਪਲ ਸ਼ਰਾਬ ਪੀ ਕੇ ਡਿਊਟੀ ਕਰਦਾ ਸੀ। ਸਸਪੈਂਡ ਕੀਤਾ ਪ੍ਰਿੰਸੀਪਲ ਕੁਲਦੀਪ ਪਸਿੰਘ ਸਰਕਾਰੀ ਗਰਲਜ਼ ਸੀਨੀ. ਸੈਕੰਡਰੀ ਸਕੂਲ ਪਿੰਡ ਢੇਰ ਵਿਖੇ ਤਾਇਨਾਤ ਹੈ। ਜਾਣਕਾਰੀ ਅਨੁਸਾਰ ਮੁਅੱਤਲੀ ਦੌਰਾਨ ਕੁਲਦੀਪ ਸਿੰਘ (ਮੁਅੱਤਲ ਪ੍ਰਿੰਸੀਪਲ) ਦਾ ਮੁੱਖ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਐਸਈ), ਜਲੰਧਰ ਹੋਵੇਗਾ। ਮੰਤਰੀ ਬੈਂਸ ਨੇ ਕਿਹਾ ਕਿ ਪ੍ਰਿੰਸੀਪਲ ਨੇ ਮੰਨਿਆ ਕਿ ਉਸ ਨੇ ਸ਼ਰਾਬ ਪੀਤੀ ਹੋਈ ਹੈ, ਜਿਸ ਦੇ ਆਧਾਰ ‘ਤੇ ਸਸਪੈਂਡ ਕਰਨ ਦੀ ਕਾਰਵਾਈ ਕੀਤੀ ਗਈ। ਗੁੱਸੇ ਵਿੱਚ ਆਏ ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀ ਵੀ ਕਲਾਸ ਲਾਈ। ਉਨ੍ਹਾਂ ਕਿਹਾ ਕਿ ਸਕੂਲ ਦੇ ਸਟਾਫ ਵਿੱਚ 22 ਲੋਕ ਹਨ ਪਰ ਉਨ੍ਹਾਂ ਨੇ ਕਦੇ ਇਹ ਨਹੀਂ ਦੱਸਿਆ ਕਿ ਪ੍ਰਿੰਸੀਪਲ ਸ਼ਰਾਬ ਪੀ ਕੇ ਆਉਂਦਾ ਹੈ। ਉਨ੍ਹਾੰ ਕਿਹਾ ਕਿ ਕੁੜੀਆਂ ਦਾ ਸਕੂਲ ਹੈ, ਪਰ ਕਿਸੇ ਨੇ ਕੋਈ ਸ਼ਿਕਾਇਤ ਨਹੀਂ ਦਿੱਤੀ। ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸ਼ਿਕਾਇਤ ਦੀ ਜਾਂਚ ਕਰਨ ‘ਤੇ ਸੱਚਾਈ ਸਾਹਮਣੇ ਆਈ। ਉਨ੍ਹਾਂ ਕਿਹਾ ਕਿ ਇਕ ਬੰਦੇ ਦੀ ਗਲਤੀ ਨਾਲ ਸਾਰੇ ਸਕੂਲਾਂ ਦਾ ਭਰੋਸਾ ਟੁੱਟ ਜਾਵੇਗਾ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਉਕਤ ਸਕੂਲ ਨੂੰ 1 ਕਰੋੜ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਹੋਰ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

Have something to say? Post your comment

 

More in Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼