Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਪ੍ਰਾਪਤ ਕਰਨ ਦੀ ਆਖਰੀ ਮਿਤੀ 15 ਅਗਸਤ-ਮੁੱਖ ਖੇਤੀਬਾੜੀ ਅਫ਼ਸਰ

August 08, 2023 03:39 PM
SehajTimes

ਪਟਿਆਲਾ : ਪੰਜਾਬ ਸਰਕਾਰ ਵੱਲੋਂ ਨਿੱਜੀ ਕਿਸਾਨਾਂ, ਕਿਸਾਨ ਗਰੁੱਪਾਂ, ਗ੍ਰਾਮ ਪੰਚਾਇਤਾਂ ਅਤੇ ਕ੍ਰੋਆਪਰੇਟਿਵ ਸੋਸਾਇਟੀਆਂ ਨੂੰ ਪਰਾਲੀ ਦੀ ਸਾਂਭ-ਸੰਭਾਲ ਵਾਲੀ ਖੇਤੀ ਮਸ਼ੀਨਰੀ ਜਿਵੇਂ ਹੈਪੀ ਸੀਡਰ, ਸੁਪਰ ਸੀਡਰ, ਪੈਡੀ ਚੌਪਰ, ਉਲਟਾਵੇਂ ਹਲ, ਮਲਚਰ, ਬੇਲਰ, ਰੇਕ, ਸੁਪਰ ਐਸ.ਐਮ.ਐਮ ਅਤੇ ਜੀਰੋ ਡਰਿੱਲ ਸਬਸਿਡੀ ਉਪਰ ਮੁਹੱਈਆ ਕਰਵਾਉਣ ਹਿੱਤ ਸੀ.ਆਰ.ਐਮ. ਸਕੀਮ 2023-24 ਅਧੀਨ ਵਿਭਾਗ ਦੇ ਪੋਰਟਲ agrimachinerypb.com ਤੋਂ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਹੈ ਕਿ ਇਸ ਲਈ ਅਪਲਾਈ ਕਰਨ ਦੀ ਆਖਰੀ ਮਿਤੀ 15 ਅਗਸਤ 2023 ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸ਼ਾਕਸ਼ੀ ਸਾਹਨੀ ਦੀ ਅਗਵਾਈ ਵਿਚ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਖੇਤੀ ਮਸ਼ੀਨਰੀ ਚਾਹਵਾਨ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਵੈਬਸਾਈਟ ਐਗਰੀਮਸ਼ੀਨਰੀਪੀਬੀ ਡਾਟ ਕਾਮ ਉਪਰ ਵਧੇਰੇ ਜਾਣਕਾਰੀ ਦੇਖ ਸਕਦੇ ਹਨ। ਡਾ. ਗੁਰਨਾਮ ਸਿੰਘ ਨੇ ਅਪੀਲ ਕੀਤੀ ਕਿ ਜਿਹਨਾਂ ਪਿੰਡਾਂ ਵਿਚ ਪਰਾਲੀ ਦੀ ਸਾਂਭ-ਸੰਭਾਲ ਵਾਲੀ ਖੇਤੀ ਮਸ਼ੀਨਰੀ ਦੀ ਗਿਣਤੀ ਬਹੁਤ ਘੱਟ ਹੈ ਉਹਨਾਂ ਨਾਲ ਸਬੰਧਿਤ ਗ੍ਰਾਮ ਪੰਚਾਇਤਾਂ, ਕੋਆਪ੍ਰੇਟਿਵ ਸੋਸਾਇਟੀਆਂ ਅਤੇ ਕਿਸਾਨ ਵੀਰ ਵੱਧ ਤੋਂ ਵੱਧ ਅਰਜੀਆਂ ਲਗਾਉਣ ਤਾਂ ਜੋ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਕੀਤੀ ਜਾ ਸਕੇ। ਉਹਨਾਂ ਦੱਸਿਆ ਕਿ ਨਿੱਜੀ ਕਿਸਾਨ ਨੂੰ 50 ਫੀਸਦੀ ਜਦਕਿ ਕਿਸਾਨ ਗਰੁੱਪ, ਗ੍ਰਾਮ ਪੰਚਾਇਤਾਂ ਅਤੇ ਕੋਆਪ੍ਰੇਟਿਵ ਸੋਸਾਇਟੀਆਂ ਨੂੰ 80 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ