Friday, December 19, 2025

Chandigarh

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਵਿੱਚ ਏ.ਐਸ.ਆਈ. ਖ਼ਿਲਾਫ਼ ਕੇਸ ਦਰਜ; ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ

August 08, 2023 04:38 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹਿਮਤਾਣਾ ਵਾਸੀ ਜਗਤਾਰ ਸਿੰਘ ਤੋਂ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਤਾਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਲਜ਼ਮ ਏ.ਐਸ.ਆਈ. ਨੇ ਆਈ.ਪੀ.ਸੀ. ਦੀ ਧਾਰਾ 420, 406, 120-ਬੀ, 506 ਤਹਿਤ ਥਾਣਾ ਸਿਟੀ -1, ਮਾਲੇਰਕੋਟਲਾ ਵਿਖੇ ਦਰਜ ਐਫ.ਆਈ.ਆਰ ਨੰਬਰ 123 ਮਿਤੀ 19-05-2022 ‘ਚੋਂ ਉਸ (ਸ਼ਿਕਾਇਤਕਰਤਾ) ਦੇ ਲੜਕੇ ਪਵਨਪ੍ਰੀਤ ਸਿੰਘ ਦਾ ਨਾਮ ਕਢਵਾਉਣ ਬਦਲੇ ਰਿਸ਼ਵਤ ਵਜੋਂ 50,000 ਰੁਪਏ ਮੰਗੇ ਸਨ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਸ ਤੋਂ 10 ਹਜ਼ਾਰ ਰੁਪਏ ਲੈ ਚੁੱਕਾ ਹੈ। ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਫੜਨ ਲਈ ਟਰੈਪ ਲਗਾਇਆ ਪਰ ਮੁਲਜ਼ਮ ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ 10,000 ਰੁਪਏ ਰਿਸ਼ਵਤ ਸਮੇਤ ਆਪਣੀ ਸਵਿਫਟ ਕਾਰ ਵਿੱਚ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ ਤਾਂ ਬਾਲਦ ਕੈਂਚੀਆਂ (ਭਵਾਨੀਗੜ੍ਹ) ਨੇੜੇ ਉਸ ਦੀ ਕਾਰ ਬਰਾਮਦ ਹੋਈ। ਕਾਰ ਦੀ ਚੈਕਿੰਗ ਦੌਰਾਨ ਉਸ ਵਿੱਚੋਂ 460 ਗ੍ਰਾਮ ਭੁੱਕੀ ਅਤੇ 9 ਗ੍ਰਾਮ ਅਫ਼ੀਮ ਤੋਂ ਇਲਾਵਾ ਰਿਸ਼ਵਤ ਦੇ 10,000 ਰੁਪਏ ਬਰਾਮਦ ਹੋਏ। ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਮਾਲਵਿੰਦਰ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 11 ਦਰਜ ਕੀਤੀ ਗਈ ਹੈ। ਪੁਲਿਸ ਨੇ ਉਸਦੇ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਚ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 15 ਅਤੇ 18 ਅਧੀਨ ਐਫ.ਆਈ.ਆਰ ਨੰਬਰ 137 ਮਿਤੀ 08-08-2023 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਹੈ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ