Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੇਂਦਰੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ

August 08, 2023 05:12 PM
SehajTimes

ਦੂਧਨ ਸਾਧਾਂ/ਪਾਤੜਾਂ/ਪਟਿਆਲਾ : ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੀ ਕੇਂਦਰੀ ਅੰਤਰ-ਮੰਤਰਾਲਾ ਟੀਮ ਨੇ ਅੱਜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੌਰਾ ਕੀਤਾ। ਇਸ ਟੀਮ ਨੂੰ ਸਨੌਰ ਤੇ ਸ਼ੁਤਰਾਣਾ ਹਲਕੇ ਦੇ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਤੇ ਕੁਲਵੰਤ ਸਿੰਘ ਨੇ ਆਪਣੇ ਹਲਕਿਆਂ ਵਿੱਚ ਹੋਏ ਨੁਕਸਾਨ ਤੇ ਪ੍ਰਭਾਵਿਤ ਖੇਤਰਾਂ ਬਾਰੇ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਹੜ੍ਹਾਂ ਕਰਕੇ ਹੋਏ ਨੁਕਸਾਨ ਦੀ ਪੂਰੀ ਸਥਿਤੀ ਤੋਂ ਜਾਣੂ ਕਰਵਾਇਆ। ਇਸ ਮੌਕੇ ਜਦਕਿ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਡਵੀਜ਼ਨਲ ਕਮਿਸ਼ਨਰ ਅਰੁਣ ਸ਼ੇਖੜੀ ਵੀ ਮੌਜੂਦ ਸਨ। ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਦੇ ਵਿੱਤੀ ਸਲਾਹਕਾਰ ਰਵੀਨੇਸ਼ ਕੁਮਾਰ ਦੀ ਅਗਵਾਈ ਹੇਠਲੀ ਇਸ ਕੇਂਦਰੀ ਟੀਮ ਨੇ ਰੋਹੜ ਜਗੀਰ, ਬਾਦਸ਼ਾਹਪੁਰ, ਰਾਮਪੁਰ ਪੜਤਾ ਵਿਖੇ ਟਾਂਗਰੀ ਤੇ ਘੱਗਰ ਦੇ ਪਾਣੀ ਨਾਲ ਹੜ੍ਹਾਂ ਕਰਕੇ ਹੋਏ ਨੁਕਸਾਨ ਤੋਂ ਪੀੜਤ ਕਿਸਾਨਾਂ ਤੇ ਇਲਾਕੇ ਦੇ ਹੋਰ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ।  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਯੂਨੀਵਰਸਿਟੀ ਕਾਲਜ ਮੀਰਾਪੁਰ ਵਿਖੇ ਪ੍ਰੈਜੈਂਟੇਸ਼ਨ ਦਿੰਦਿਆਂ 10 ਜੁਲਾਈ ਨੂੰ ਆਏ ਹੜ੍ਹਾਂ ਨਾਲ ਜ਼ਿਲ੍ਹੇ ਵਿੱਚ ਹੋਏ ਨੁਕਸਾਨ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਬਚਾਅ ਅਤੇ ਰਾਹਤ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਕੇਂਦਰੀ ਟੀਮ ਨੇ ਖੇਤੀਬਾੜੀ, ਜਲ ਨਿਕਾਸ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਐਨ.ਡੀ.ਐਮ.ਏ. ਦੇ ਵਿੱਤੀ ਸਲਾਹਕਾਰ ਰਵੀਨੇਸ਼ ਕੁਮਾਰ ਨੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਹੜ੍ਹਾਂ ਕਰਕੇ ਹੋਏ ਹਰ ਤਰ੍ਹਾਂ ਦੀ ਤਬਾਹੀ ਤੇ ਨੁਕਸਾਨ ਬਾਰੇ ਬਾਰੀਕੀ ਨਾਲ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਟੀਮ ਆਪਣੇ ਜਾਇਜ਼ੇ ਮੁਤਾਬਕ ਰਿਪੋਰਟ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਦੇਵੇਗੀ। ਰਵੀਨੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੀ ਆਪਣੀ ਰਿਪੋਰਟ ਮੈਮੋਰੰਡਮ ਦੇ ਤੌਰ 'ਤੇ ਦੇਵੇਗੀ ਕਿ ਰਾਜ ਵਿੱਚ ਕਿੰਨਾ ਨੁਕਸਾਨ ਹੋਇਆ ਹੈ, ਉਸ ਮੁਤਾਬਕ ਅਤੇ ਕੁਦਰਤੀ ਆਫ਼ਤਾਂ ਲਈ ਰਾਹਤ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਵੱਲੋਂ ਨਿਰਧਾਰਤ ਨੇਮਾਂ ਮੁਤਾਬਕ ਹੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਨੀ ਨੁਕਸਾਨ, ਫ਼ਸਲਾਂ, ਘਰਾਂ ਸਮੇਤ ਹੋਰ ਮਾਲੀ ਤੇ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਆਵਜਾ ਦੇਣ ਲਈ ਨਿਰਧਾਰਤ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ 7 ਮੈਂਬਰੀ ਕੇਂਦਰੀ ਟੀਮ ਵਿੱਚ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਬੀ.ਕੇ. ਸ੍ਰੀਵਾਸਤਵਾ, ਇਸਰੋ ਦੇ ਰੀਮੋਟ ਸੈਂਸਿੰਗ ਵਿਭਾਗ ਤੇ ਡੀ.ਐਮ.ਐਸ.ਜੀ. ਦੇ ਫਲੱਡ ਮੈਪਿੰਗ ਮੁਖੀ ਸਾਇੰਸ ਇੰਜੀਨੀਅਰ ਡਾ. ਏ.ਵੀ ਸੁਰੇਸ਼ ਬਾਬੂ, ਦਿਹਾਤੀ ਵਿਕਾਸ ਵਿਭਾਗ ਦੇ ਅਧੀਨ ਸਕੱਤਰ ਕੈਲਾਸ਼ ਕੁਮਾਰ, ਐਮ. ਐਂਡ ਏ ਤੇ ਕੇਂਦਰੀ ਜਲ ਕਮਿਸ਼ਨ, ਚੰਡੀਗੜ੍ਹ ਦੇ ਡਾਇਰੈਕਟਰ ਅਸ਼ੋਕ ਕੁਮਾਰ ਜੈਫ਼, ਵਿੱਤ ਮੰਤਰਾਲੇ ਦੇ ਸਹਾਇਕ ਡਾਇਰੈਕਟਰ ਅੰਜਲੀ ਮੌਰਿਆ ਅਤੇ ਰੋਡ ਅਤੇ ਟਰਾਂਸਪੋਰਟ ਮੰਤਰਾਲੇ ਦੇ ਨਵੀਨ ਕੁਮਾਰ ਚੌਰਸੀਆ ਮੈਂਬਰ ਵਜੋਂ ਸ਼ਾਮਲ ਹਨ। ਇਸ ਮੌਕੇ ਏ.ਡੀ.ਸੀਜ ਗੁਰਪ੍ਰੀਤ ਸਿੰਘ ਥਿੰਦ, ਜਗਜੀਤ ਸਿੰਘ, ਅਨੁਪ੍ਰਿਤਾ ਜੌਹਲ, ਐਸ.ਡੀ.ਐਮਜ਼ ਕਿਰਪਾਲਵੀਰ ਸਿੰਘ ਤੇ ਨਵਦੀਪ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਤੋਂ ਇਲਾਵਾ ਡਰੇਨੇਜ, ਸਿੰਚਾਈ, ਲੋਕ ਨਿਰਮਾਣ, ਖੇਤੀਬਾੜੀ, ਦਿਹਾਤੀ ਵਿਕਾਸ, ਬਿਜਲੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ