Friday, December 19, 2025

Malwa

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 9 ਅਗਸਤ ਨੂੰ

August 08, 2023 05:52 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 9 ਅਗਸਤ ਨੂੰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਟੀਮ ਲੀਜ਼ ਕੰਪਨੀ ਲਈ ਸੇਲਜ਼ ਅਫ਼ਸਰ ਅਤੇ ਬ੍ਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ  ਉਤਪਤੀ  ਹੁਨਰ  ਵਿਕਾਸ ਅਤੇ ਸਿਖਲਾਈ ਅਫ਼ਸਰ ਕੰਵਲਪੁਨੀਤ ਕੌਰ, ਨੇ ਦੱਸਿਆ ਕਿ ਟੀਮ ਲੀਜ਼ ਕੰਪਨੀ ਵੱਲੋਂ ਸੇਲਜ਼ ਅਫ਼ਸਰ (ਕੇਵਲ ਲੜਕਿਆਂ ਵਾਸਤੇ) ਅਤੇ ਬ੍ਰਾਂਚ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਉਮੀਦਵਾਰਾਂ (ਲੜਕੇ ਅਤੇ ਲੜਕੀਆਂ ਦੋਨਾਂ ਵਾਸਤੇ)  ਦੀ  ਅਸਾਮੀਆਂ  ਲਈ  ਚਾਹਵਾਨ  ਅਤੇ  ਯੋਗ ਉਮੀਦਵਾਰਾਂ (ਲੜਕੇ ਅਤੇ ਲੜਕੀਆਂ ਦੋਨੋਂ) ਦੀ ਮੰਗ ਕੀਤੀ ਗਈ ਹੈ, ਜਿਸ ਲਈ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗਰੈਜੂਏਸ਼ਨ ਪਾਸ, ਅਤੇ ਉਮਰ 25-28 ਸਾਲ ਹੋਵੇ, ਉਹ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ 12000/- ਤੋਂ 15000/- ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 09-08-2023 (ਬੁੱਧਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Have something to say? Post your comment