Friday, December 05, 2025

Malwa

ਕਿਤੇ ਤੁਹਾਨੂੰ ਹੋਣਾ ਨਾ ਪੈ ਜਾਵੇ ਖੱਜਲ ਖੁਆਰ, ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਜ਼ਰੂਰ ਪੜ੍ਹੋ ਖ਼ਬਰ

August 08, 2023 08:16 PM
SehajTimes

ਪੰਜਾਬ ਰੋਡਵੇਜ਼ ਬੱਸਾਂ ਤਿੰਨ ਦਿਨ ਲਈ ਸੜਕ ਉੱਤੇ ਨਹੀਂ ਦੌੜਨਗੀਆਂ।ਪੰਜਾਬ 'ਚ 3 ਦਿਨ ਚੱਕਾ ਜਾਮ ਰਹੇਗਾ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ 'ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਲਈ ਬੱਸਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਸਾਰੇ ਮੁਲਾਜ਼ਮ ਇਕੱਠੇ ਹੋ ਕੇ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦਾ ਘਿਰਾਓ ਕਰਨਗੇ।

 

ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਮੀਟਿੰਗਾਂ ਵਿੱਚ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਜ਼ਰੂਰ ਮਿਲਦਾ ਹੈ ਪਰ ਅਜੇ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ। ਯੂਨੀਅਨ ਆਗੂਆਂ ਨਾਲ ਪੈਨਲ ਦੀ ਮੀਟਿੰਗ 10 ਜੁਲਾਈ ਨੂੰ ਹੋਣੀ ਸੀ, ਪਰ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਇਹ ਰੱਦ ਹੋ ਗਈ।ਉਹਨਾਂ ਮੰਗ ਕੀਤੀ ਕਿ 6600 ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।

Have something to say? Post your comment