Friday, May 03, 2024

Chandigarh

ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ

August 08, 2023 10:01 PM
SehajTimes

ਖੇਡ ਮੰਤਰੀ ਨੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

34 ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਕਰਵਾਏ ਜਾਣਗੇ ਮੁਕੰਮਲ

ਸੂਬਾ ਪੱਧਰੀ ਮੁਕਾਬਲਿਆਂ ਦਾ ਦਾਇਰਾ 10 ਤੋਂ ਵਧਾ ਕੇ 20 ਜ਼ਿਲੇ ਕਰਨ ਦਾ ਫੈਸਲਾ

ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ

ਚੰਡੀਗੜ੍ਹ : ਮੁੱਖ ਮੰਤਰੀ @BhagwantMann ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਅੱਜ ਇਥੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਉਪਰੰਤ ਮੀਤ ਹੇਅਰ ਨੇ ਦੱਸਿਆ ਕਿ ਵੱਖ-ਵੱਖ ਖਿਡਾਰੀਆਂ ਤੇ ਖੇਡ ਐਸੋਸੀਏਸ਼ਨਾਂ ਵੱਲੋਂ ਕੀਤੀਆਂ ਮੰਗਾਂ ਨੂੰ ਸਵਿਕਾਰ ਕਰਦਿਆਂ ਇਸ ਵਾਰ ਚਾਰ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ ਸ਼ੂਟਿੰਗ ਨੂੰ ਸ਼ਾਮਲ ਕੀਤਾ ਗਿਆ ਹੈ।
 
ਇਸ ਵਾਰ ਕੁੱਲ 34 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿੱਚ ਉਕਤ ਚਾਰ ਤੋਂ ਇਲਾਵਾ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ ਤੇ ਤਲਵਾਰਬਾਜ਼ੀ ਸ਼ਾਮਲ ਹਨ। ਖੇਡ ਮੰਤਰੀ ਨੇ ਦੱਸਿਆ ਕਿ ਅੰਡਰ 14 ਤੋਂ 60 ਸਾਲ ਉਮਰ ਤੋਂ ਵੱਧ ਵੈਟਰਨ ਤੱਕ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ।
 
ਅਥਲੈਟਿਕਸ, ਫੁਟਬਾਲ, ਖੋ ਖੋ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ) ਤੇ ਵਾਲੀਬਾਲ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋਣਗੇ ਜਦੋਂ ਇਨਾਂ ਦੇ ਜੇਤੂ ਅਤੇ ਬਾਕੀ ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਹੋਣਗੇ ਅਤੇ ਫੇਰ ਜ਼ਿਲਾ ਜੇਤੂਆਂ ਦੇ ਰਾਜ ਪੱਧਰੀ ਮੁਕਾਬਲੇ ਹੋਣਗੇ। ਇਸ ਵਾਰ ਰਾਜ ਪੱਧਰੀ ਮੁਕਾਬਲਿਆਂ ਦਾ ਦਾਇਰਾ ਵਧਾ ਕੇ ਪਿਛਲੀ ਵਾਰ ਦੇ 10 ਜ਼ਿਲਿਆਂ ਦੀ ਬਜਾਏ 20 ਜ਼ਿਲਿਆਂ ਵਿੱਚ ਹੋਣਗੇ। ਰਾਜ ਪੱਧਰ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਤੇ 5 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। 
 
ਮੀਤ ਹੇਅਰ ਨੇ ਕਿਹਾ ਕਿ ਰੰਗਾਰੰਗ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਲਈ ਦਿਨ ਅਤੇ ਸਥਾਨ ਦੀ ਚੋਣ ਦਾ ਫੈਸਲਾ ਜਲਦ ਕੀਤਾ ਜਾਵੇਗਾ। ਕੌਮੀ ਪੱਧਰ ਦੇ ਹੋਰਨਾਂ ਖੇਡ ਮੁਕਾਬਲਿਆਂ ਦੇ ਕੈਲੰਡਰ ਨੂੰ ਦੇਖਦਿਆਂ ਜਲਦ ਹੀ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਖੇਡਾਂ ਵਿੱਚ ਹਿੱਸਾ ਲੈਣ ਆਨਲਾਈਨ ਤੇ ਆਫਲਾਈਨ ਐਂਟਰੀ ਹੋਵੇਗੀ। ਰੰਗਾਰੰਗ ਸਮਾਪਤੀ ਸਮਾਰੋਹ ਦੌਰਾਨ 10 ਹਜ਼ਾਰ ਤੋਂ ਵੱਧ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਹਾਜ਼ਰ ਸਨ।

Have something to say? Post your comment

 

More in Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ