Wednesday, September 17, 2025

Majha

ਹੜ੍ਹ ਦੇ ਪਾਣੀ ਨਾਲ ਡੁੱਬੀ ਫ਼ਸਲ ਦੇਖ ਬਜ਼ੁਰਗ ਕਿਸਾਨ ਦੀ ਹੋਈ ਮੌਤ, ਧਾਹਾਂ ਮਾਰ ਰੋਇਆ ਪਰਿਵਾਰ

August 09, 2023 08:27 AM
SehajTimes

ਪੰਜਾਬ ‘ਚ ਹੜਾਂ ਦੇ ਪਾਣੀ ਨੇ ਕਈ  ਲੋਕਾਂ ਦੇ ਘਰ ਢਹਿ ਢੇਰੀ ਕਰ ਦਿੱਤੇ ਹਨ। ਕਈ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ। ਜਿਸ ਨਾਲ ਹੜ੍ਹ ਪੀੜਤਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ।ਹਲਕਾ ਪੱਟੀ ਦੇ ਪਿੰਡ ਭਉਵਾਲਾ ‘ਚ ਜਿਵੇਂ ਹੀ ਬਜ਼ੁਰਗ ਕਿਸਾਨ ਆਪਣੀ ਫਸਲ ਦੇਖਣ ਲਈ ਗਿਆ ਤਾਂ ਸਤਲੁਜ ਦੇ ਪਾਣੀ ਨਾਲ ਡੁੱਬੀ ਸਾਰੀ ਫਸਲ ਦੇਖ ਕੇ ਬਜ਼ੁਰਗ ਕਿਸਾਨ ਦੀ ਆਪਣੇ ਖੇਤਾਂ ਵਿੱਚ ਹੀ ਮੌਤ ਹੋ ਗਈ।

ਮ੍ਰਿਤਕ ਦੇ ਪਰਿਵਾਰ ਮੁਤਾਬਿਕ ਉਹਨਾਂ ਦੇ ਪਰਿਵਾਰ ਉੱਤੇ ਪਹਿਲਾਂ ਤੋਂ ਹੀ ਕਰੀਬ 7 ਲੱਖ ਦਾ ਕਰਜ਼ਾ ਸੀ ਅਤੇ ਬੈਂਕ ਵਾਲੇ ਵੀ ਉਹਨਾਂ ਨੂੰ ਤੰਗ ਪਰੇਸ਼ਾਨ ਕਰ ਰਹੇ ਸੀ। ਪੀੜਤ ਪਰਿਵਾਰ ਨੇ ਕਿਹਾ ਕਿ ਹੁਣ ਜਦੋਂ ਉਹਨਾਂ ਦੀ ਫ਼ਸਲ ਵੀ ਹੜ੍ਹ ਦੇ ਪਾਣੀ ਨਾਲ ਮਾਰੀ ਗਈ ਤਾਂ ਬਜ਼ੁਰਗ ਕਿਸਾਨ ਡਿਪਰੈਸ਼ਨ ‘ਚ ਆ ਗਿਆ ਅਤੇ ਉਸਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਸਰਕਾਰ ਤੋਂ ਮੱਦਦ ਦੀ ਗੁਹਾਰ ਲਗਾਈ ਹੈ ਤਾਂ ਜੋ ਸਿਰ ਚੜਿਆ ਕਰਜ਼ਾ ਉਤਾਰਿਆ ਜਾ ਸਕੇ।

Have something to say? Post your comment

 

More in Majha

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ : ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ 'ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ: ਸਰਦਾਰ ਹਰਮੀਤ ਸਿੰਘ ਕਾਲਕਾ

ਕੈਨੇਡਾ ਸਰਕਾਰ ਦੀ ਵਿੱਤੀ ਰਿਪੋਰਟ ਨੇ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਦੀ ਪੁਸ਼ਟੀ ਕੀਤੀ : ਪ੍ਰੋ. ਸਰਚਾਂਦ ਸਿੰਘ ਖਿਆਲਾ।