Monday, November 03, 2025

Chandigarh

ਪੰਜਾਬ ਸਰਕਾਰ ਦੇ ਸੰਪੰਨ ਸੈਰ-ਸਪਾਟੇ ਨੇ ਆਈਆਈਟੀਐਮ ਚੇਨਈ 2023 ਵਿੱਚ ਪਾਈਆਂ ਧੁੰਮਾਂ

August 09, 2023 11:06 AM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਪੰਜਾਬ ਨੂੰ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ’ਤੇ ਕੇਂਦਰਿਤ ਹੈ। ਇਸ ਉਦੇਸ਼ ਤਹਿਤ ਪੰਜਾਬ ਦੇ ਸੈਰ-ਸਪਾਟਾ ਵਿਭਾਗ ਨੇ ਹਾਲ ਹੀ ਵਿੱਚ ਇੰਡੀਆ ਇੰਟਰਨੈਸ਼ਨਲ ਟਰੈਵਲ ਮਾਰਟ (ਆਈਆਈਟੀਐਮ) ਈਵੈਂਟ ਵਿੱਚ ਭਾਗ ਲਿਆ। ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਉੱਭਰਿਆ ਪੰਜਾਬ ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਪ੍ਰਮੁੱਖ ਸਕੱਤਰ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਨੇ ਦੱਸਿਆ ਕਿ ਇਸ ਸਾਲ ਚੇਨਈ ਵਿੱਚ ਇੰਡੀਆ ਇੰਟਰਨੈਸ਼ਨਲ ਟਰੈਵਲ ਮਾਰਟ (ਆਈਆਈਟੀਐਮ) ਵਿੱਚ ਪੰਜਾਬ ਸੈਰ ਸਪਾਟਾ ਉਮੀਦਾਂ ਤੋਂ ਕਿਤੇ ਵੱਧ ਰਿਹਾ ਹੈ। ਉਕਤ ਵਪਾਰਕ ਮੇਲੇ ਨੇ ਤਾਮਿਲਨਾਡੂ ਅਤੇ ਇਸ ਤੋਂ ਬਾਹਰ ਦੇ ਸੈਰ-ਸਪਾਟਾ ਉਦਯੋਗ ਲਈ ਪੰਜਾਬ ਦੇ ਪ੍ਰਦਰਸ਼ਕਾਂ ਨਾਲ ਜੁੜਨ, ਸਬੰਧ ਸਥਾਪਤ ਕਰਨ ਅਤੇ ਵਪਾਰ ਕਰਨ ਲਈ ਇੱਕ ਸ਼ਾਨਦਾਰ ਮੰਚ ਪੇਸ਼ ਕੀਤਾ ਆਈਆਈਟੀਐਮ ਚੇਨਈ  ਦੌਰਾਨ, ਪੰਜਾਬ ਟੂਰਿਜ਼ਮ ਨੇ ਪੰਜਾਬ ਦੇ ਵੱਖ-ਵੱਖ ਭਾਈਵਾਲਾਂ ਦੇ ਇੱਕ ਵਫ਼ਦ ਨਾਲ ਆਪਣੀ ਮਜ਼ਬੂਤ ਮੌਜੂਦਗੀ ਦਰਸਾਈ। ਵਫ਼ਦ ਵਿੱਚ ਹੋਟਲ ਉਦਯੋਗ, ਟਰੈਵਲ ਅਤੇ ਟੂਰ ਆਪਰੇਟਰ ਅਤੇ ਸੂਬੇ ਵੱਲੋਂ ਰਜਿਸਟਰਡ ਬੈੱਡ ਐਂਡ ਬ੍ਰੇਕਫਾਸਟ ਅਤੇ ਫਾਰਮ ਹਾਊਸਜ਼ ਇਕਾਈਆਂ  ਦੇ ਨੁਮਾਇੰਦੇ ਸ਼ਾਮਲ ਸਨ। ਸਮਾਗਮ ਦੀ ਸ਼ੁਰੂਆਤ ਪ੍ਰਮੁੱਖ ਸਕੱਤਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੰਜਾਬ ਰਾਖੀ ਗੁਪਤਾ ਭੰਡਾਰੀ ਵੱਲੋਂ ਕੀਤੇ ਗਏ ਇੱਕ ਸ਼ਾਨਦਾਰ ਉਦਘਾਟਨੀ ਸਮਾਰੋਹ ਨਾਲ ਹੋਈ, ਜਿਸ ਵਿੱਚ ਭਾਰਤ ਦੇ ਵੱਖ ਵੱਖ ਰਾਜਾਂ ਦੇ ਕਈ ਸੀਨੀਅਰ ਸੈਰ-ਸਪਾਟਾ ਅਧਿਕਾਰੀ , ਟਰੈਵਲ ਟਰੇਡ ਐਸੋਸੀਏਸ਼ਨਾਂ ਦੇ ਮੁਖੀ ਅਤੇ ਮੀਡੀਆ ਦੇ ਮੈਂਬਰ ਆਦਿ ਸ਼ਾਮਲ ਸਨ।  ਵਫ਼ਦ ਨੇ ਪੰਜਾਬ ਟੂਰਿਜ਼ਮ ਸਟਾਲ ਪਵੇਲੀਅਨ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਪੰਜਾਬ ਦੇ ਸੈਰ- ਸਪਾਟੇ ਦੀਆਂ ਪੇਸ਼ਕਸ਼ਾਂ ਬਾਰੇ ਵਿਆਪਕ ਜਾਣਕਾਰੀ ਦਿੱਤੀ ਗਈ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੰਜਾਬ ਸਰਕਾਰ ਦੇ ਡਾਇਰੈਕਟਰ ਅਮ੍ਰਿਤ ਸਿੰਘ ਨੇ ਹਾਲ ਹੀ ਵਿੱਚ ਸ਼ੁਰੂ ਕੀਤੀਆਂ ਐਡਵੈਂਚਰ ਅਤੇ ਵਾਟਰ ਟੂਰਿਜ਼ਮ ਪਾਲਿਸੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਆਉਣ ਵਾਲੇ ਪੰਜਾਬ ਇਨਵੈਸਟਰਜ਼ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਲਈ ਸਮੁੱਚੇ ਟਰੈਵਲ ਭਾਈਚਾਰੇ ਨੂੰ ਸੱਦਾ ਦਿੱਤਾ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ