Wednesday, February 25, 2026
BREAKING NEWS
ਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮ

Malwa

ਪੰਜਾਬ ਸਰਕਾਰ ਵਲੋਂ ਆਯੂਸਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੁਨੀਤਾ ਰਾਣੀ ਦੇ ਦੋਵੇਂ ਗੋਡੇ ਬਿਲਕੁਲ ਮੁਫਤ ਬਦਲੇੇ

March 22, 2021 10:08 PM
Jaswinder Singh

ਮੋਗਾ : ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਆਯੂਸਮਾਨ ਸਰਬੱਤ ਸਿਹਤ ਬੀਮਾ ਯੋਜਨਾ ਪੰਜਾਬ ਦੇ ਅਧੀਨ ਅੱਜ ਡਾਕਟਰ ਮਥਰਾ ਦਾਸ ਸਰਕਾਰੀ ਹਸਪਤਾਲ ਮੋਗਾ ਵਿੱਚ ਸੁਨੀਤਾ ਰਾਣੀ ਉਮਰ 55 ਸਾਲ ਦੇ ਦੋਵੇਂ ਗੋਡੇ ਬਿਲਕੁਲ ਮੁਫਤ ਬਦਲ ਦਿੱਤੇ ਗਏ। ਸੁਨੀਤਾ ਰਾਣੀ ਪਿਛਲੇ ਕਾਫੀ ਸਮੇਂ ਤੋਂ ਗੋਡਿਆਂ ਦੇ ਦਰਦ ਤੋਂ ਪ੍ਰੇਸਾਨ ਸੀ। ਇਸ ਲਈ ਸਰਕਾਰੀ ਹਸਪਤਾਲ ਦੇ ਹੱਡੀਆ ਦੇ ਮਾਹਿਰ ਡਾ. ਗਗਨਦੀਪ ਸਿੰਘ ਨੇ ਸਫਲ ਅਪਰੇਸ਼ਨ ਕਰਦੇ ਹੋਏ ਸੁਨੀਤਾ ਰਾਣੀ ਦੇ ਦੋਵੇਂ ਗੋਡੇ ਬਦਲ ਦਿੱਤੇ ਹਨ।

ਇਹ ਖ਼ਬਰ ਵੀ ਪੜ੍ਹੋ : ਐਸ.ਐਫ਼.ਸੀ. ਕਾਨਵੰਟ ਸਕੂਲ ’ਚ ਵਲਡ ਵਾਟਰ-ਡੇ ਮਨਾਇਆ

ਸੁਨੀਤਾ ਰਾਣੀ ਨਾਲ ਗੱਲਬਾਤ ਕੀਤੀ ਤਾਂ ਉਸਨੇ ਪੰਜਾਬ ਸਰਕਾਰ ਦਾ ਸਿਹਤ ਵਿਭਾਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹੁਣ ਉਹ ਬਿਲਕੁਲ ਠੀਕ ਹੈ ਅਤੇ ਇਸਨੂੰ ਚਲਣ ਫਿਰਨ ਵਿਚ ਵੀ ਕੋਈ ਪ੍ਰੇਸਾਨੀ ਨਹੀਂ ਆ ਰਹੀ ਅਤੇ ਨਾ ਹੀ ਕੋਈ ਦਰਦ ਹੈ। ਇਸ ਮੌਕੇ ਸੁਨੀਤਾ ਰਾਣੀ ਦੇ ਪਰਿਵਾਰ ਵਲੋ ਸੀਨੀਅਰ ਮੈਡੀਕਲ ਅਫਸਰ ਡਾ. ਸੁਖਪ੍ਰੀਤ ਬਰਾੜ ਅਤੇ ਡਾ. ਗਗਨਦੀਪ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਜਿਨਾਂ ਨੇ ਬਿਨਾਂ ਕਿਸੇ ਖਰਚੇ ਤੋ ਐਨਾ ਮਹਿੰਗਾ ਇਲਾਜ ਬਿਲਕੁਲ ਮੁਫਤ ਕੀਤਾ। ਇਸ ਮੌਕੇ ਤੇ ਮਰੀਜ ਦਾ ਹਾਲ ਚਾਲ ਪੁੱਛਣ ਲਈ ਡਾ. ਰਾਜੇਸ ਅੱਤਰੀ ਸਿਵਿਲ ਸਰਜਨ (ਕਾਰਜੁਕਰੀ) ਸਿਵਲ ਸਰਜਨ ਮੋਗਾ ਵੀ ਵਿਸ਼ੇਸ਼ ਤੌਰ ’ਤੇ ਪੁੱਜੇ। ਉਹਨਾ ਨੇ ਡਾ. ਗਗਨਦੀਪ ਸਿੰਘ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਬਹੁਤ ਹੀ ਮਾਹਿਰ ਡਾਕਟਰ ਹਨ ਅਤੇ ਜੋਂ ਇਲਾਜ ਲੋਕ ਨਿੱਜੀ ਹਸਪਤਾਲਾਂ ਚ ਕੇ ਬਹੁਤ ਮਹਿੰਗਾ ਇਲਾਜ ਕਰਵਉਂਦੇ ਹਨ ਓਹੀ ਇਲਾਜ ਸਿਵਿਲ ਹਸਪਤਾਲ ਚ ਡਾ. ਗਗਨਦੀਪ ਸਿੰਘ ਵਲੋ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਡਾ. ਜਸਵੰਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਸੁਖਪ੍ਰੀਤ ਬਰਾੜ ਸੀਨੀਅਰ ਮੈਡੀਕਲ ਅਫ਼ਸਰ,ਡਾ. ਚਰਨਪ੍ਰੀਤ ਸਿੰਘ ਅਤੇ ਅਮਿ੍ਰਤ ਸ਼ਰਮਾਂ ਦਫ਼ਤਰ ਸਿਵਲ ਸਰਜਨ ਆਦਿ ਹਾਜ਼ਰ ਸਨ। 

Have something to say? Post your comment

 

More in Malwa

ਸੁਨਾਮ ਕਾਲਜ 'ਚ ਲੇਖ ਮੁਕਾਬਲੇ ਕਰਵਾਏ 

ਮੁੱਦਿਆਂ ਦੀ ਥਾਂ 'ਹਉਮੈ' ਦੀ ਲੜਾਈ ਹੋ ਰਹੀ ਭਾਰੂ : ਪਰਮਿੰਦਰ ਸਿੰਘ ਢੀਂਡਸਾ

ਰਜਿੰਦਰ ਦੀਪਾ ਕਾਂਗਰਸ ਦੀ ਰੈਲੀ ਲਈ  ਕੋਆਰਡੀਨੇਟਰ ਨਿਯੁਕਤ 

ਕਿਸਾਨਾਂ 'ਚ ਪੁਲਿਸ ਖ਼ਿਲਾਫ਼ ਪਣਪਿਆ ਰੋਹ

ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ : ਬਾਬਾ ਵਿਸਾਖਾ ਸਿੰਘ ਜੀ

ਸ਼ੇਰੋਂ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ 

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ