Sunday, November 02, 2025

Chandigarh

ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਕਰਾਂਗੇ: ਕੁਲਦੀਪ ਸਿੰਘ ਧਾਲੀਵਾਲ

August 09, 2023 04:47 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਿਆਂ ‘ਚ ਲਾਇਸੰਸਾਂ ਤੇ ਹੋਰ ਲੋੜੀਂਦੀਆਂ ਪ੍ਰਵਾਨਗੀਆਂ ਆਦਿ ਦੀ ਚੈਕਿੰਗ ਜਾਰੀ ਹੈ।  ਸ. ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਨ.ਆਰ.ਆਈਜ਼ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਕੀਤੀ ਰੀਵਿਊ ਮੀਟਿੰਗ ਮਗਰੋਂ ਦੱਸਿਆ ਕਿ ਹੁਣ ਤੱਕ 7179 ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 3547 ਦੀ ਚੈਕਿੰਗ ਜ਼ਿਲ੍ਹਿਆਂ ਦੀਆਂ ਟੀਮਾਂ ਵੱਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ 271 ਸੰਸਥਾਵਾਂ ਗ਼ੈਰ ਕਾਨੂੰਨੀ ਪਾਈਆਂ ਗਈਆਂ ਹਨ ਅਤੇ 25 ‘ਤੇ ਐਫ਼.ਆਰ.ਆਈ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ਮਿਲਣੀ ਸਮਾਗਮਾਂ ਦੌਰਾਨ ਪ੍ਰਾਪਤ ਕੁੱਲ 609 ਸ਼ਿਕਾਇਤਾਂ ਵਿੱਚੋਂ 588 ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਬਕਾਇਆ 21 ਮਾਮਲੇ ਕਾਰਵਾਈ ਅਧੀਨ ਹਨ। ਸ. ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਹੋਰ ਵੱਖ-ਵੱਖ ਮਾਮਲਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਜ਼ਿਲ੍ਹਿਆਂ ਵਿੱਚ ਤਾਇਨਾਤ ਐਸ.ਡੀ.ਐਮ. ਕਮ ਐਨ.ਆਰ.ਆਈ. ਨੋਡਲ ਅਫ਼ਸਰਾਂ ਨੂੰ ਸਬੰਧਤ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਆਦਿ ਦੀ ਚੈਕਿੰਗ 10 ਸਤੰਬਰ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੋ ਸੰਸਥਾਵਾਂ, ਏਜੰਸੀਆਂ ਸਹੀ ਤਰੀਕੇ ਨਾਲ ਭਾਵ ਕਾਨੂੰਨ ਅਤੇ ਨਿਰਧਾਰਿਤ ਸ਼ਰਤਾਂ ਤਹਿਤ ਕੰਮ ਕਰਨ ਦੀਆਂ ਇਛੁੱਕ ਹਨ, ਉਨ੍ਹਾਂ ਨੂੰ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਦਾ ਮੌਕਾ ਦਿੱਤਾ ਜਾਵੇਗਾ। ਐਨ.ਆਰ.ਆਈ. ਮੰਤਰੀ ਨੇ ਜ਼ਿਲ੍ਹਿਆਂ ‘ਚ ਤਾਇਨਾਤ ਨੋਡਲ ਅਫ਼ਸਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਐਨ.ਆਰ.ਆਈਜ਼ ਨਾਲ ਸਬੰਧਤ ਜਿਹੜੇ ਵੀ ਮਾਮਲੇ ਉਨ੍ਹਾਂ ਨੂੰ ਭੇਜੇ ਜਾਂਦੇ ਹਨ, ਨੂੰ ਹੱਲ ਕਰਵਾਉਣ ਲਈ ਪਹਿਲ ਦੇ ਆਧਾਰ ‘ਤੇ ਨਜਿੱਠਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ. ਮਾਮਲੇ ਵਿਭਾਗ ਸ੍ਰੀ ਦਿਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਏ.ਆਈ.ਜੀ. ਮੁੱਖ ਦਫ਼ਤਰ ਐਨ.ਆਰ.ਆਈ. ਸ੍ਰੀ ਅਜਿੰਦਰ ਸਿੰਘ, ਸਕੱਤਰ ਐਨ.ਆਰ.ਆਈ. ਸ੍ਰੀਮਤੀ ਕਮਲਜੀਤ ਕੌਰ ਬਰਾੜ, ਵਧੀਕ ਸਕੱਤਰ ਐਨ.ਆਰ.ਆਈ. ਸ੍ਰੀ ਪਰਮਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਐਨ.ਆਰ.ਆਈ. ਨੋਡਲ ਅਫ਼ਸਰ ਹਾਜ਼ਰ ਸਨ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ