Sunday, May 19, 2024

Malwa

ਪਟਿਆਲਾ ਸਮੇਤ ਰਾਜਪੁਰਾ, ਸਮਾਣਾ ਅਤੇ ਨਾਭਾ ’ਚ ਵੀ ਜੁਡੀਸ਼ੀਅਲ ਬੈਂਚ ਬਣਾਏ ਜਾਣਗੇ

August 09, 2023 05:38 PM
SehajTimes

ਪਟਿਆਲਾ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਹਿਲ ਦੀ ਅਗਵਾਈ ਹੇਠ ਇਸ ਵਾਰ ਨੈਸ਼ਨਲ ਲੋਕ ਅਦਾਲਤ ਮਿਤੀ 9 ਸਤੰਬਰ ਨੂੰ ਸੈਸ਼ਨ ਡਿਵੀਜ਼ਨ ਵਿਖੇ ਲੱਗਣ ਜਾ ਰਹੀ ਹੈ। ਜਿਸ ਵਿੱਚ ਪ੍ਰੀ-ਲਿਟੀਗੇਟਿਵ ਕੇਸ ਜਿਵੇਂ ਕਿ ਬੈਂਕਾਂ ਦੇ ਕੇਸ, ਲੇਬਰ ਅਤੇ ਰੋਜ਼ਗਾਰ ਦੇ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ, ਹੋਰ ਬਿੱਲ ਭੁਗਤਾਨ ਦੇ ਕੇਸ ਅਤੇ  ਹੋਰ ਸਿਵਲ ਕੇਸ ਲਏ ਜਾਣਗੇ। ਇਸ ਤੋ ਇਲਾਵਾ ਅਦਾਲਤਾਂ ਵਿੱਚ ਪੈਡਿੰਗ ਕੇਸ ਜੋ ਕਿ ਹਰ ਤਰ੍ਹਾਂ ਦੇ ਸਮਝੌਤੇ ਯੋਗ ਫ਼ੌਜਦਾਰੀ ਕੇਸ, ਰੱਖ-ਰਖਾਅ ਦੇ ਮਾਮਲੇ, ਚੈੱਕ ਬਾਉਂਸ ਕੇਸ, ਬੈਂਕ ਰਿਕਵਰੀ, ਮੋਟਰ ਵਹੀਕਲ ਐਕਟ, ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸ, ਵਿਆਹ ਸੰਬੰਧੀ ਝਗੜੇ (ਤਲਾਕ ਨੂੰ ਛੱਡ ਕੇ), ਭੂਮੀ ਗ੍ਰਹਿਣ ਦੇ ਕੇਸ, ਹੋਰ ਸਿਵਲ ਕੇਸ, ਜਿਵੇਂ ਕਿ ਕਿਰਾਏ, ਅਸਾਮੀ ਅਧਿਕਾਰ, ਰੈਵੀਨਿਊ ਨਾਲ ਸੰਬੰਧਤ ਮਾਮਲੇ, ਟਰੈਫ਼ਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆਂ ਨਾਲ ਸੰਬੰਧਤ ਕੇਸ ਲਏ ਜਾਣਗੇ। ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਪਟਿਆਲਾ ਜ਼ਿਲ੍ਹਾ ਵਿੱਚ ਜੁਡੀਸ਼ੀਅਲ ਬੈਂਚ ਬਣਾਏ ਜਾਣਗੇ। ਜਿਸ ਵਿੱਚ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਸ਼ਾਮਲ ਹੋਣਗੇ। ਇਸ ਮੌਕੇ ਮਿਸ ਮਾਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫ਼ੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ।ਕਿਉਂਕਿ ਇਹ ਫ਼ੈਸਲਾ ਆਪਸੀ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ ਤੇ ਅਦਾਲਤੀ ਫ਼ੀਸ (ਜੇ ਕੋਈ ਭਰੀ ਹੋਵੇ) ਪਾਰਟੀਆਂ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਝਗੜੇ ਵਾਲੀ ਪਾਰਟੀਆਂ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕਰ ਲੈਂਦੀਆਂ ਹਨ ਅਤੇ ਇਸ ਤਰਾਂ ਦੋਵੇਂ ਪਾਰਟੀਆਂ ਦੀ ਜਿੱਤਣ ਦੀ ਸਥਿਤੀ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ। ਇਸ ਤੋਂ ਇਲਾਵਾ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਆਉਣ ਵਾਲੀਆਂ ਲੋਕ-ਅਦਾਲਤਾਂ ਦੇ ਸਾਹਮਣੇ ਰੱਖਣ ਤਾਂ ਜੋ ਉਹਨਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬੱਚਤ ਕੀਤੀ ਜਾ ਸਕੇ। ਇਸ ਉਦੇਸ਼ ਲਈ, ਲੋਕ ਅਦਾਲਤ ਦੁਆਰਾ ਨਿਪਟਾਰੇ ਲਈ ਤਿਆਰ ਹਰ ਮੁੱਦਈ ਸੰਬੰਧਤ ਅਦਾਲਤ ਵਿੱਚ ਦਰਖਾਸਤ ਦੇ ਕੇ ਆਪਣਾ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦਾ ਹੈ। ਇੱਥੋਂ ਤੱਕ ਕਿ ਪ੍ਰੀ-ਲਿਟੀਗੇਟਿਵ ਕੇਸ ਵਿੱਚ ਵੀ ਪਾਰਟੀਆਂ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ  ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੂੰ ਵੀ ਦਰਖਾਸਤ ਦੇ ਸਕਦੀਆਂ ਹੈ। ਇਸ ਸੰਬੰਧੀ ਹੋਰ ਜਾਣਕਾਰੀ ਲਈ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ www.pulsa.gov.in ਅਤੇ ਟੋਲ ਫ਼ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੰਬਰ 0175-2306500 ਤੇ ਸੰਪਰਕ ਕੀਤਾ ਜਾ ਸਕਦਾ ਹੈ

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ