Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

August 09, 2023 05:45 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਪੈਂਦੇ ਪਿੰਡਾਂ, ਰੇਲਵੇ ਟਰੈਕ, ਨਹਿਰਾਂ ਦੇ ਪੁਲ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ, ਰਜਬਾਹੇ, ਇੰਡੀਅਨ ਆਇਲ ਪਾਈਪ ਲਾਈਨ, ਅਹਿਮ ਪਲਾਂਟ, ਗੈਸ ਪਾਈਪ ਲਾਈਨ ਦੀ ਪ੍ਰਾਪਰਟੀ ਅਤੇ ਬਿਜਲੀ ਦੀਆਂ ਟਰਾਂਸਮਿਸ਼ਨ ਲਾਈਨਾਂ, ਅਨਾਜ ਦੇ ਭੰਡਾਰ, ਪੈਟਰੋਲ ਪੰਪ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੈਂਦੇ ਬੈਂਕ, ਡਾਕਖਾਨਿਆਂ, ਸਰਕਾਰੀ/ਗੈਰ ਸਰਕਾਰੀ ਪ੍ਰਾਪਰਟੀ ਆਦਿ 'ਤੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਨੂੰ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਦੇਸ਼ ਦਿੱਤੇ ਹਨ ਕਿ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਬਿਜਲੀ ਸਟੇਸ਼ਨ ਅਤੇ ਸਪਲਾਈ ਲਾਈਨਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਨੂੰ ਨੁਕਸਾਨ ਪਹੁੰਚਾਣ ਤੋਂ ਬਚਾਉਣ ਲਈ ਅਤੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਠੀਕਰੀ ਪਹਿਰੇ ਲਗਾ ਕੇ ਡਿਊਟੀ ਨਿਭਾਉਣਗੇ। ਇਹ ਹੁਕਮ 4 ਅਕਤੂਬਰ 2023 ਤੱਕ ਲਾਗੂ ਰਹਿਣਗੇ। ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰੇ ਲਗਾਉਣ ਸਬੰਧੀ ਹੁਕਮ ਜਾਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਜਗਜੀਤ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਜ਼-ਪੈਟਰੋਲ ਅੇਕਟ 1918 ਦੀ ਧਾਰਾ 3 ਅਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਸਮੂਹ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡਾਂ/ਟਰੱਸਟ ਦੇ ਮੁਖੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੀ ਜਿੰਮੇਵਾਰੀ ਲਗਾਈ ਹੈ।  ਇਹ ਹੁਕਮ ਜ਼ਿਲ੍ਹੇ ਵਿੱਚ 4 ਅਕਤੂਬਰ 2023 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ