Wednesday, December 17, 2025

Chandigarh

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤਾ ਸਲਾਮ

August 09, 2023 06:17 PM
SehajTimes
ਚੰਡੀਗੜ੍ਹ : ਭਾਰਤ ਦੇ ਆਜ਼ਾਦੀ ਸੰਗਰਾਮ ਦੇ ਨਾਇਕਾਂ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਆਪਣੀ ਕਿਸਮ ਦੀ ਪਲੇਠੀ ਤੇ ਸਮਰਪਿਤ ਮੁਹਿੰਮ ਤਹਿਤ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਦਾ ਦੌਰਾ ਕਰਕੇ ਇਨ੍ਹਾਂ ਸੂਰਬੀਰਾਂ ਨੂੰ ਸਿਜਦਾ ਕੀਤਾ। ਕੈਬਨਿਟ ਮੰਤਰੀ ਨੇ ਆਪਣੇ ਇਸ ਦੌਰੇ ਮੌਕੇ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਏ ਸ. ਤਾਰਾ ਸਿੰਘ ਅਤੇ ਸ. ਕਸ਼ਮੀਰ ਸਿੰਘ ਵਾਸੀ ਪਿੰਡ ਸ਼ੰਭੂ ਕਲਾਂ, ਸ. ਸੇਵਾ ਸਿੰਘ ਅਤੇ ਸ. ਕਸ਼ਮੀਰ ਸਿੰਘ ਵਾਸੀ ਪਿੰਡ ਸੁਹਰੋਂ, ਸ. ਚਰਨ ਸਿੰਘ ਵਾਸੀ ਪਿੰਡ ਸ਼ਾਹਪੁਰ ਰਾਈਆਂ, ਸ. ਹਰਜੰਤ ਸਿੰਘ ਤੇ ਸ. ਗੁਰਚਰਨ ਸਿੰਘ ਵਾਸੀ ਪਿੰਡ ਆਲਮਪੁਰ, ਸ. ਕਰਨੈਲ ਸਿੰਘ ਅਤੇ ਸ. ਅਵਤਾਰ ਸਿੰਘ ਵਾਸੀ ਰਾਜਪੁਰਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਗੁਰਲਾਲ ਘਨੌਰ, ਵਿਧਾਇਕ ਰਾਜਪੁਰਾ ਸ੍ਰੀਮਤੀ ਨੀਨਾ ਮਿੱਤਲ, ਵਿਧਾਇਕ ਸਨੌਰ ਸ. ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸ੍ਰੀਮਤੀ ਸਿਮਰਨਜੀਤ ਕੌਰ ਪਠਾਣਮਾਜਰਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹੇ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਸਿਦਕ ਅਤੇ ਜਜ਼ਬੇ ਪ੍ਰਤੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਪੰਜਾਬ ਲਈ ਮਾਣ ਦਾ ਸਬੱਬ ਹਨ ਅਤੇ ਇਨ੍ਹਾਂ ਸੂਰਬੀਰਾਂ ਦੇ ਅਦੁੱਤੀ ਸਮਰਪਣ ਅਤੇ ਲਾਸਾਨੀ ਯੋਗਦਾਨ ਨੇ ਪੰਜਾਬੀਆਂ ਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਦੇ ਇਤਿਹਾਸ ਵਿੱਚ ਮੂਹਰਲੀਆਂ ਸਫ਼ਾਂ ਵਿੱਚ ਲਿਆ ਖੜ੍ਹਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਭਾਵੇਂ ਕਿ ਕੋਈ ਵੀ ਸਤਿਕਾਰ ਇਨ੍ਹਾਂ ਸੂਰਿਆਂ ਦੀਆਂ ਕੁਰਬਾਨੀਆਂ ਦੇ ਤੁਲ ਨਹੀਂ ਪਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਉਹ ਸੂਬੇ ਭਰ ਦੇ ਆਜ਼ਾਦੀ ਘੁਲਾਟੀਆਂ ਦੇ ਘਰ-ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕਰ ਰਹੇ ਹਨ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਸਬੰਧੀ ਅਹਿਮ ਫ਼ੈਸਲੇ ਲਏ ਗਏ ਹਨ ਜਿਸ ਤਹਿਤ ਸੂਬਾ ਸਰਕਾਰ ਨੇ 1 ਅਗਸਤ, 2023 ਤੋਂ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਤੋਂ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕੁੱਲ 545 ਲਾਭਪਾਤਰੀਆਂ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ, ਜਿਨ੍ਹਾਂ ਵਿੱਚ ਖ਼ੁਦ ਆਜ਼ਾਦੀ ਘੁਲਾਟੀਏ, ਮਰਹੂਮ ਆਜ਼ਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਉਨ੍ਹਾਂ ਦੀਆਂ ਅਣਵਿਆਹੀਆਂ ਅਤੇ ਬੇਰੁਜ਼ਗਾਰ ਧੀਆਂ ਜਾਂ ਪੁੱਤਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਨ ਲਈ ਸਰਕਾਰ ਦੇ ਸਮਰਪਣ ਦਾ ਸਬੂਤ ਹੈ ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਉਨ੍ਹਾਂ ਦੀ ਵਿਰਾਸਤ ਸਾਰੇ ਪੰਜਾਬੀਆਂ ਦੇ ਦਿਲਾਂ ਅਤੇ ਦਿਮਾਗਾਂ ਵਿੱਚ ਜਿਉਂਦੀ ਰਹੇ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ