Tuesday, September 16, 2025

Malwa

ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ 'ਤੇ ਪਾਬੰਦੀ ਦੇ ਹੁਕਮ ਜਾਰੀ

August 09, 2023 06:28 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵੱਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਦਿਖਾਵੇ ਲਈ ਅਸਮਾਨੀ ਫਾਇਰ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 4 ਅਕਤੂਬਰ 2023 ਤੱਕ ਲਾਗੂ ਰਹਿਣਗੇ। ਹੁਕਮਾਂ 'ਚ ਕਿਹਾ ਗਿਆ ਹੈ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਵਿਆਹ ਸ਼ਾਦੀਆਂ ਦੇ ਸਮੇਂ ਮੈਰਿਜ ਪੈਲਸਾਂ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿੱਚ ਸ਼ਰਾਬ ਆਦਿ ਪੀ ਕੇ ਇਹ ਵਿਅਕਤੀ ਹਥਿਆਰ ਲੈ ਕੇ ਸਟੇਜ ਉੱਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿੱਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦਾ ਹੈ, ਅਜਿਹੀਆਂ ਘਟਨਾਵਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵਰਨਣਯੋਗ ਹੈ ਕਿ ਪੈਲੇਸਾਂ ਵਿੱਚ ਅਸਲਾ ਨਾਲ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ 'ਤੇ ਕਿਸੇ ਵੱਲੋਂ ਅਮਲ ਨਹੀਂ ਕੀਤਾ ਜਾਂਦਾ। ਇਸ ਲਈ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ/ਹੋਟਲਾਂ ਵਿੱਚ ਲਾਇਸੰਸੀ ਹਥਿਆਰ ਨਾ ਲੈ ਕੇ ਆਵੇ, ਨੂੰ ਰੋਕਣ ਲਈ ਯਕੀਨੀ ਬਣਾਇਆ ਜਾਣਾ ਹੈ ਤਾਂ ਜੋ ਅੱਗੇ ਤੋਂ ਮੈਰਿਜ ਪੈਲੇਸਾਂ/ਹੋਟਲਾਂ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਲਈ ਅਮਨ ਕਾਨੂੰਨ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ। ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਸਾਰੇ ਮੈਰਿਜ ਪੈਲੇਸ, ਹੋਟਲ, ਕਮਿਊਨਿਟੀ ਹਾਲ ਦੇ ਮਾਲਕਾਂ/ਮੈਨੇਜਰ/ਪ੍ਰਬੰਧਕ ਇਹਨਾਂ ਹੁਕਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ