Wednesday, August 06, 2025
BREAKING NEWS
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀ

Entertainment

ਟਰੇਲਰ ਤੋਂ ਬਾਅਦ ਫ਼ਿਲਮ 'ਮਸਤਾਨੇ' ਦਾ ਨਵਾਂ ਪੋਸਟਰ ਕੀਤਾ ਸਾਂਝਾ

August 09, 2023 09:09 PM
SehajTimes

ਪੰਜਾਬੀ ਫ਼ਿਲਮ ‘ਮਸਤਾਨੇ’ਦਾ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਨੇ ਅਤੇ ਇਹ ਫਿਲਮ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਫ਼ਿਲਮ ਆਪਣੇ ਵਿਸ਼ੇ ਤੇ ਵਿਜ਼ੂਅਲਸ ਨੂੰ ਲੈ ਕੇ ਹਰ ਪਾਸੇ ਟਰੈਂਡ ਕਰ ਰਹੀ ਹੈ। ਫ਼ਿਲਮ ਦਾ ਟਰੇਲਰ ਸ਼ਾਨਦਾਰ ਹੈ, ਜਿਸ ਨੂੰ ਦੇਖ ਤੁਹਾਡੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ। ਹੁਣ ਇਸ ਫ਼ਿਲਮ ਤੋਂ ਤਰਸੇਮ ਜੱਸੜ ਦਾ ਨਵਾਂ ਪੋਸਟਰ ਸਾਂਝਾ ਕੀਤਾ ਗਿਆ ਹੈ।ਇਸ ਪੋਸਟਰ ਦੇ ਰਿਲੀਜ਼ ਹੁੰਦਿਆਂ ਹੀ ਸਾਨੂੰ ਇਹ ਵੀ ਪਤਾ ਲੱਗਾ ਹੈ ਕਿ ਤਰਸੇਮ ਜੱਸੜ ਦੇ ਕਿਰਦਾਰ ਦਾ ਫ਼ਿਲਮ ’ਚ ਕੀ ਨਾਂ ਹੋਣ ਵਾਲਾ ਹੈ। ਫ਼ਿਲਮ ’ਚ ਤਰਸੇਮ ਜੱਸੜ ‘ਜ਼ਹੂਰ’ ਨਾਂ ਦੇ ਸ਼ਖ਼ਸ ਦਾ ਕਿਰਦਾਰ ਨਿਭਾਅ ਰਹੇ ਹਨ। ਦੱਸ ਦੇਈਏ ਕਿ ਫ਼ਿਲਮ ਨੂੰ ਸ਼ਰਨ ਆਰਟ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ। ਫ਼ਿਲਮ ਨੂੰ ਮਨਪ੍ਰੀਤ ਜੌਹਲ, ਆਸ਼ੂ ਮੁਨੀਸ਼ ਸਾਹਨੀ, ਕਰਮਜੀਤ ਸਿੰਘ ਜੌਹਲ ਤੇ ਰਾਜਵਿੰਦਰ ਸਿੰਘ ਢਿੱਲੋਂ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 25 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।

Have something to say? Post your comment