Wednesday, September 17, 2025

Sports

ਇੰਟਰਨੈਸ਼ਨਲ ਕਬੱਡੀ ਖਿਡਾਰੀ ਮਨੂੰ ਮਸਾਣਾ ਗੁਰਦਾਸਪੁਰ ਦੀ ਹੋਈ ਮੌਤ

August 09, 2023 09:33 PM
SehajTimes

ਅੰਮ੍ਰਿਤਸਰ ਵਿਖੇ ਬਾਬਾ ਬਹਾਦਰ ਸਿੰਘ ਜੀ ਦੇ ਅਸਥਾਨ ਖਤਰਾਏ ਕਲਾਂ ਵਿਖੇ ਕਬੱਡੀ ਦੇ ਚੱਲਦੇ ਮੈਚ ਦੌਰਾਨ ਇਕ ਕਬੱਡੀ ਖ਼ਿਡਾਰੀ ਦੇ ਸਿਰ ਵਿੱਚ ਸੱਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਕਬੱਡੀ ਦੇ ਇੰਟਰਨੈਸ਼ਨਲ ਕਬੱਡੀ  ਖਿਡਾਰੀ ਮਨੂੰ ਮਸਾਣਾ ਗੁਰਦਾਸਪੁਰ ਦੀ ਸਿਰ ਵਿੱਚ ਸੱਟ ਵੱਜਣ ਕਾਰਨ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਬਾਬਾ ਬਹਾਦਰ ਸਿੰਘ ਜੀ ਦੇ ਅਸਥਾਨ ਖ਼ਤਰਾਏ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਬੱਡੀ ਕੱਪ ਚੱਲ ਰਿਹਾ ਸੀ ਤੇ ਚੱਲਦੇ ਮੈਚ 'ਚ ਮਨੂੰ ਮਸਾਣਾ ਦੇ ਸਿਰ ਵਿੱਚ ਸੱਟ ਲੱਗਣ ਕਾਰਨ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

Have something to say? Post your comment