Wednesday, July 02, 2025

Religious

ਗੁ. ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਿੱਲੀ ਫਤਹਿ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ

March 22, 2021 10:26 PM
SehajTimes

ਐਸ.ਏ.ਐਸ. ਨਗਰ :  ਸੰਨ 1783 ਈ: ਵਿੱਚ ਭਾਈ ਜੱਸਾ ਸਿੰਘ ਰਾਮਗੜ੍ਹੀਆ ਅਤੇ ਭਾਈ ਬਘੇਲ ਸਿੰਘ ਜੀ ਦੀ ਅਗਵਾਈ ਹੇਠ ਦਿੱਲੀ ਫਤਹਿ ਕਰਨ ਦੀ ਯਾਦ ਵਿੱਚ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਿੱਲੀ ਫਤਹਿ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੀਤਪਾਲ ਸਿੰਘ ਦੇ ਪੰਥਕ ਜੱਥੇ ਨੇ ਭਾਈ ਜੱਸਾ ਸਿੰਘ ਅਤੇ ਭਾਈ ਬਘੇਲ ਸਿੰਘ ਦੀ ਅਗਵਾਈ ਹੇਠ ਦਿੱਲੀ ਫਤਹਿ ਕਰਨ ਅਤੇ ਲਾਲ ਕਿਲੇ ਤੇ ਖਾਲਸਾਈ ਨਿਸ਼ਾਨ ਲਹਿਰਾਉਣ ਦੇ ਪ੍ਰਸੰਗ ਨੂੰ ਸੰਗਤਾਂ ਨੂੰ ਵਿਸਥਾਰ ਸਹਿਤ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸਿੱਖ ਰਾਜ ਦੀ ਸਥਾਪਨਾ ਬਾਰੇ ਸੰਗਤਾਂ ਨੂੰ ਵਿਸਥਾਰ ਸਾਹਿਤ ਜਾਣੂ ਕਰਵਾਇਆ ਅਤੇ ਉਨਾਂ ਨੇ ਸੰਗਤਾਂ ਨੂੰ ਖੰਡੇ ਬਾਟੇ ਦੇ ਅੰਮਿ੍ਰਤ ਦੀ ਮਹੱਤਤਾ ਦੱਸਦਿਆ ਅੰਮਿ੍ਰਤ ਛੱਕਣ ਲਈ ਪ੍ਰੇਰਿਆ, ਭਾਈ ਗੁਰਦੀਪ ਸਿੰਘ ਦੇ ਕੀਰਤਨੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਹ ਖ਼ਬਰ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਪਰਤੇ ਚੁੰਨੀ ਕਲਾਂ ਦੇ ਕਿਸਾਨ ਨਿਰਮਲ ਸਿੰਘ ਦਾ ਦਿਹਾਤ
ਇਸ ਤੋਂ ਇਲਾਵਾ ਭਾਈ ਜਸਵੰਤ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਮਨਦੀਪ ਸਿੰਘ, ਭਾਈ ਸੁਖਦੇਵ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਹਰਨੇਕ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਰਵਿੰਦਰ ਸਿੰਘ, ਭਾਈ ਮਹਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਨੀਤੀਨ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 24 ਮਾਰਚ ਨੂੰ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਦੇ ਹਜੂਰੀ ਰਾਗੀ ਜਥੇ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰ ਜਸ ਸੁਣਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ