Monday, May 20, 2024

Chandigarh

ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ

August 10, 2023 12:25 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ 40 ਹਸਪਤਾਲਾਂ ਵਿੱਚ 19 ਜ਼ਿਲ੍ਹਾ ਹਸਪਤਾਲ, ਛੇ ਸਬ-ਡਿਵੀਜ਼ਨ ਹਸਪਤਾਲ ਅਤੇ 15 ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੰਮ ਨੂੰ ਇਸ ਸਾਲ ਹੀ ਮੁਕੰਮਲ ਕਰੇਗੀ। ਸਿਹਤ ਮੰਤਰੀ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐੱਚਐੱਸਸੀ), ਆਰਕੀਟੈਕਚਰ ਵਿਭਾਗ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਪੁੱਡਾ ਸਮੇਤ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਇੰਜੀਨੀਅਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਮੈਨੇਜਿੰਗ ਡਾਇਰੈਕਟਰ ਪੀਐਸਐਚਸੀ ਪ੍ਰਦੀਪ ਕੁਮਾਰ ਅਗਰਵਾਲ, ਲੋਕ ਨਿਰਮਾਣ ਵਿਭਾਗ ਦੇ ਵਿਸ਼ੇਸ਼ ਸਕੱਤਰ ਹਰੀਸ਼ ਨਈਅਰ ਅਤੇ ਚੀਫ ਆਰਕੀਟੈਕਟ ਮਿਸ ਸਪਨਾ ਵੀ ਮੌਜੂਦ ਸਨ। ਹੋਰ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰਤ ਅਨੁਸਾਰ ਨਵੀਆਂ ਇਮਾਰਤਾਂ ਦਾ ਨਿਰਮਾਣ ਅਤੇ ਡਾਕਟਰਾਂ ਤੇ ਸਟਾਫ ਦੀ ਲੋੜੀਂਦੀ ਗਿਣਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ। ਜ਼ਿਕਰਯੋਗ ਹੈ ਕਿ ਇਸ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਲਈ ਰਣਨੀਤੀ ਉਲੀਕਣ ਵਾਸਤੇ ਸਿਹਤ ਮੰਤਰੀ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦਿਆਂ ਨਾਲ 16 ਅਗਸਤ ਨੂੰ ਸੰਗਰੂਰ ਅਤੇ ਪਟਿਆਲਾ ਦਾ ਦੌਰਾ ਕਰਨਗੇ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ