Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

‘ਰੋਜ਼ 17 ਘੰਟੇ ਕੰਮ ਕਰਨ ਵਾਲੇ ਪਹਿਲੇ PM ਹਨ ਨਰਿੰਦਰ ਮੋਦੀ’ : ਅਮਿਤ ਸ਼ਾਹ

August 10, 2023 01:43 PM
SehajTimes

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਬੇਭਰੋਸਗੀ ਪ੍ਰਸਤਾਵ ‘ਤੇ ਚਰਚਾ ਵਿਚ ਹਿੱਸਾ ਲਿਆ।ਉਨ੍ਹਾਂ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਪੈਦਲ ਯਾਤਰਾ ‘ਤੇ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਚਰਚਾ ਵਿਚ ਸਰਕਾਰ ਦੇ ਵਿਰੋਧ ਵਿਚ ਕੁਝ ਮੁੱਦੇ ਤਾਂ ਰੱਖ ਦਿੰਦੇ। ਦੇਸ਼ ਦੇ 60 ਕਰੋੜ ਗਰੀਬਾਂ ਨੂੰ ਉਨ੍ਹਾਂ ਦੇ ਜੀਵਨ ਵਿਚ ਨਵੀਂ ਆਸ ਦਾ ਸੰਚਾਰ ਜੇਕਰ ਕਿਸੇ ਨੇ ਦਿੱਤਾ ਹੈ ਤਾਂ ਉਹ ਮੋਦੀ ਸਰਕਾਰ ਨੇ ਦਿੱਤਾ ਹੈ। ਮੈਂ ਵੀ ਦੇਸ਼ ਭਰ ਵਿਚ ਘੁੰਮਦਾ ਹਾਂ ਜਨਤਾ ਦੇ ਵਿਚ ਜਾਂਦਾ ਹਾਂ। ਜਨਤਾ ਨਾਲ ਕਈ ਜਗ੍ਹਾ ਗੱਲਬਾਤ ਕੀਤੀ ਹੈ। ਕਿਤੇ ਵੀ ਬੇਭਰੋਸਗੀ ਦੀ ਝਲਕ ਵੀ ਦਿਖਾਈ ਨਹੀਂ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੀ ਜਨਤਾ ਨੂੰ ਦੱਸਣਾ ਚਾਹੁੰਦਾ ਹਾਂ ਕਿ ਆਜ਼ਾਦੀ ਦੇ ਬਾਅਦ ਕੋਈ ਇਕ ਸਰਕਾਰ ਜਿਸ ‘ਤੇ ਜਨਤਾ ਨੂੰ ਵਿਸ਼ਵਾਸ ਹੈ ਤਾਂ ਉਹ ਹੈ ਮੋਦੀ ਸਰਕਾਰ। ਦੋ-ਤਿਹਾਈ ਬੁਹਮਤ ਨਾਲ ਦੋ-ਦੋ ਵਾਰ ਐੱਨਡੀਏ ਨੂੰ ਚੁਣਿਆ ਗਿਆ। ਪੂਰਨ ਬਹੁਮਤ ਨਾਲ ਦੋ-ਦੋ ਵਾਰ ਭਾਜਪਾ ਨੂੰ ਚੁਣਿਆ ਗਿਆ। 30 ਸਾਲ ਬਾਅਦ ਪਹਿਲੀ ਵਾਰ ਪੂਰਨ ਬਹੁਮਤ ਦੀ ਸਰਕਾਰ ਦੇਣ ਦਾ ਕੰਮ ਅਸੀਂ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਜੀ ਅਜਿਹੇ ਪ੍ਰਧਾਨ ਮੰਤਰੀ ਹਨ ਜੋ ਆਜ਼ਾਦੀ ਦੇ ਬਾਅਦ ਦੇਸ਼ ਦੇ ਸਭ ਤੋਂ ਲੋਕਪ੍ਰਿਯ PM ਹਨ। ਆਜ਼ਾਦੀ ਦੇ ਬਾਅਦ ਸਭ ਤੋਂ ਵੱਧ ਇਕ ਵੀ ਛੁੱਟੀ ਲਏ ਬਗੈਰ 24 ਘੰਟਿਆਂ ਵਿਚੋਂ 17 ਘੰਟੇ ਕੰਮ ਕਰਨ ਵਾਲਾ ਕੋਈ ਪ੍ਰਧਾਨ ਮੰਤਰੀ ਜੇਕਰ ਕੋਈ ਹੈ ਤਾਂ ਉਹ ਨਰਿੰਦਰ ਮੋਦੀ ਹਨ। ਆਜ਼ਾਦੀ ਦੇ ਬਾਅਦ ਸਭ ਤੋਂ ਵੱਧ ਕਿਲੋਮੀਟਰ ਤੇ ਸਭ ਤੋਂ ਵੱਧ ਦਿਨ ਪ੍ਰਵਾਸ ਕਰਨ ਵਾਲਾ ਕੋਈ ਪ੍ਰਧਾਨ ਮੰਤਰੀ ਹੈ ਤਾਂ ਉਹ ਨਰਿੰਦਰ ਮੋਦੀ ਹੈ। ਸਾਲਾਂ ਤੱਕ ਸਰਕਾਰ ਚੱਲਦੀ ਹੈ ਤਾਂ 2-4 ਵਾਰ ਅਜਿਹੇ ਫੈਸਲੇ ਹੁੰਦੇ ਹਨ ਜੋ ਯੁਗਾਂ ਤੱਕ ਯਾਦ ਕੀਤੇ ਜਾਂਦੇ ਹਨ। ਮੋਦੀ ਸਰਕਾਰ ਦੇ 9 ਫੈਸਲਿਆਂ ਵਿਚੋਂ ਘੱਟ ਤੋਂ ਘਆਟ 50 ਫੈਸਲੇ ਅਜਿਹੇ ਹਨ ਜਿਨ੍ਹਾਂ ਨੂੰ ਯੁਗਾਂ ਤੱਕ ਯਾਦ ਕੀਤਾ ਜਾਵੇਗਾ। ਸ਼ਾਹ ਨੇ ਕਿਹਾ ਕਿ ਅੱਜ ਹੀ ਦੇ ਦਿਨ ਗਾਂਧੀ ਜੀ ਨੇ ਨਾਅਰਾ ਦਿੱਤਾ ਸੀ ਕਿ ਅੰਗਰੇਜ਼ੋ ਭਾਰਤ ਛੱਡੋ। ਸਾਢੇ 9 ਸਾਲ ਵਿਚ ਮੋਦੀ ਜੀ ਨੇ ਨਵੇਂ ਸਰਕਾਰ ਦੇ ਸਿਆਸੀ ਯੁੱਗ ਦੀ ਸ਼ੁਰੂਆਤ ਕੀਤੀ। 30 ਸਾਲ ਤੋਂ ਸਿਆਸੀ ਭ੍ਰਿਸ਼ਟਾਚਾਰ, ਪਰਿਵਾਰਵਾਦ ਨਾਲ ਗ੍ਰਸਤ ਰਹੀ। ਮੋਦੀ ਜੀ ਨੇ ਪਾਲਿਟਿਕਸ ਆਫ ਪਰਫਾਰਮੈਂਸ ਨੂੰ ਪਹਿਲ ਦਿੱਤੀ। ਜੇਕਰ ਫਿਰ ਵੀ ਕਿਤੇ ਦੂਰ ਤੱਕ ਭ੍ਰਿਸ਼ਟਾਚਾਰ ਵੀ ਬੈਠਾ ਹੈ, ਪਰਿਵਾਰ ਦਿਖਾਈ ਹੀ ਦਿੰਦਾ ਹੈ ਤੇ ਤੁਸ਼ਟੀਕਰਨ ਦੀ ਸਿਆਸਤ ਦਿਖਾਈ ਦਿੰਦੀ ਹੈ। ਇਸ ਲਈ ਮੋਦੀ ਜੀ ਨੇ ਅੱਜ ਤਿੰਨਾਂ ਨੂੰ ਭਾਰਤ ਛੱਡਣ ਦਾ ਨਾਅਰਾ ਦਿੱਤਾ ਹੈ।

Have something to say? Post your comment

 

More in National

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ