Monday, April 29, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

National

ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ: ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ, ਖੇਡ ਮੰਤਰੀ ਨੇ ਦਿੱਤੀ ਵਧਾਈ

August 10, 2023 03:24 PM
SehajTimes

ਏਸ਼ੀਅਨ ਚੈਂਪੀਅਨਸ ਟਰਾਫੀ 2023 ਦੇ ਆਪਣੇ ਆਖਰੀ ਲੀਗ ਮੈਚ ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ। ਭਾਰਤ ਲਈ ਹਰਮਨਪ੍ਰੀਤ ਨੇ ਮੈਚ ਵਿੱਚ ਦੋ ਗੋਲ ਕੀਤੇ। ਉਥੇ ਹੀ, ਇੱਕ ਗੋਲ ਜਗਵੀਰ ਸਿੰਘ ਨੇ ਅਤੇ ਇੱਕ ਗੋਲ ਆਕਾਸ਼ਦੀਪ ਨੇ ਕੀਤਾ। ਸੈਮੀਫਾਈਨਲ ‘ਚ ਭਾਰਤ ਦਾ ਸਾਹਮਣਾ ਜਾਪਾਨ ਨਾਲ ਹੋਵੇਗਾ। ਖੇਡ ਮੰਤਰੀ ਗੁਰਮੀਤ ਮੀਤ ਹੇਅਰ ਨੇ ਜਿੱਤ ਮਗਰੋਂ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਮੇਅਰ ਰਾਧਾਕ੍ਰਿਸ਼ਨਨ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਮੇਜ਼ਬਾਨ ਭਾਰਤੀ ਹਾਕੀ ਟੀਮ ਨੇ ਆਪਣੀ ਸ਼ਾਨਦਾਰ ਦੌੜ ਜਾਰੀ ਰੱਖਦਿਆਂ ਪਾਕਿਸਤਾਨ ਨੂੰ ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਵੀ ਬਾਹਰ ਕਰ ਦਿੱਤਾ। ਪਾਕਿਸਤਾਨ ਖਿਲਾਫ ਸ਼ਾਨਦਾਰ ਪਾਰੀ ਖੇਡਦਿਆਂ ਜਿੱਤ ਹਾਸਿਲ ਕਰਨ ‘ਤੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਕੇ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ ਤੇ ਨਾਲ ਹੀ ਉਨ੍ਹਾਂ ਦੀ ਸ਼ਾਨਦਾਰ ਖੇਡ ਦੀ ਸ਼ਲਾਘਾ ਵੀ ਕੀਤੀ ਹੈ। ਦੱਸ ਦਈਏ ਕਿ ਸੈਮੀਫਾਈਨਲ ਦੀ ਦੌੜ ‘ਚ ਬਣੇ ਰਹਿਣ ਲਈ ਪਾਕਿਸਤਾਨ ਲਈ ਇਹ ਮੈਚ ਜਿੱਤਣਾ ਜਾਂ ਡਰਾਅ ਕਰਨਾ ਜ਼ਰੂਰੀ ਸੀ, ਪਰ ਟੀਮ ਇੰਡੀਆ ਨੇ ਉਸ ਨੂੰ ਇਕਤਰਫਾ ਮੈਚ ‘ਚ 4-0 ਨਾਲ ਹਰਾਇਆ। ਇਸ ਹਾਰ ਨਾਲ ਪਾਕਿਸਤਾਨ ਦਾ ਸੈਮੀਫਾਈਨਲ ਖੇਡਣ ਦਾ ਸੁਪਨਾ ਵੀ ਚਕਨਾਚੂਰ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤ ਸੈਮੀਫਾਈਨਲ ‘ਚ ਪਹੁੰਚ ਗਿਆ ਹੈ। ਕਪਤਾਨ ਹਰਮਨਪ੍ਰੀਤ ਸਿੰਘ ਨੇ ਭਾਰਤੀ ਟੀਮ ਲਈ ਇੱਕ ਗੋਲ ਕੀਤਾ। ਹਰਮਨਪ੍ਰੀਤ ਸਿੰਘ ਨੇ ਇਹ ਗੋਲ 23ਵੇਂ ਮਿੰਟ ਵਿੱਚ ਕੀਤਾ। ਇਸ ਤਰ੍ਹਾਂ ਭਾਰਤੀ ਟੀਮ ਮੈਚ ਵਿੱਚ 2-0 ਨਾਲ ਅੱਗੇ ਹੋ ਗਈ। ਇਸ ਤੋਂ ਬਾਅਦ ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਫਿਰ ਤੋਂ ਦੇਖਣ ਨੂੰ ਮਿਲਿਆ। ਹਰਮਨਪ੍ਰੀਤ ਸਿੰਘ ਨੇ ਫਿਰ ਗੇਂਦ ਨੂੰ ਗੋਲ ਵਿੱਚ ਪਾ ਦਿੱਤਾ। ਹਰਮਨਪ੍ਰੀਤ ਸਿੰਘ ਦੇ ਇਸ ਗੋਲ ਤੋਂ ਬਾਅਦ ਭਾਰਤੀ ਟੀਮ ਮੈਚ ਵਿੱਚ 3-0 ਨਾਲ ਅੱਗੇ ਹੋ ਗਈ। ਇਸ ਤੋਂ ਬਾਅਦ ਆਕਾਸ਼ਦੀਪ ਨੇ ਜ਼ਬਰਦਸਤ ਗੋਲ ਕੀਤਾ। ਇਸ ਤਰ੍ਹਾਂ ਭਾਰਤ ਨੇ ਹੁਣ ਪਾਕਿਸਤਾਨ ‘ਤੇ 4- 0 ਦੀ ਬੜ੍ਹਤ ਬਣਾ ਲਈ ਹੈ। ਨੀਲਕੰਤਾ ਨੇ ਖੱਬੇ ਪਾਸੇ ਮਨਦੀਪ ਸਿੰਘ ਵੱਲ ਪਾਸ ਕੀਤਾ। ਮਨਦੀਪ ਨੇ ਸਰਕਲ ‘ਚ ਸ਼ਾਨਦਾਰ ਡਰਾਇਬਲਿੰਗ ਦਾ ਹੁਨਰ ਦਿਖਾਇਆ ਅਤੇ ਦੋ ਡਿਫੈਂਡਰਾਂ ਵਿਚਾਲੇ ਗੇਂਦ ਆਕਾਸ਼ਦੀਪ ਨੂੰ ਦੇ ਦਿੱਤੀ, ਜਿਸ ਨੇ ਗੋਲ ਕਰਨ ‘ਚ ਕੋਈ ਗ਼ਲਤੀ ਨਹੀਂ ਕੀਤੀ। ਇਸ ਤੋਂ ਬਾਅਦ ਭਾਰਤ ਨੇ ਤੀਜਾ ਗੋਲ ਕੀਤਾ ਹੈ। ਜੁਗਰਾਜ ਸਿੰਘ ਨੇ ਕਪਤਾਨ ਹਰਮਨਪ੍ਰੀਤ ਸਿੰਘ ਦੀ ਜਗ੍ਹਾ ਭਾਰਤ ਲਈ ਪੈਨਲਟੀ ਨੂੰ ਗੋਲ ਵਿੱਚ ਬਦਲਿਆ। ਉਸ ਨੇ ਨੈੱਟ ਦੇ ਸਿਖਰ ‘ਤੇ ਧਮਾਕੇਦਾਰ ਸ਼ਾਟ ਨਾਲ ਭਾਰਤ ਲਈ ਤੀਜਾ ਗੋਲ ਕੀਤਾ। ਸਕੋਰ- ਭਾਰਤ 3-0 ਨਾਲ ਅੱਗੇ ਰਿਹਾ। ਕੁਆਰਟਰ ਵਿੱਚ ਪਾਕਿਸਤਾਨ ਨੂੰ ਕੋਈ ਮੌਕਾ ਨਹੀਂ ਦਿੱਤਾ। ਭਾਰਤ ਨੂੰ ਦੋਵੇਂ ਕੁਆਰਟਰਾਂ ਵਿੱਚ ਇੱਕ-ਇੱਕ ਪੈਨਲਟੀ ਕਾਰਨਰ ਮਿਲਿਆ ਅਤੇ ਦੋਵਾਂ ਨੂੰ ਗੋਲ ਵਿੱਚ ਬਦਲ ਦਿੱਤਾ। ਕਪਤਾਨ ਹਰਮਨਪ੍ਰੀਤ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰਿਹਾ।

Have something to say? Post your comment

 

More in National