Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਸਾਈਬਰ ਅਪਰਾਧੀਆਂ ਦੇ ਨੈੱਟਵਰਕ ਨੂੰ ਤੋੜਨ ਲਈ ਸਰਕਾਰ ਦੀ ਵੱਡੀ ਕਾਰਵਾਈ

August 10, 2023 04:15 PM
SehajTimes

DOT ਯਾਨੀ ਦੂਰਸੰਚਾਰ ਵਿਭਾਗ ਨੇ 11.4 ਮਿਲੀਅਨ ਤੋਂ ਵੱਧ ਸਰਗਰਮ ਮੋਬਾਈਲ ਫੋਨ ਕਨੈਕਸ਼ਨਾਂ ਦੀ ਜਾਂਚ ਕੀਤੀ ਹੈ। ਇਨ੍ਹਾਂ ‘ਚੋਂ 60 ਲੱਖ ਨੰਬਰ ਫਰਜ਼ੀ ਪਾਏ ਗਏ ਹਨ, ਜਿਨ੍ਹਾਂ ‘ਚੋਂ 5 ਲੱਖ ‘ਤੇ DOT ਨੇ ਕਾਰਵਾਈ ਕੀਤੀ ਹੈ ਜਦਕਿ ਬਾਕੀਆਂ ‘ਤੇ ਕੰਮ ਚੱਲ ਰਿਹਾ ਹੈ। ਰਿਪੋਰਟ ਮੁਤਾਬਕ ਭਾਰਤ ਸਰਕਾਰ ਸਾਈਬਰ ਕ੍ਰਾਈਮ ਨੂੰ ਖਤਮ ਕਰਨ ਅਤੇ ਇਸ ਦੇ ਨੈੱਟਵਰਕ ਨੂੰ ਘੱਟ ਕਰਨ ਲਈ ਅਪਰਾਧੀਆਂ ਦੇ ਸਰੋਤ ਨੂੰ ਖਤਮ ਕਰਨਾ ਚਾਹੁੰਦੀ ਹੈ ਅਤੇ ਇਸ ਦੇ ਲਈ DOT ਬੈਂਕ, ਗ੍ਰਹਿ ਮੰਤਰਾਲਾ ਅਤੇ ਆਰਬੀਆਈ ਇੱਕ ਟੀਮ ਦੇ ਰੂਪ ਵਿੱਚ ਮਿਲ ਕੇ ਕੰਮ ਕਰ ਰਹੇ ਹਨ। ਰਿਪੋਰਟ ਵਿੱਚ ਦੱਸਿਆ ਗਿਆ ਕਿ 7 ਲੱਖ ਤੋਂ ਵੱਧ ਅਜਿਹੇ ਫਰਜ਼ੀ ਨੰਬਰ ਬਲਾਕ ਕੀਤੇ ਗਏ ਹਨ ਜੋ ਕਿਸੇ ਨਾ ਕਿਸੇ ਅਪਰਾਧ ਵਿੱਚ ਸ਼ਾਮਲ ਸਨ ਅਤੇ ਇਹ ਨੰਬਰ ਬੈਂਕਾਂ, ਫੋਨਪੇ, ਪੇਟੀਐਮ ਆਦਿ ਨਾਲ ਜੁੜੇ ਹੋਏ ਸਨ। ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਕਿ ਗੁੰਮ ਜਾਂ ਚੋਰੀ ਹੋਏ ਮੋਬਾਈਲਾਂ ਨੂੰ ਟਰੇਸ ਕਰਨ ਲਈ ਟੈਲੀਕਾਮ ਵਿਭਾਗ ਦੀ ਪਹਿਲਕਦਮੀ ਦੇ ਚੰਗੇ ਨਤੀਜੇ ਮਿਲ ਰਹੇ ਹਨ ਅਤੇ ਹਰ ਰਾਜ ਦੀ ਪੁਲਿਸ ਇਸ ਵਿੱਚ ਵਿਭਾਗ ਦਾ ਸਹਿਯੋਗ ਕਰ ਰਹੀ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਦੂਰਸੰਚਾਰ ਵਿਭਾਗ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਅਤੇ ਪੁਲਿਸ ਮੁਖੀਆਂ ਨੂੰ ਪੱਤਰ ਲਿਖ ਕੇ ਗੁੰਮ ਜਾਂ ਚੋਰੀ ਹੋਏ ਮੋਬਾਈਲ ਫੋਨਾਂ ‘ਤੇ ਐਫਆਈਆਰ ਦਰਜ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਦੇ ਕੰਮ ਨੂੰ ਤੇਜ਼ ਕਰਨ ਲਈ ਕਿਹਾ ਸੀ। ਦਰਅਸਲ, ਸਾਈਬਰ ਅਪਰਾਧੀ ਅਜਿਹੇ ਨੰਬਰਾਂ ਦੀ ਦੁਰਵਰਤੋਂ ਕਰ ਰਹੇ ਹਨ। ਇਸ ਲਈ ਵਿਭਾਗਾਂ ਨੂੰ ਗੁੰਮ ਜਾਂ ਚੋਰੀ ਹੋਏ ਫੋਨਾਂ ‘ਤੇ ਕੰਮ ਤੇਜ਼ ਕਰਨ ਲਈ ਕਿਹਾ ਗਿਆ ਹੈ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ