Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੈਪਸੂ ਨਗਰ ਵਿਕਾਸ ਬੋਰਡ ਰਾਜਪੁਰਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਡਿਪਟੀ ਕਮਿਸ਼ਨਰ ਤੇ ਵਿਧਾਇਕ ਨੀਨਾ ਮਿੱਤਲ ਨੇ ਲਿਆ ਜਾਇਜ਼ਾ

August 10, 2023 04:25 PM
SehajTimes

ਪਟਿਆਲਾ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਰਾਜਪੁਰਾ ਦੇ ਵਿਧਾਇਕ ਤੇ ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਦੇ ਵਾਈਸ ਚੇਅਰਪਰਸਨ ਨੀਨਾ ਮਿੱਤਲ ਵੱਲੋਂ ਅੱਜ ਰਾਜਪੁਰਾ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਬਰਾੜ ਵੀ ਮੌਜੂਦ ਸਨ। ਮੀਟਿੰਗ ਦੌਰਾਨ ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਦੇ ਵਾਈਸ ਚੇਅਰਪਰਸਨ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਰਾਜਪੁਰਾ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ, ਇਸ ਲਈ ਚੱਲ ਰਹੇ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਵੇ ਅਤੇ ਨਵੇਂ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਲਈ ਕਾਰਵਾਈ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪੁਰਾ ਟਾਊਨ ਵਿਖੇ ਕਰੀਬ 7 ਏਕੜ ਵਿੱਚ ਬਣਨ ਵਾਲੇ ਸਟੇਡੀਅਮ ਦੀ ਮਨਜ਼ੂਰੀ ਦਿੱਤੀ ਗਈ ਹੈ, ਇਸ ਲਈ ਸਟੇਡੀਅਮ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ। ਉਨ੍ਹਾਂ ਪੁਰਾਣੀ ਮਿਰਚ ਮੰਡੀ ਵਿੱਚ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਧਰਮਸ਼ਾਲਾ ਬਣਾਉਣ ਲਈ ਸਬੰਧਤ ਵਿਭਾਗ ਨੂੰ ਕਾਰਵਾਈ ਆਰੰਭਣ ਲਈ ਕਿਹਾ। ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਰਾਜਪੁਰਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੈਪਸੂ ਨਗਰ ਵਿਕਾਸ ਬੋਰਡ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਡ ਸਟੇਡੀਅਮ ਅਤੇ ਧਰਮਸ਼ਾਲਾ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਬੰਧਤ ਵਿਭਾਗ ਸਮਾਂਬੱਧ ਤਰੀਕੇ ਨਾਲ ਕੰਮਾਂ ਨੂੰ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ  ਕਮ- ਚੇਅਰਮੈਨ ਪੈਪਸੂ ਨਗਰ ਵਿਕਾਸ ਬੋਰਡ ਦੀ ਪ੍ਰਧਾਨਗੀ ਹੇਠ ਹੋਈ ਪਿਛਲੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਨੂੰ ਇੰਨ ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਡੀ.ਡੀ.ਪੀ.ਓ. ਅਮਨਦੀਪ ਕੌਰ, ਕਾਰਜ ਸਾਧਕ ਅਫ਼ਸਰ ਅਵਤਾਰ ਚੰਦ, ਪਰਮਜੀਤ ਸਿੰਘ, ਸਚਿਨ ਸ਼ਰਮਾ, ਸਾਹਿਲ ਮਿੱਤਲ, ਡਾ. ਗੁਰਪ੍ਰੀਤ ਸਿੰਘ, ਐਕਸੀਅਨ ਮਨਪ੍ਰੀਤ ਸਿੰਘ ਦੂਆ, ਡਾ. ਸੀਮਾ ਕੌਸ਼ਲ, ਗੁਰਪ੍ਰੀਤ ਸਿੰਘ, ਮੁਨੀਸ਼ ਮਹਿਤਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਕੈਪਸ਼ਨ : ਵਿਧਾਇਕ ਨੀਨਾ ਮਿੱਤਲ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ