Wednesday, March 11, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Chandigarh

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ

August 10, 2023 05:18 PM
SehajTimes
ਚੰਡੀਗੜ੍ਹ : ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ (ਬੀ.ਏ. ਪਾਸ) ਉਮੀਦਵਾਰਾਂ ਨੂੰ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ਤੇ ਚਲਾਏ ਜਾ ਰਹੇ ਸਿਖਲਾਈ ਕੇਂਦਰਾਂ ਵਿੱਚ ਇੱਕ ਸਾਲ ਦੀ ਮੁਫਤ ਟਰੇਨਿੰਗ ਦੇਣ ਲਈ 20 ਅਗਸਤ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। 
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੇਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਅਤੇ ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ। ਅਨੁਸੂਚਿਤ ਜਾਤੀ ਦੇ ਕੇਵਲ ਬੇਰੁਜ਼ਗਾਰ ਉਮੀਦਵਾਰ ਜਿਸ ਦੀ ਘੱਟੋ-ਘੱਟ ਵਿਦਿਅਕ ਯੋਗਤਾ ਗਰੈਜੂਏਸ਼ਨ ਅਤੇ ਦਸਵੀ ਪੰਜਾਬੀ ਵਿਸ਼ੇ ਨਾਲ ਪਾਸ ਕੀਤੀ ਹੋਵੇ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
 ਕੈਬਨਿਟ ਮੰਤਰੀ ਨੇ ਦੱਸਿਆ ਕਿ  ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨਿਸ਼ਚਿਤ ਸ਼ਰਤਾਂ ਪੂਰੀਆਂ ਕਰਨ ਵਾਲੇ ਯੋਗ ਉਮੀਦਵਾਰ ਆਪਣੀ ਦਰਖਾਸਤ ਨਿਰਧਾਰਿਤ ਪ੍ਰੋਫਾਰਮੇ ਵਿੱਚ ਆਪਣੇ ਜਿਲ੍ਹੇ ਦੇ ਸਬੰਧਤ ਜਿਲ੍ਹਾ ਭਾਸ਼ਾ ਅਫ਼ਸਰ ਨੂੰ ਅਤੇ ਸਹਾਇਕ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ, ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ. ਨਗਰ ਨੂੰ ਆਪਣੇ ਸਰਟੀਫਿਕੇਟਾਂ ਦੀਆਂ ਤਸਦੀਕ-ਸ਼ੁਦਾ ਨਕਲਾਂ ਤੇ ਮੌਜੂਦਾ ਪਾਸਪੋਰਟ ਸਾਇਜ਼ ਦੀ ਫੋਟੋ ਸਹਿਤ ਪ੍ਰੋਫਾਰਮੇ ਵਿੱਚ ਮਿਤੀ 20 ਅਗਸਤ 2023 ਤੱਕ ਭੇਜ ਸਕਦੇ ਹਨ।
ਉਨਾਂ ਅੱਗੇ ਦੱਸਿਆ ਕਿ ਉਮੀਦਵਾਰ ਇੰਟਰਵਿਊ ਲਈ ਮਿਤੀ 28-08-2023 ਨੂੰ ਸਵੇਰੇ 09:00 ਵਜੇ ਤੱਕ ਸਬੰਧਤ ਜਿਲ੍ਹੇ ਦੇ ਜਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਵਿੱਚ ਆਪਣੇ ਅਸਲ ਸਰਟੀਫਿਕੇਟਸ ਸਹਿਤ ਇੰਟਰਵਿਊ ਲਈ ਹਾਜਰ ਹੋਵੇ।
 
ਮੰਤਰੀ ਨੇ ਦੱਸਿਆ ਕਿ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ 250/- ਰੁਪਏ ਪ੍ਰਤੀ ਮਹੀਨਾ ਵਜੀਫਾ ਦਿੱਤਾ ਜਾਵੇਗਾ। ਪੰਜਾਬੀ ਸਟੈਨੋਗ੍ਰਾਫੀ( ਭਾਸ਼ਾ ਵਿਭਾਗ ) ਦੀ ਸਿਖਲਾਈ ਪ੍ਰਾਪਤ ਕਰਨ ਸਬੰਧੀ ਦਾਖਲੇ ਲਈ ਪ੍ਰੋਫਾਰਮਾ ਵਿਭਾਗ ਦੀ ਵੈਬਸਾਈਡ www.welfare.punjab.gov.in ਤੇ ਉਪਲੱਬਧ ਹੈ।

Have something to say? Post your comment

 

More in Chandigarh

ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰ

ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ 'ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.

ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ 'ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ

ਹਰਜੋਤ ਸਿੰਘ ਬੈਂਸ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ 'ਤੇ ਸੁਖਪਾਲ ਖਹਿਰਾ ਨੂੰ ਕਰੜੇ ਹੱਥੀਂ ਲਿਆ

ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ