Wednesday, November 26, 2025

Malwa

ਵਿਜੀਲੈਂਸ ਵੱਲੋਂ ਜ਼ਮੀਨ ਦੀ ਫ਼ਰਦ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਕਾਬੂ

August 11, 2023 08:03 AM
SehajTimes

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਟਵਾਰਖਾਨਾ ਤਹਿਸੀਲ ਦਫ਼ਤਰ, ਅਹਿਮਦਗੜ੍ਹ ਵਿਖੇ ਤਾਇਨਾਤ ਸੇਵਾਦਾਰ ਗਗਨਦੀਪ ਸਿੰਘ ਨੂੰ ਬਲਵਿੰਦਰ ਸਿੰਘ ਵਾਸੀ ਬਾਜ਼ੀਗਰ ਬਸਤੀ, ਧੂਰੀ (ਸੰਗਰੂਰ) ਤੋਂ 10,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੇਵਾਦਾਰ ਗਗਨਦੀਪ ਸਿੰਘ ਨੇ ਪਿੰਡ ਦਸੌਂਦਾ ਸਿੰਘ ਵਾਲਾ ਵਿਖੇ ਸਥਿਤ ਜ਼ਮੀਨ ਦੀ ਫਰਦ ਮੁਹੱਈਆ ਕਰਵਾਉਣ ਬਦਲੇ ਉਸ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਕਰਮਚਾਰੀ ਉਸ ਕੋਲੋਂ  ਪਹਿਲਾਂ ਹੀ 8 ਅਗਸਤ 2023 ਨੂੰ 15000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਸੇਵਾਦਾਰ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ  ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮਾਮਲੇ ਵਿੱਚ ਗਗਨਦੀਪ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Malwa

ਸੁਨਾਮ 'ਚ ਬਿਜਲੀ ਪੈਨਸ਼ਨਰਾਂ ਨੇ ਫੂਕੀ ਸਰਕਾਰਾਂ ਦੀ ਅਰਥੀ

ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾਇਆ 

ਰਾਜਨੀਤਕ ਪਰਛਾਵੇਂ ਤੋਂ ਦੂਰ ਰਹੇ "ਪੀਯੂ ਬਚਾਓ ਮੋਰਚਾ" : ਜੋਗਿੰਦਰ ਉਗਰਾਹਾਂ 

ਕਿਸਾਨਾਂ ਨੇ ਸੰਘਰਸ਼ ਦੀ ਰੂਪਰੇਖਾ ਤੇ ਕੀਤੀ ਲਾਮਬੰਦੀ 

ਮੰਤਰੀ ਅਮਨ ਅਰੋੜਾ ਨੇ ਸ਼ੈੱਡ ਦਾ ਰੱਖਿਆ ਨੀਂਹ ਪੱਥਰ 

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਸੁਖਬੀਰ ਬਾਦਲ ਨੇ ਰਾਜਨੀਤੀ 'ਚ ਗਲਤ ਪਰੰਪਰਾਵਾਂ ਦੀ ਪਾਈ ਪਿਰਤ : ਪਰਮਿੰਦਰ ਢੀਂਡਸਾ

ਕਲਗੀਧਰ ਸਕੂਲ ਦੇ ਬੱਚਿਆਂ ਨੇ ਲਾਇਆ ਵਿਦਿਅਕ ਟੂਰ 

ਵਿਜੀਲੈਂਸ ਵੱਲੋਂ ਗ੍ਰਿਫਤਾਰ ਡਾਕਟਰ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ 

ਵਲੰਟੀਅਰਾਂ ਨੇ ਕੀਤੀ ਸੁਨਾਮ ਕਾਲਜ ਕੈਂਪਸ ਦੀ ਸਫ਼ਾਈ