Monday, December 08, 2025

Malwa

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਖੇਤੀਬਾੜੀ ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਸੰਧਵਾਂ

August 11, 2023 08:26 AM
SehajTimes

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਸ਼ੁਰੂ ਹੋ ਜਾਵੇਗਾ ਅਤੇ ਛੇਤੀ ਹੀ ਇਸ ਸਬੰਧੀ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਜਾਣਗੀਆਂ।

ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਬਾਰੇ, ਸਪੀਕਰ ਸ. ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ।

ਸ. ਸੰਧਵਾਂ ਨੇ ਦੱਸਿਆ ਕਿ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਹੈ, ਜਿੱਥੇ ਹੋਰਨਾਂ ਡਿਗਰੀਆਂ ਦੇ ਨਾਲ-ਨਾਲ ਬੀ.ਐਸ.ਸੀ. (ਖੇਤੀਬਾੜੀ) ਕੋਰਸ ਵੀ ਪੜ੍ਹਾਇਆ ਜਾਂਦਾ ਸੀ। ਉਨਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਲਈ ਕਾਲਜ ਵਿਖੇ ਦਾਖ਼ਲਾ ਲਿਆ ਸੀ ਅਤੇ ਇਸ ਵਰੇ ਉਸ ਬੈਚ ਦਾ ਆਖ਼ਰੀ ਸਾਲ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕੋਰਸ ਕਰਨ ਦੇ ਚਾਹਵਾਨ ਇਲਾਕੇ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਣ ਤੋਂ ਰੋਕਣ ਲਈ ਬੰਦ ਕੀਤੇ ਗਏ ਇਸ ਕੋਰਸ ਨੂੰ ਮੁੜ ਸ਼ੁਰੂ ਕਰਵਾਇਆ ਜਾ ਰਿਹਾ ਹੈ।

ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਕਾਲਜ ਵਿੱਚ ਇਸੇ ਸੈਸ਼ਨ ਤੋਂ ਖੇਤੀਬਾੜੀ ਕੋਰਸ ਦੇ ਦਾਖ਼ਲੇ ਸ਼ੁਰ ਕਰਨ ਲਈ ਵਿਜ਼ਟਿੰਗ ਪ੍ਰੋਫੈਸਰਾਂ ਦੀ ਭਰਤੀ, ਲੈਬਾਂ ਆਦਿ ਵਿਖੇ ਲੋੜੀਂਦੇ ਉਪਕਰਨ ਅਤੇ ਹੋਰ ਲੋੜੀਂਦੀਆਂ ਕਾਰਵਾਈਆਂ ਛੇਤੀ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ।

Have something to say? Post your comment

 

More in Malwa

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ

ਪੈਨਸ਼ਨਰਾਂ ਨੇ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ 

ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਬੱਸ ਨੂੰ ਭਵਾਨੀਗੜ੍ਹ ਨੇੜੇ ਲੱਗੀ ਭਿਆਨਕ ਅੱਗ

ਬਿਜਲੀ ਕਾਮਿਆਂ ਨੇ ਸਰਕਾਰ ਖਿਲਾਫ ਕੱਢੀ ਭੜਾਸ 

ਸ਼੍ਰੋਮਣੀ ਅਕਾਲੀ ਦਲ ਇਕੱਲਾ ਹੀ 2027 ਵਿਚ ਚੋਣਾਂ ਲੜੇਗਾ ਤੇ ਜਿੱਤੇਗਾ ਵੀ : ਸੁਖਬੀਰ ਬਾਦਲ

ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ ਉਮੀਦਵਾਰ ਐਲਾਨੇ 

ਨਾਮਦੇਵ ਸਭਾ ਨੇ ਭਾਈ ਛਾਜਲਾ ਨੂੰ ਕੀਤਾ ਸਨਮਾਨਤ 

ਬੀਕੇਯੂ ਆਜ਼ਾਦ ਦੀ ਧਰਮਗੜ੍ਹ ਇਕਾਈ ਦਾ ਕੀਤਾ ਗਠਨ 

ਰਾਜਿੰਦਰ ਦੀਪਾ ਨੇ ਸੰਮਤੀ ਚੋਣਾਂ ਨੂੰ ਲੈਕੇ ਵਿੱਢੀ ਸਰਗਰਮੀ