Thursday, May 16, 2024

Malwa

ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ

August 11, 2023 04:31 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਵਿਖਾਵਾ ਕਰਨ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ, ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਅਜਿਹੀ ਸਥਿਤੀ ਵਿੱਚ ਰਾਜ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 4 ਅਕਤੂਬਰ 2023 ਤੱਕ ਲਾਗੂ ਕੀਤੇ ਗਏ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ ਅਤੇ ਸਰਕਾਰੀ ਪ੍ਰੋਗਰਾਮਾਂ, ਵਿਆਹ ਸ਼ਾਦੀਆਂ ਅਤੇ ਮਾਤਮੀ ਸਮਾਰੋਹਾਂ ਦੇ ਇਕੱਠ 'ਤੇ ਲਾਗੂ ਨਹੀਂ ਹੋਣਗੇ।

Have something to say? Post your comment

 

More in Malwa

ਅਸੀਂ ਹੋਰਨਾਂ ਪਾਰਟੀਆਂ ਵਾਂਗ ਝੂਠੇ ਵਾਅਦੇ ਕਰਨਾ ਨਹੀਂ ਜਾਣਦੇ : ਸਿਮਰਨਜੀਤ ਸਿੰਘ ਮਾਨ

ਲੋਕ ਸਭਾ ਚੋਣਾਂ ਸਬੰਧੀ ਸਾਧੂਗੜ੍ਹ ਦੀ Coca Cola Factory ਵਿੱਚ ਕੀਤਾ ਗਿਆ ਜਾਗਰੂਕ

ਵਿਧਾਇਕ ਰਹਿਮਾਨ ਦੀਆਂ ਕੋਸ਼ਿਸ਼ਾਂ ਸਦਕਾ ਲੋਕ ਸਭਾ ਹਲਕਾ ਸੰਗਰੂਰ 'ਚ ਆਪ ਹੋਈ ਮਜ਼ਬੂਤ

ਸੋਸ਼ਲ ਮੀਡੀਆ 'ਤੇ ਭੜਕਾਊ ਬਿਆਨਬਾਜੀ ਤੇ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ

ਖੇਤੀਬਾੜੀ ਵਿਭਾਗ ਵੱਲੋਂ 17 ਮਈ ਨੂੰ ਲਗਾਇਆ ਜਾਵੇਗਾ ਕਿਸਾਨ ਸਿਖਲਾਈ ਕੈਂਪ

ਲੋਕ ਸਭਾ ਚੋਣਾ ਲਈ ਆਬਜ਼ਰਬਰ ਕੀਤੀ ਗਏ ਨਿਯੁਕਤ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਸਿਰਮੌਰ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਨੂੰ ਨਿੱਘੀ ਸ਼ਰਧਾਂਜਲੀ

ਪਹਿਲੀ ਚੋਣ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਚੋਣ ਅਮਲੇ ਖਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਖਤਿਆਰ ਕਰਦਿਆ ਕਾਰਨ ਦੱਸੋ ਨੋਟਿਸ ਜਾਰੀ

ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ

ਬਰਨਾਲਾ ਦੇ ਵਪਾਰੀਆਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ : ਗੁੱਜਰਾਂ