Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ

August 11, 2023 05:13 PM
SehajTimes

ਚੰਡੀਗੜ੍ਹ : ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਇਸ ਫੋਰਸ ਦੀ ਸ਼ੁਰੂਆਤ ਕਰਨ ਦੀ ਸਹਿਮਤੀ ਦੇ ਦਿੱਤੀ ਹੈ ਅਤੇ ਇਹ ਫੋਰਸ 5500 ਕਿਲੋਮੀਟਰ ਰਾਜ ਤੇ ਕੌਮੀ ਸ਼ਾਹਰਾਹ ਦੀਆਂ ਸੜਕਾਂ ਦੀ ਸੁਰੱਖਿਆ ਕਰੇਗੀ। ਵਜ਼ਾਰਤ ਦਾ ਮੰਨਣਾ ਹੈ ਕਿ ਪੰਜਾਬ ਵਿਚ ਪਿਛਲੇ ਕੁਝ ਦਹਾਕਿਆਂ ਵਿਚ ਸੜਕਾਂ ਦਾ ਬੁਨਿਆਦੀ ਢਾਂਚਾ ਵਧਿਆ ਅਤੇ ਟ੍ਰੈਫਿਕ ਵਿਚ ਵੀ ਕਾਫੀ ਵਾਧਾ ਹੋਇਆ ਹੈ। ਸੂਬੇ ਵਿਚ ਕੌਮੀ ਤੇ ਰਾਜ ਮਾਰਗਾਂ ਸਮੇਤ 72078 ਕਿਲੋਮੀਟਰ ਲੰਮਾ ਸੜਕ ਨੈੱਟਵਰਕ ਹੈ, ਜਿਸ ਵਿੱਚੋਂ 4025 ਕਿਲੋਮੀਟਰ ਕੌਮੀ ਤੇ ਰਾਜ ਮਾਰਗ ਹਨ, ਜੋ ਕੁੱਲ ਸੜਕੀ ਨੈੱਟਵਰਕ ਦਾ 5.64 ਫੀਸਦੀ ਹੈ। ਮੰਤਰੀ ਮੰਡਲ ਨੇ ਚਿੰਤਾ ਜ਼ਾਹਰ ਕੀਤੀ ਕਿ 65 ਫੀਸਦੀ ਸੜਕ ਹਾਦਸੇ ਕੌਮੀ ਤੇ ਰਾਜ ਮਾਰਗਾਂ ਉਤੇ ਵਾਪਰਦੇ ਹਨ। ਸਾਲ 2021 ਵਿਚ 580 ਸੜਕ ਹਾਦਸਿਆਂ ਵਿਚ 4476 ਜਾਨਾਂ ਚਲੀਆਂ ਗਈਆਂ। ਇਹ ਵੀ ਦੇਖਣ ਵਿੱਚ ਆਇਆ ਹੈ ਕਿ ਇਨ੍ਹਾਂ ਵਿੱਚੋਂ ਬਹੁਤੇ ਸੜਕ ਹਾਦਸੇ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਵਾਪਰਦੇ ਹਨ, ਜਿਸ ਵੇਲੇ ਇਨ੍ਹਾਂ ਸੜਕਾਂ ਉਤੇ ਪੁਲੀਸ ਦੀ ਮੌਜੂਦਗੀ ਬਹੁਤ ਘੱਟ ਹੁੰਦੀ ਹੈ। ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਪਿਛਲੇ ਸਾਲਾਂ ਵਿਚ ਵਾਪਰੇ ਸੜਕ ਹਾਦਸਿਆਂ ਦੇ ਆਧਾਰ ਉਤੇ ਹਾਈਵੇਅ ਉਤੇ ਗਸ਼ਤ ਕਰਨ ਵਾਲੇ ਰੂਟਾਂ ਦੀ ਸ਼ਨਾਖਤ ਕਰ ਲਈ ਗਈ ਹੈ। ਇਨ੍ਹਾਂ ਰੂਟਾਂ ਉਤੇ 144 ਪੈਟਰੌਲਿੰਗ ਵਾਹਨ ਤਾਇਨਾਤ ਕੀਤੇ ਜਾਣਗੇ, ਜੋ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲਿਆਂ ਅਤੇ ਓਵਰਸਪੀਡ ਦੀ ਜਾਂਚ ਕਰਨ ਲਈ ਵਿਸ਼ੇਸ਼ ਉਪਕਰਨਾਂ ਨਾਲ ਲੈਸ ਹੋਣਗੇ। ਹਰੇਕ ਵਾਹਨ 30 ਕਿਲੋਮੀਟਰ ਦੇ ਘੇਰੇ ਵਿਚ ਗਸ਼ਤ ਕਰੇਗਾ। ਇਹ ਵਾਹਨ ਖਰੀਦਣ ਅਤੇ ਇਨ੍ਹਾਂ ਉਪਰ ਲਾਏ ਜਾਣ ਵਾਲੇ ਆਧੁਨਿਕ ਉਪਕਰਨ ਦੀ ਖਰੀਦ ਉਤੇ 30 ਕਰੋੜ ਰੁਪਏ ਖਰਚ ਆਉਣਗੇ। ਸੜਕ ਸੁਰੱਖਿਆ ਫੋਰਸ ਵਿਚ 5000 ਪੁਲੀਸ ਜਵਾਨ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 1200-1500 ਪੁਲੀਸ ਜਵਾਨ ਨਵੇਂ ਭਰਤੀ ਹੋਏ ਪੁਲੀਸ ਮੁਲਾਜ਼ਮਾਂ ਵਿੱਚੋਂ ਤਾਇਨਾਤ ਕੀਤੇ ਜਾਣਗੇ।

Have something to say? Post your comment

 

More in Chandigarh

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ