Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਭਾਜਪਾ ਨੇਤਾ ਅਨੁਜ ਚੌਧਰੀ ਦਾ ਸ਼ਰੇਆਮ ਕਤ.ਲ, ਫਰਾਰ ਹੋਏ ਤਿੰਨੋਂ ਹਮਲਾਵਰ

August 11, 2023 06:02 PM
SehajTimes

ਮੁਰਾਦਾਬਾਦ ਦੇ ਭਾਜਪਾ ਨੇਤਾ ਅਨੁਜ ਚੌਧਰੀ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਭਾਜਪਾ ਨੇਤਾ ਅਨੁਜ ਚੌਧਰੀ ਆਪਣੇ ਦੋਸਤ ਤੇ ਭਰਾ ਨਾਲ ਸੈਰ ਲਈ ਨਿਕਲੇ ਸਨ ਕਿ ਰਸਤੇ ਵਿਚ ਹੀ ਕੁਝ ਹਮਲਾਵਰਾਂ ਨੇ ਉੁਨ੍ਹਾਂ ਦੀ ਰੇਕੀ ਕੀਤੀ। ਬਾਈਕ ‘ਤੇ ਆਏ ਹਮਲਾਵਰਾਂ ਨੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਕਾਰਨ ਇਕ ਗੋਲੀ ਭਾਜਪਾ ਨੇਤਾ ਦੇ ਸਿਰ ‘ਚ ਜਾ ਵੱਜੀ ਅਤੇ ਉਹ ਹੇਠਾਂ ਡਿੱਗ ਗਏ। ਕਤਲ ਕਰਦਿਆਂ ਹੀ ਤਿੰਨੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਸਿਰਫ 40 ਸੈਕੰਡ ਵਿਚ ਮੁਲਜ਼ਮ ਅਨੁਜ ‘ਤੇ ਤਾਬੜਤੋੜ ਗੋਲੀਆਂ ਚਲਾ ਕੇ ਫਰਾਰ ਹੋ ਗਏ। ਬਾਈਕ ਸਵਾਰ ਮੁਲਜ਼ਮਾਂ ਨੇ ਕੋਈ ਹੈਲਮਟ ਤੇ ਮਾਸਕ ਨਹੀਂ ਪਾਇਆ ਹੋਇਆ ਸੀ। ਦੋ ਮੁਲਜ਼ਮ ਜੀਂਸ ਤੇ ਟੀ-ਸ਼ਰਟ ਪਹਿਨੇ ਹੋਏ ਸਨ ਜਦੋਂ ਕਿ ਇਕ ਨੇ ਸ਼ਰਟ ਪਾਈ ਹੋਈ ਸੀ। ਮੁਲਜ਼ਮ ਦੋ ਨੰਬਰ ਗੇਟ ਤੋਂ ਬਿਨਾਂ ਰੋਕ-ਟੋਕ ਦੇ ਸਿੱਧੇ ਅੰਦਰ ਆਏ ਸਨ। ਘਟਨਾ ਦੇ ਬਾਅਦ ਇਕ ਨੰਬਰ ਗੇਟ ਤੋਂ ਫਰਾਰ ਹੋ ਗਏ। ਦੋਵੇਂ ਗੇਟ ‘ਤੇ 2-2 ਗਾਰਡ ਮੌਜੂਦ ਸਨ ਪਰ ਹਮਲਾਵਰ ਨੂੰ ਕਿਸੇ ਨੇ ਰੋਕਣ ਦੀ ਹਿੰਮਤ ਨਹੀਂ ਕੀਤੀ। ਦੋਵੇਂ ਗੇਟ ‘ਤੇ ਲੱਗੇ ਸੀਸੀਟੀਵੀ ਵੀ ਖਰਾਬ ਹਨ। ਪੁਲਿਸ ਨੇ ਜਦੋਂ ਗਾਰਡ ਤੋ ਪੁੱਛਿਆ ਤਾਂ ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਸੀਸੀਟੀਵੀ ਕੈਮਰੇ ਖਰਾਬ ਹੋਏ ਹਨ। ਘਟਨਾ ਦੇ ਤੁਰੰਤ ਬਾਅਦ ਭਾਜਪਾ ਨੇਤਾ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਐੱਸਐੱਸਪੀ ਹੇਮਰਾਜ ਮੀਨਾ ਨੇ ਦੱਸਿਆ ਕਿ ਕਤਲਕਾਂਡ ਦਾ ਪਰਦਾਫਾਸ਼ ਕਰਨ ਲਈ 5 ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਲਦ ਹੀ ਮੁਲਜ਼ਾਂ ਦੀ ਸ਼ਨਾਖਤ ਦੇ ਬਾਅਦ ਘਟਨਾ ਦਾ ਪਰਦਾਫਾਸ਼ ਕੀਤਾ ਜਾਵੇਗਾ।

Have something to say? Post your comment

 

More in National

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ