Monday, November 03, 2025

Malwa

ਕਬੱਡੀ 'ਚ ਸਰਕਾਰੀ ਸੈਕੰਡਰੀ ਸਕੂਲ ਧੌਲਾ ਤੇ ਖੋ–ਖੋ 'ਚ ਭੈਣੀ ਫੱਤਾ ਸਕੂਲ ਦੇ ਮੁੰਡੇ ਜੇਤੂ

August 11, 2023 07:25 PM
SehajTimes

ਬਰਨਾਲਾ : 67ਵੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਤਹਿਤ ਜੋਨ ਪੱਖੋ ਕਲਾਂ ਅਧੀਨ ਆਉੱਦੇ ਸਕੂਲਾਂ ਦੇ ਖੇਡ ਮੁਕਾਬਲਿਆਂ ਦਾ ਉਦਘਾਟਨ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਬਰਜਿੰਦਰਪਾਲ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਐਲੀ.) ਵਸੁੰਦਰਾ ਕਪਿਲਾ ਨੇ ਸਾਂਝੇ ਤੌਰ ’ਤੇ ਖੇਡ ਮੁਕਾਬਲੇ ਸ਼ੁਰੂ ਕਰਵਾ ਕੇ ਕੀਤਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਭਾਰਤੀ ਕਾਨੂੰਨਾਂ ‘ਚ ਹੋਣਗੇ ਵੱਡੇ ਬਦਲਾਅ! ਮੌਬ ਲਿੰਚਿੰਗ ਤੇ ਨਾਬਾਲਗ ਨਾਲ ਬਲਾਤਕਾਰ ‘ਤੇ ਮੌਤ ਦੀ ਸਜ਼ਾ,

ਜੋਨਲ ਸਕੱਤਰ ਅਮਨਦੀਪ ਕੌਰ ਨੇ ਦੱਸਿਆ ਕਿ ਜੋਨ ਪੱਖੋ ਕਲਾਂ ਅਧੀਨ ਆਉਂਦੇ ਵੱਖ–ਵੱਖ ਸਕੂਲਾਂ ਵਿੱਚ ਹੋ ਰਹੀਆਂ ਇਹਨਾਂ ਖੇਡਾਂ ਵਿੱਚੋਂ ਰੱਸਾਕਸੀ ਅੰਡਰ 17 ਸਾਲ ਤੇ ਅੰਡਰ 19 ਸਾਲ ਲੜਕੀਆਂ ਵਿੱਚ ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋ ਕਲਾਂ ਨੇ ਪਹਿਲਾ ਤੇ ਸਸਸ ਸਕੂਲ ਪੱਖੋ ਕਲਾਂ ਨੇ ਦੂਜਾ ਅਤੇ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਤੇ 19 ਸਾਲ ਵਿੱਚ ਸਸਸ ਸਕੂਲ ਧੌਲਾ ਦੇ ਮੁੰਡਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਮੁਅੱਤਲ 

ਕਬੱਡੀ ਅੰਡਰ 14 ਸਾਲ ਲੜਕੇ ਵਿੱਚ ਸਿੱਧ ਭੋਇ ਅਕੈਡਮੀ ਰੂੜੇਕੇ ਕਲਾਂ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਕਾਹਨੇਕੇ ਨੇ ਦੂਜਾ, ਖੋ–ਖੋ ਅੰਡਰ 14 ਸਾਲ ਵਿੱਚ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਦੀਆਂ ਕੁੜੀਆਂ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਬਦਰਾ ਨੇ ਦੂਜਾ, ਲੜਕਿਆਂ ਦੇ ਵਰਗ ਵਿੱਚ ਸਰਕਾਰੀ ਹਾਈ ਸਕੂਲ ਭੈਣੀ ਫੱਤਾ ਨੇ ਪਹਿਲਾ ਤੇ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਨੇ ਦੂਜਾ, ਅੰਡਰ 17 ਸਾਲ ਵਿੱਚ ਸਰਕਾਰੀ ਹਾਈ ਸਕੂਲ ਭੈਣੀ ਫੱਤਾ ਦੇ ਲੜਕਿਆਂ ਨੇ ਪਹਿਲਾ ਤੇ ਸੰਤ ਬਚਨਪੁਰੀ ਸਕੂਲ ਪੱਖੋ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਭਾਜਪਾ ਨੇਤਾ ਅਨੁਜ ਚੌਧਰੀ ਦਾ ਸ਼ਰੇਆਮ ਕਤ.ਲ, ਫਰਾਰ ਹੋਏ ਤਿੰਨੋਂ ਹਮਲਾਵਰ

ਇਸ ਮੌਕੇ ਹੈੱਡ ਮਾਸਟਰ ਸਾਧੂ ਸਿੰਘ, ਹੈਡ ਮਾਸਟਰ ਪ੍ਰਦੀਪ ਕੁਮਾਰ, ਸਕੂਲ ਮੁਖੀ ਅੰਮ੍ਰਿਤਪਾਲ ਸਿੰਘ, ਮਲਕੀਤ ਸਿੰਘ, ਸੱਤਪਾਲ ਸ਼ਰਮਾ, ਗੁਰਜੀਤ ਸਿੰਘ, ਜਸਪਿੰਦਰ ਕੌਰ, ਪਰਮਜੀਤ ਕੌਰ, ਗੁਰਦੀਪ ਸਿੰਘ ਬੁਰਜਹਰੀ, ਜਸਪ੍ਰੀਤ ਸਿੰਘ, ਹਰਜੀਤ ਸਿੰਘ ਜੋਗਾ, ਤਰਵਿੰਦਰ ਸਿੰਘ, ਹਰਦੀਪ ਕੌਰ, ਸ਼ਿਵਦੀਪ ਸ਼ਰਮਾ, ਪ੍ਰਗਟ ਸਿੰਘ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।

ਇਸ ਖ਼ਬਰ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ ਜੀ :

 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ