Friday, May 03, 2024

Chandigarh

ਮਾਫੀਆ ਡਾਨ ਧਰੁਵ ਕੁੰਟੂ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ

August 11, 2023 07:42 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਡੀ  ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ  ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਭਗੌੜੇ ਅਪਰਾਧੀ ਅਤੇ ਮਾਫੀਆ ਡੌਨ ਧਰੁਵ ਕੁੰਟੂ ਦੇ ਕਰੀਬੀ ਸਾਥੀ ਅਰਵਿੰਦ ਕਸ਼ਯਪ ਉਰਫ਼ ਪਿੰਟੂ ਨੂੰ ਅੱਜ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋਪੰਜਾਬ ‘ਚ ਹੜਤਾਲ ‘ਤੇ ਗਏ PRTC ਤੇ ਪਨਬੱਸ ਦੇ ਮੁਲਾਜ਼ਮ 

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ  ਗ੍ਰਿਫਤਾਰ ਮੁਲਜ਼ਮ, ਸਾਗਰੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਸਰਵੇਸ਼ ਸੀਪੂ, ਜਿਸ ਦੀ 2013 'ਚ ਹੱਤਿਆ ਕਰ ਦਿੱਤੀ ਗਈ ਸੀ, ਦੇ ਕਤਲ 'ਚ ਸ਼ਾਮਲ ਸੀ ਅਤੇ ਉੱਤਰ ਪ੍ਰਦੇਸ਼ ਪੁਲਿਸ ਨੇ ਉਸ ਦੀ ਗ੍ਰਿਫਤਾਰੀ 'ਤੇ 1 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਦੱਸਣਯੋਗ ਹੈ ਕਿ ਪਿੰਟੂ ਦੇ ਗਰੁੱਪ ਮੈਂਬਰਾਂ ਨੇ ਧਰੁਵ ਸਿੰਘ ਕੁੰਟੂ ਦੇ ਇਸ਼ਾਰੇ 'ਤੇ ਸਾਬਕਾ ਵਿਧਾਇਕ ਸਰਵੇਸ਼ ਸੀਪੂ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ 

 
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ, ਜੋ ਜ਼ਿਲ੍ਹਾ ਆਜ਼ਮਗੜ੍ਹ, ਯੂਪੀ ਦੇ ਚੱਕੀਆ ਕਸਰਾਵਾਲ ਦਾ ਰਹਿਣ ਵਾਲਾ ਹੈ, ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਅਸਲਾ ਐਕਟ ਨਾਲ ਸਬੰਧਤ 16 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ 

 
ਏ.ਡੀ.ਜੀ.ਪੀ. ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਠੋਸ ਜਾਣਕਾਰੀ ਮਿਲਣ 'ਤੇ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਐਸ.ਟੀ.ਐਫ, ਯੂਪੀ ਨਾਲ ਮਿਲ ਕੇ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ ਨੂੰ ਲੁਧਿਆਣਾ, ਪੰਜਾਬ ਦੇ ਥਾਣਾ ਡਾਬਾ ਦੇ ਖੇਤਰ ਤੋਂ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਟਿਆਲਾ ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ

 
ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜ਼ਿਲ੍ਹਾ ਆਜ਼ਮਗੜ੍ਹ ਦੇ ਥਾਣਾ ਜਿਆਣਪੁਰ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147, 302 ਅਤੇ 120ਬੀ ਤਹਿਤ ਦਰਜ ਐਫਆਈਆਰ ਨੰਬਰ 348/2013 ਵਿੱਚ ਲੋੜੀਂਦਾ ਸੀ। ਉਕਤ ਮਾਮਲੇ 'ਚ 16 ਮਾਰਚ 2022 ਨੂੰ ਧਰੁਵ ਸਿੰਘ ਕੁੰਟੂ ਸਮੇਤ 7 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਦਕਿ ਦੋਸ਼ੀ ਅਰਵਿੰਦ ਕਸ਼ਯਪ ਫਰਾਰ ਚੱਲ ਰਿਹਾ ਸੀ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ