Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅਸੀਂ ਅਣਖਾਂ ਵਾਲੇ ਲੋਕ ਹਾਂ, ਮੈਨੂੰ ਧੀ ਨੂੰ ਮਾਰਨ 'ਤੇ ਕੋਈ ਪਛਤਾਵਾ ਨਹੀ- ਪਿਤਾ

August 11, 2023 08:01 PM
SehajTimes

ਅੰਮ੍ਰਿਤਸਰ ਵਿਚ ਧੀ ਨੂੰ ਮਾਰਨ ਵਾਲੇ ਨਿਹੰਗ ਸਿੰਘ ਨੇ ਆਤਮ ਸਮਰਪਣ ਕਰ ਦਿੱਤਾ ਹੈ। ਇਸ ਦੌਰਾਨ ਪਿਤਾ ਨੇ ਆਖਿਆ ਹੈ ਉਹ ਆਣਖਾਂ ਵਾਲੇ ਲੋਕ ਹਨ। ਉਸ ਨੇ ਆਪਣੇ ਧੀ ਨੂੰ ਮਾਰਿਆ ਹੈ ਕਿਉਂਕਿ ਉਹ ਇਕ ਰਾਤ ਤੇ ਇਕ ਦਿਨ ਕਿਸੇ ਹੋਰ ਨਾਲ ਰਹਿ ਕੇ ਆਈ ਸੀ। ਅਸੀਂ ਅਣਖਾਂ ਵਾਲੇ ਲੋਕ ਹਾਂ, ਮੇਰੀ ਧੀ ਬਾਹਰ ਰਹਿ ਕੇ ਆਈ ਸੀ, ਇਸ ਲਈ ਮਾਰ ਦਿੱਤਾ। ਅੱਗੇ ਤੋਂ ਕਿਸੇ ਦੀ ਧੀ ਅਜਿਹਾ ਨਾ ਕਰੇ, ਇਸ ਲਈ ਮਾਰ ਦਿੱਤਾ।

16 ਸਾਲ ਦੀ ਧੀ ਦੇ ਚਰਿੱਤਰ ‘ਤੇ ਸ਼ੱਕ ਦੇ ਚੱਲਦਿਆਂ ਪਿਓ ਨੇ ਉਸ ਦਾ ਕਤਲ ਕੀਤਾ ਸੀ। ਇਸ ਕਲਯੁੱਗੀ ਪਿਓ ਨੇ ਧੀ ਦਾ ਕਤਲ ਕਰਨ ਦੇ ਬਾਅਦ ਲਾਸ਼ ਨੂੰ ਆਪਣੀ ਮੋਟਰਸਾਈਕਲ ਨਾਲ ਬੰਨ੍ਹ ਕੇ ਪੂਰੇ ਪਿੰਡ ਵਿਚ ਘੁਮਾਇਆ ਤੇ ਫਿਰ ਉਸ ਨੂੰ ਰੇਲਵੇ ਲਾਈਨ ‘ਤੇ ਸੁੱਟ ਦਿੱਤਾ। ਪੁਲਿਸ ਮੁਲਜ਼ਮ ਪਿਤਾ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ।

ਘਟਨਾ ਟਾਂਗਰਾ ਦੇ ਪਿੰਡ ਮੁੰਛਲ ਦੀ ਹੈ। ਧੀ 2 ਦਿਨ ਤੋਂ ਘਰ ਤੋਂ ਲਾਪਤਾ ਸੀ। ਕਾਫੀ ਲੱਭਣ ਦੇ ਬਾਅਦ ਉਹ ਕਿਤੇ ਨਹੀਂ ਮਿਲੀ ਪਰ ਬੀਤੀ ਦਿਨੀਂ ਦੁਪਹਿਰ 2 ਵਜੇ ਉਹ ਅਚਾਨਕ ਘਰ ਪਰਤ ਆਈ। ਇਸ ਦੇ ਬਾਅਦ ਗੱਲਬਾਤ ਕੀਤੇ ਬਿਨਾਂ ਪਿਤਾ ਨੇ ਤੇਜ਼ਧਾਰ ਹਥਿਆਰ ਨਾਲ ਧੀ ਦਾ ਕਤਲ ਕਰ ਦਿੱਤਾ। ਕਤਲ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਵੀ ਕੈਦ ਹੋ ਗਈ। ਪਿੰਡ ਵਾਲਿਆਂ ਨੇ ਪੁਲਿਸ ਨੂੰ ਸੂਚਿਤ ਕੀਤਾ।

ਮ੍ਰਿਤਕਾ ਦੀ ਮਾਂ ਨੇ ਦੱਸਿਆ ਕਿ ਉਸ ਦੀ ਧੀ 2 ਦਿਨ ਤੋਂ ਲਾਪਤਾ ਸੀ ਜਿਵੇਂ ਉਹ ਉਹ ਘਰ ਆਈ ਪਿਤਾ ਨੇ ਵਾਲਾਂ ਤੋਂ ਫੜਿਆ ਤੇ ਘਸੀਟ ਕੇ ਬਾਹਰ ਲੈ ਗਿਆ। ਪੂਰੇ ਪਰਿਵਾਰ ਨੂੰ ਧਮਕੀ ਦਿੱਤੀ ਕਿ ਜੇਕਰ ਕੋਈ ਬਾਹਰ ਆਇਆ ਤਾਂ ਉਸ ਨੂੰ ਵੀ ਮਾਰ ਦੇਵੇਗਾ। ਇਸ ਦੇ ਬਾਅਦ ਪਰਿਵਾਰ ਵਿਚ ਕਿਸੇ ਨੇ ਵੀ ਨਹੀਂ ਪੁੱਛਿਆ ਤੇ ਨਾ ਹੀ ਪਿੱਛੇ ਮੁੜ ਕੇ ਦੇਖਿਆ।

ਪਿਤਾ ਨੇ ਧੀ ਨੂੰ ਮਾਰ ਕੇ ਉਸ ਦੀ ਲਾਸ਼ ਨੂੰ ਮੋਟਰਸਾਈਕਲ ਦੇ ਪਿੱਛੇ ਬੰਨ੍ਹਿਆ ਤੇ ਰੇਲਵੇ ਲਾਈਨਾਂ ਤੱਕ ਲੈ ਗਿਆ। ਪਿਤਾ ਦੀ ਕੋਸ਼ਿਸ਼ ਸੀ ਕਿ ਲਾਸ਼ ਦੇ ਉਪਰੋਂ ਟ੍ਰੇਨ ਲੰਘ ਜਾਵੇ ਤੇ ਇਹ ਪੂਰੀ ਘਟਨਾ ਐਕਸੀਡੈਂਟ ਦਿਖੇ ਪਰ ਇਸ ਤੋਂ ਪਹਿਲਾਂ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ।

 

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ