Wednesday, September 17, 2025

Health

ਚਿਊਇੰਗਮ ਖਾਣ ਵਾਲੇ ਜ਼ਰੂਰ ਦੇਖਣ ਇਹ ਖ਼ਬਰ, ਜੇ ਅੰਦਰ ਲੰਘ ਜਾਵੇ ਤਾਂ ਵੇਖੋ ਕੀ ਹੋਵੇਗਾ

August 11, 2023 09:05 PM
SehajTimes

ਚਾਹੇ ਬੱਚੇ ਹੋਣ ਜਾਂ ਵੱਡੇ ਕਈ ਲੋਕ ਮੂੰਹ ਵਿੱਚ ਚਿਊਇੰਗਮ ਲਈ ਫਿਰਦੇ ਵੇਖੇ ਜਾਂਦੇ ਹਨ ਕੁਝ ਲੋਕ ਇਸ ਨੂੰ ਫੈਸ਼ਨ ਤੇ ਸਟਾਈਲ ਲਈ ਖਾਂਦੇ ਹਨ ਪਰ ਅਸਲੀਅਤ ਇਹ ਹੈ ਕਿ ਇਸ ਦੇ ਕਈ ਸਿਹਤ ਲਾਭ ਵੀ ਹਨ। ਇਸ ਨੂੰ ਨਿਯਮਿਤ ਤੌਰ 'ਤੇ ਚਬਾਉਣ ਨਾਲ ਭਾਰ ਘਟਾਉਣ ਤੇ ਮੂਡ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲਦੀ ਹੈ। 

ਹਾਲਾਂਕਿ ਇਸ ਨੂੰ ਚਬਾਉਂਦੇ ਸਮੇਂ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਕਈ ਵਾਰ ਦੇਖਿਆ ਗਿਆ ਹੈ ਕਿ ਬੱਚੇ ਜਾਣੇ-ਅਣਜਾਣੇ ਵਿੱਚ ਚਿਊਇੰਗਮ ਨਿਗਲ ਜਾਂਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਜੇ ਬੱਚਾ ਚਿਊਇੰਗਮ ਨਿਗਲ ਜਾਏ ਤਾਂ ਕੀ ਹੁੰਦਾ ਹੈ? ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇਸ ਦਾ ਸਿਹਤ 'ਤੇ ਕੀ ਅਸਰ ਪੈਂਦਾ ਹੈ।

ਦੱਸ ਦਈਏ ਕਿ ਚਿਊਇੰਗਮ ਸਟਿੱਕੀ ਤੇ ਚੀੜ੍ਹੀ ਹੁੰਦੀ ਹੈ। ਇਸੇ ਕਰਕੇ ਇਸ ਨੂੰ ਘੰਟਿਆਂਬੱਧੀ ਚਬਾਉਣ ਤੋਂ ਬਾਅਦ ਵੀ ਇਸ ਦੀ ਸ਼ਕਲ ਵਿੱਚ ਕੋਈ ਬਦਲਾਅ ਨਹੀਂ ਆਉਂਦਾ। ਇਹ ਮੰਨਿਆ ਜਾਂਦਾ ਹੈ ਕਿ ਜਦੋਂ ਚਿਊਇੰਗਮ ਨੂੰ ਨਿਗਲਿਆ ਜਾਂਦਾ ਹੈ, ਤਾਂ ਇਹ ਸਾਡੇ ਪੇਟ ਦੀ ਲਾਈਨਿੰਗ ਵਿੱਚ ਟਿਕੀ ਰਹਿੰਦੀ ਹੈ ਤੇ ਅੰਤੜੀਆਂ ਵਿੱਚ ਰੁਕਾਵਟ ਪੈਦਾ ਕਰ ਸਕਦੀ ਹੈ। ਹਾਲਾਂਕਿ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ 7 ਸਾਲ ਤੱਕ ਸਾਡੇ ਪਾਚਨ ਤੰਤਰ ਵਿੱਚ ਰਹਿੰਦੀ ਹੈ ਪਰ ਅਜਿਹਾ ਸੋਚਣਾ ਗਲਤ ਹੈ। ਹਾਂ ਇਹ ਜ਼ਰੂਰ ਹੈ ਕਿ ਚਿਊਇੰਗਮ ਨੂੰ ਹਜ਼ਮ ਨਹੀਂ ਕੀਤਾ ਜਾ ਸਕਦਾ।

ਦੱਸ ਦੇਈਏ ਕਿ ਜਿਸ ਚੀਜ਼ ਤੋਂ ਚਿਊਇੰਗਮ ਬਣਾਈ ਜਾਂਦੀ ਹੈ, ਉਹ ਘੁਲਣਸ਼ੀਲ ਨਹੀਂ ਹੁੰਦੀ। ਇਸ ਲਈ ਸਾਡਾ ਸਰੀਰ ਇਸ ਨੂੰ ਤੋੜਨ ਲਈ ਪਾਚਨ ਐਂਜ਼ਾਈਮ ਨਹੀਂ ਪੈਦਾ ਕਰ ਸਕਦਾ ਤੇ ਇਹ ਸਾਡੇ ਪੇਟ ਵਿੱਚ ਬਣੀ ਰਹਿੰਦੀ ਹੈ ਪਰ ਕੁਝ ਘੰਟਿਆਂ ਜਾਂ ਕੁਝ ਦਿਨਾਂ ਵਿੱਚ, ਇਹ ਸਾਡੀ ਪਾਚਨ ਪ੍ਰਣਾਲੀ ਵਿੱਚੋਂ ਲੰਘਦੀ ਹੈ ਤੇ ਮਲ ਰਾਹੀਂ ਬਾਹਰ ਆ ਜਾਂਦੀ ਹੈ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ