Saturday, May 04, 2024

Malwa

ਸੰਤੋਖ ਸਿੰਘ ਕਤਲ ਕੇਸ: ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ

August 11, 2023 09:42 PM
SehajTimes
ਮੋਗਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਮੋਗਾ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਸੰਤੋਖ ਸਿੰਘ ਕਤਲ ਕਾਂਡ ਵਿੱਚ ਮੁੱਖ ਸ਼ੂਟਰ ਸੀ। ਇਹ ਜਾਣਕਾਰੀ ਅੱਜ ਡੀ.ਜੀ.ਪੀ. ਗੌਰਵ ਯਾਦਵ ਨੇ ਦਿੰਦਿਆਂ ਦੱਸਿਆ ਕਿ ਮੁਲਜ਼ਮ ਗੋਪੀ ਡੱਲੇਵਾਲੀਆ, ਜੋ ਕਿ ਜਲੰਧਰ ਦੇ ਪਿੰਡ ਡੱਲੇਵਾਲ ਦਾ ਰਹਿਣ ਵਾਲਾ ਹੈ, ਗੋਰੂ ਬੱਚਾ ਗਰੋਹ ਦਾ ਮੈਂਬਰ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਵੀ ਬਰਾਮਦ ਕੀਤੇ ਹਨ।
ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਤਿੰਨ ਸ਼ੂਟਰਾਂ, ਜਿਨ੍ਹਾਂ ਦੀ ਪਛਾਣ ਨਿਰਮਲ ਸਿੰਘ ਉਰਫ਼ ਨਿੰਮਾ, ਅਪ੍ਰੈਲ ਸਿੰਘ ਉਰਫ਼ ਸ਼ੇਰਾ ਅਤੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਕੀਤੀ ਗਈ ਸੀ, ਨੂੰ ਗ੍ਰਿਫਤਾਰ ਕਰਨ ਤੋਂ 15 ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਅਪਰਾਧ ਵਿੱਚ ਵਰਤੇ ਗਏ ਤਿੰਨ .32 ਕੈਲੀਬਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸ ਅਤੇ ਇੱਕ ਹੁੰਡਈ ਵਰਨਾ ਕਾਰ ਬਰਾਮਦ ਕੀਤੀ ਸੀ। ਦੱਸਣਯੋਗ ਹੈ ਕਿ ਚਾਰ ਹਮਲਾਵਰਾਂ ਨੇ ਮੋਗਾ ਵਿੱਚ 16 ਜੁਲਾਈ, 2023 ਨੂੰ ਸੰਤੋਖ ਸਿੰਘ ਦੇ ਘਰ ਵਿੱਚ ਵੜ ਕੇ ਉਸਦਾ ਕਤਲ ਕਰ ਦਿੱਤਾ ਸੀ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰ ਮਿਲਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀ ਟੀਮ ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਨੂੰ ਜਲੰਧਰ ਦੇ ਮਹਿਤਪੁਰ ਖੇਤਰ ਤੋਂ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਚਾਰ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਹੈ ਅਤੇ ਉਸਨੂੰ 2016 ਦੇ ਗੁਰਾਇਆ ਕਤਲ ਕਾਂਡ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ।
ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਕੇਸ ਐਫ.ਆਈ.ਆਰ. ਨੰ. 155 ਮਿਤੀ 16/07/2023 ਨੂੰ ਭਾਰਤੀ ਦੰਡਾਵਲੀ ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਵਿਖੇ ਪਹਿਲਾਂ ਹੀ ਦਰਜ ਹੈ।

Have something to say? Post your comment

 

More in Malwa

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ